Homeਪੰਜਾਬੀਪੰਜਾਬਲੋਕਤੰਤਰ ਨੂੰ ਮਜ਼ਬੂਤੀ ਦੇਣ ਵਾਲੀ ਮਹਿਲਾ ਬੀ.ਐਲ.ਓ.ਜ਼ ਦਾ ਸਨਮਾਨ

ਲੋਕਤੰਤਰ ਨੂੰ ਮਜ਼ਬੂਤੀ ਦੇਣ ਵਾਲੀ ਮਹਿਲਾ ਬੀ.ਐਲ.ਓ.ਜ਼ ਦਾ ਸਨਮਾਨ

- Advertisement -spot_img

ਚੰਡੀਗੜ੍ਹ, 10 ਮਾਰਚ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿੱਥੇ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐਲ.ਓ.) ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦਾ ਮਕਸਦ ਉਨ੍ਹਾਂ ਦੀ ਨਿਰੰਤਰ ਮਿਹਨਤ, ਸਮਰਪਣ ਅਤੇ ਲੋਕਤੰਤਰ ਪ੍ਰਤੀ ਵਚਨਬੱਧਤਾ ਨੂੰ ਸਲਾਮ ਕਰਨਾ ਸੀ।

ਹਰ ਜ਼ਿਲ੍ਹੇ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਤਿੰਨ ਮਹਿਲਾ ਬੀ.ਐਲ.ਓ.ਜ਼ ਦੀ ਚੋਣ ਕੀਤੀ ਗਈ। ਉਨ੍ਹਾਂ ਨੂੰ ਸਬੰਧਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਸੋਧ ਅਤੇ ਚੋਣ ਕਾਰਜਾਂ ਵਿੱਚ ਕੀਤੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮਾਂ ਦੌਰਾਨ ਇਹ ਵੀ ਉਜਾਗਰ ਕੀਤਾ ਗਿਆ ਕਿ ਮਹਿਲਾ ਬੀ.ਐਲ.ਓ.ਜ਼ ਨਾਗਰਿਕਾਂ ਨਾਲ ਨਜ਼ਦੀਕੀ ਸੰਪਰਕ ਬਣਾਕੇ ਚੋਣ ਕਮਿਸ਼ਨ ਅਤੇ ਵੋਟਰਾਂ ਵਿਚਕਾਰ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰਦੀਆਂ ਹਨ।

ਪੰਜਾਬ ਦੀ ਚੋਣ ਪ੍ਰਣਾਲੀ ਵਿੱਚ ਔਰਤਾਂ ਦੇ ਵੱਡੇ ਯੋਗਦਾਨ ਨੂੰ ਰੇਖਾਂਕਿਤ ਕਰਦਿਆਂ ਸੂਬੇ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਮਹਿਲਾ ਬੀ.ਐਲ.ਓ.ਜ਼ ਚੋਣ ਪ੍ਰਣਾਲੀ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦਾ ਸਮਰਪਣ, ਇਮਾਨਦਾਰੀ ਅਤੇ ਲੋਕਾਂ ਨਾਲ ਗਹਿਰਾ ਜੋੜ ਲੋਕਤੰਤਰ ਦੀ ਬੁਨਿਆਦ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਇਨ੍ਹਾਂ ਮਹਿਲਾਵਾਂ ਦੇ ਅਮੂਲ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਮਹਿਲਾਵਾਂ ਆਜ਼ਾਦ, ਨਿਰਪੱਖ ਅਤੇ ਸੁਚਾਰੂ ਚੋਣਾਂ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਮਿਹਨਤ ਕਰ ਰਹੀਆਂ ਹਨ।

watch….CM Mann’s Vision: Punjab as India’s Next Economic Powerhouse

ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾ ਬੀ.ਐਲ.ਓ.ਜ਼ ਆਪਣੀ ਪੇਸ਼ੇਵਰਤਾ, ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਦੀਆਂ ਹਨ, ਜਿਸ ਨਾਲ ਚੋਣ ਪ੍ਰਕਿਰਿਆ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ।

ਇਸ ਮੌਕੇ ਉਨ੍ਹਾਂ ਨੇ ਵੋਟਰਾਂ ਲਈ ਸੇਵਾਵਾਂ ਨੂੰ ਹੋਰ ਆਸਾਨ ਬਣਾਉਣ ਵਾਸਤੇ ਸ਼ੁਰੂ ਕੀਤੀਆਂ ਗਈਆਂ ਤਕਨਾਲੋਜੀ ਅਧਾਰਿਤ ਪਹਿਲਾਂ ਬਾਰੇ ਵੀ ਜਾਣਕਾਰੀ ਦਿੱਤੀ। “ਬੁੱਕ ਏ ਕਾਲ” ਵਰਗੀ ਸਹੂਲਤ ਰਾਹੀਂ ਨਾਗਰਿਕ ਚੋਣ ਸੇਵਾਵਾਂ ਬਾਰੇ ਸਿੱਧੀ ਮਦਦ ਲੈ ਸਕਦੇ ਹਨ। ਇਸ ਤੋਂ ਇਲਾਵਾ, ਯੂਨੀਫਾਈਡ ਡਿਜੀਟਲ ਪਲੇਟਫਾਰਮ ECINet ਨਾਲ ਵੱਖ-ਵੱਖ ਮੋਬਾਈਲ ਐਪਸ ਨੂੰ ਜੋੜ ਕੇ ਚੋਣ ਸੇਵਾਵਾਂ ਨੂੰ ਹੋਰ ਸੌਖਾ ਅਤੇ ਵਰਤੋਂਕਾਰ ਅਨੁਕੂਲ ਬਣਾਇਆ ਗਿਆ ਹੈ।

ਇਨ੍ਹਾਂ ਸਨਮਾਨ ਸਮਾਰੋਹਾਂ ਰਾਹੀਂ ਪੰਜਾਬ ਭਰ ਵਿੱਚ ਮਹਿਲਾ ਬੀ.ਐਲ.ਓ.ਜ਼ ਦੀ ਲਗਨ, ਪੇਸ਼ੇਵਰਤਾ ਅਤੇ ਲੋਕਤੰਤਰ ਪ੍ਰਤੀ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਸਨਮਾਨ ਦਿੱਤਾ ਗਿਆ ਅਤੇ ਮਜ਼ਬੂਤ, ਪਾਰਦਰਸ਼ੀ ਅਤੇ ਜਵਾਬਦੇਹ ਚੋਣ ਪ੍ਰਣਾਲੀ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਖੁੱਲ੍ਹ ਕੇ ਸਵੀਕਾਰਿਆ ਗਿਆ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here