Homeਪੰਜਾਬੀਰਾਜ ਦੇ 5 ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ...

ਰਾਜ ਦੇ 5 ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਭੁੱਲਰ

- Advertisement -spot_img

-ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ

ਚੰਡੀਗੜ੍ਹ/ਤਰਨ ਤਾਰਨ, 21 ਜੂਨ:

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।

ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਦਿੱਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ।

LINK…..15 सालों से बंद पड़ा डलहौज़ी स्थित पंजाब का इकलौता सरकारी रेशम बीज उत्पादन सैंटर मान सरकार द्वारा दोबारा शुरू

ਇਸ ਮੌਕੇ ਸੰਬੋਧਨ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਨਵਾਂ ਡਰਾਈਵਿੰਗ ਲਾਇਸੈਂਸ ਬਣਾਉਣ ਜਾਂ ਪੁਰਾਣਾ ਲਾਇਸੈਂਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੋਰਸ ਕਰਨ ਲਈ ਮਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਾਣਾ ਪੈਂਦਾ ਸੀ ਜਿਸ ਕਾਰਨ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ ਆਪਣੀ ਟ੍ਰੇਨਿੰਗ ਰੈੱਡ ਕਰਾਸ ਦਫਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲਜ਼ ਸੈਂਟਰ ਵਿੱਚ ਸੜਕੀ ਨਿਯਮਾਂ ਸਬੰਧੀ ਦੋ ਦਿਨ ਦੀ ਟ੍ਰੇਨਿੰਗ ਕਰਵਾਈ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਕਾਰਜਕਾਰੀ ਸਕੱਤਰ ਸਰਬਜੀਤ ਸਿੰਘ ਥਿੰਦ, ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਅਤੇ ਜ਼ਿਲ੍ਹਾ ਟ੍ਰੇਨਿੰਗ ਸੁਰਵਾਈਜ਼ਰ ਸੁਰਜੀਤ ਸਿੰਘ ਨਿੱਜਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here