Onnline TV

ਪੰਜਾਬ ਪੰਜਾਬੀ

ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ, ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ : ਮੁੱਖ ਮੰਤਰੀ ਮਾਨ

ਪਟਿਆਲਾ, 6 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਅਜੇ ਵੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੱਤਾ ਵਿੱਚ ਨਾ ਹੋਣ ਦੇ ਬਾਵਜੂਦ ਵੀ ਉਹ ਚੋਰੀ ਕਰਨ ਤੋਂ ਬਾਜ਼ ਨਹੀਂ ਆ ਰਹੇ।

ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ, “ਜੇ ਇਹ ਲੋਕ ਸੱਤਾ ਤੋਂ ਬਾਹਰ ਹੋ ਕੇ ਵੀ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਪੰਜਾਬ ਨੂੰ ਕਿਸ ਤਰ੍ਹਾਂ ਲੁੱਟਣਗੇ, ਇਸ ਦਾ ਅੰਦਾਜ਼ਾ ਲਗਾਉਣਾ ਵੀ ਮੁਸ਼ਕਲ ਹੈ।”

ਪਟਿਆਲਾ ਦਿਹਾਤੀ ਹਲਕੇ ਦੀ ਅਨਾਜ ਮੰਡੀ ਵਿਖੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਅਕਾਲੀ ਆਗੂਆਂ ਨੂੰ ਆਦਤਨ ਅਪਰਾਧੀ ਆਖਦਿਆਂ ਕਿਹਾ, “ਪਹਿਲਾਂ ਇਨ੍ਹਾਂ ਨੇ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਵੀ ਸ਼ੁਰੂ ਕਰ ਦਿੱਤੀ ਹੈ। ਇਹ ਲੋਕ ਸਰਕਾਰੀ ਸਰੋਤਾਂ ਦਾ ਲਗਾਤਾਰ ਸ਼ੋਸ਼ਣ ਕਰਦੇ ਰਹਿੰਦੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਨੇ ਆਪਣੇ ਲੰਬੇ ਸ਼ਾਸਨਕਾਲ ਵਿੱਚ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਨਸ਼ਿਆਂ ਦਾ ਵਪਾਰ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਘਟਨਾਵਾਂ ਵਿੱਚ ਵੀ ਆਪਣੀ ਭੂਮਿਕਾ ਨਿਭਾਈ ਅਤੇ ਨਿਰਦੋਸ਼ ਲੋਕਾਂ ਉੱਤੇ ਅੱਤਿਆਚਾਰ ਕੀਤਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਤਾਂ ਜੋ ਉਹ ਸੂਬੇ ਅਤੇ ਲੋਕਾਂ ਨੂੰ ਹੋਰ ਨੁਕਸਾਨ ਨਾ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਗੁਰੂਆਂ ਅਤੇ ਗੁਰਬਾਣੀ ਦਾ ਵੀ ਘੋਰ ਨਿਰਾਦਰ ਕੀਤਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ਅਸਲ ਵਿੱਚ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ ਹੁਣ ਉਹ ਫਿਰ ਤੋਂ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਲੋਕ ਇਸ ਵਾਰ ਉਨ੍ਹਾਂ ਨੂੰ ਕਦੇ ਵੀ ਮੌਕਾ ਨਹੀਂ ਦੇਣਗੇ।watch….ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਮੁੱਖ ਮੰਤਰੀ ਮਾਨ ਨੇ ਰੈਲੀ ਵਿੱਚ ਉਪਸਥਿਤ ਲੋਕਾਂ ਨੂੰ ਯਾਦ ਦਿਵਾਇਆ ਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਸੂਬੇ ਵਿੱਚ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਖੇਤਰ ਵਿੱਚ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਦਿਹਾਤੀ ਦੀ ਅੱਜ ਦੀ ਇਹ ਰੈਲੀ ਇਤਿਹਾਸਕ ਰੈਲੀ ਬਣ ਗਈ ਹੈ। ਸਮਾਰੋਹ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਘ ਜੱਗਾ, ਜਸਬੀਰ ਸਿੰਘ ਗਾਂਧੀ, ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਅਮਰੀਕ ਸਿੰਘ ਬੰਗੜ, ਦਰਸ਼ਨ ਕੌਰ, ਸ਼ੰਕਰ ਖੁਰਾਣਾ, ‌ਸੰਜੀਵ ਗੁਪਤਾ, ਸੰਜੀਵ ਰਾਏ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਰਾਣਾ ਤੇ ਇੰਜ. ਸਤਵਿੰਦਰ ਸੈਣੀ, ਕਰਨਲ ਪੰਮਾ ਤੇ ਕਰਨਲ ਜੇ.ਵੀ., ਪ੍ਰਮੁੱਖ ਸਕੱਤਰ ਖੇਡ ਵਿਭਾਗ ਸਰਵਜੀਤ ਸਿੰਘ, ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀ ਦਮਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਤੇ ਹਲਕਾ ਨਿਵਾਸੀ ਮੌਜੂਦ ਸਨ। 

LEAVE A RESPONSE

Your email address will not be published. Required fields are marked *