Homeਪੰਜਾਬੀਲੁਧਿਆਣਾ 'ਚ ਕਾਂਗਰਸ, ਅਕਾਲੀ ਦਲ ਨੇ ਝਟਕਾ, ਆਪ ਹੋਈ ਮਜਬੂਤ

ਲੁਧਿਆਣਾ ‘ਚ ਕਾਂਗਰਸ, ਅਕਾਲੀ ਦਲ ਨੇ ਝਟਕਾ, ਆਪ ਹੋਈ ਮਜਬੂਤ

- Advertisement -spot_img

-ਜਗਰਾਉਂ ਦੇ ਕਾਂਗਰਸ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

-ਲੁਧਿਆਣਾ ਤੋਂ ਅਕਾਲੀ ਦਲ ਬਾਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ਹੋਏ ‘ਆਪ’ ‘ਚ ਸ਼ਾਮਲ

-ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਕੀਤਾ ਸ਼ਾਮਿਲ ਅਤੇ ਉਨ੍ਹਾਂ ਦਾ ਕੀਤਾ ਸਵਾਗਤ 

ਲੁਧਿਆਣਾ/ਚੰਡੀਗੜ੍ਹ, 2 ਮਈ

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

Link…ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ : ਮਾਨ
ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

link….गढ़शंकर के लोगों ने सीएम मान के काफिले पर फूल बरसा किया समर्थन

ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ਦਲ, ਵਿਕਰਮਜੀਤ ਸਿੰਘ ਵਿੱਕੀ ਥਿੰਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਲੁਧਿਆਣਾ), ਧਰਮਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ (ਲੁਧਿਆਣਾ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਤੋਂ ਇਲਾਵਾ ਸੰਜੀਵ ਕੱਕੜ ਸੰਜੂ ਉੱਘੇ ਸਮਾਜ ਸੇਵੀ, ਵਿਨੈ ਕਲਿਆਣ ਯੂਥ ਕਾਂਗਰਸੀ ਆਗੂ, ਗੁਰਪ੍ਰਤਾਪ ਸਿੰਘ ਸੀਨੀਅਰ ਯੂਥ ਅਕਾਲੀ ਆਗੂ, ਦਿਨੇਸ਼ ਕੁਮਾਰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ (ਲੁਧਿਆਣਾ), ਪ੍ਰਵੀਨ ਖੁਰਾਣਾ ਪਿੰਨੀ ਸੀਨੀਅਰ ਕਾਂਗਰਸੀ ਆਗੂ, ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ, ਸਾਜਨ ਮਲਹੋਤਰਾ ਯੂਥ ਆਗੂ ਅਤੇ ਨਰਿੰਦਰ ਚੌਧਰੀ ਸਾਬਕਾ ਕੌਂਸਲਰ (ਲੁਧਿਆਣਾ) ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉੱਥੇ ਹੀ ਲੁਧਿਆਣਾ ਸ਼ਹਿਰ ਵਿੱਚ ਵੀ ਆਮ ਆਦਮੀ ਪਾਰਟੀ ਨੇ ਜ਼ੋਰ ਫੜ ਲਿਆ ਹੈ। ਇੱਥੇ ਨਗਰ ਨਿਗਮ ਲੁਧਿਆਣਾ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

link….CM Bhagwant Mann campaigns for candidate Pawan Kumar Tinu in Jalandhar, huge turnout testifies Tinu’s big win

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ, ਕਿਉਂਕਿ ਲੋਕ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹਰ ਵਰਗ ਦਾ ਸਮਰਥਨ ਹਾਸਲ ਹੈ।  ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ।

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਲੋਕ ਸਭਾ ਸੀਟ ਭਾਰੀ ਬਹੁਮਤ ਨਾਲ ਜਿਤਾਉਣ ਲਈ ਅਸੀਂ ਪੂਰੀ ਤਾਕਤ ਅਤੇ ਲਗਨ ਨਾਲ ਕੰਮ ਕਰਾਂਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here