
ਚੰਡੀਗੜ੍ਹ, 29 ਮਈ :
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।
watch….ਵੱਡੀ ਖ਼ਬਰ: ਨਗਰ ਕੌਂਸਲ ਜੀਰਕਪੁਰ ਨੂੰ ਜਲਦੀ ਹੀ ਨਗਰ ਨਿਗਮ ਦਾ ਮਿਲੇਗਾ ਦਰਜਾ : ਡਾ. ਰਵਜੋਤ
ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 30 ਅਤੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।




