Homeਪੰਜਾਬੀਪੰਜਾਬਲੋਕਾਂ ਦਾ ਭਰੋਸਾ ‘ਆਪ’ ਨਾਲ, 2027 ਵਿੱਚ ਭਗਵੰਤ ਮਾਨ ਫਿਰ ਬਣਣਗੇ ਮੁੱਖ...

ਲੋਕਾਂ ਦਾ ਭਰੋਸਾ ‘ਆਪ’ ਨਾਲ, 2027 ਵਿੱਚ ਭਗਵੰਤ ਮਾਨ ਫਿਰ ਬਣਣਗੇ ਮੁੱਖ ਮੰਤਰੀ: ਕੇਜਰੀਵਾਲ

- Advertisement -spot_img

ਬਠਿੰਡਾ/ਚੰਡੀਗੜ੍ਹ, 13 ਜੂਨ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਅਤੇ ਲੋਕ-ਪੱਖੀ ਸ਼ਾਸਨ ਦੀ ਵੱਡੀ ਪ੍ਰਾਪਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵੱਧ ਰਿਹਾ ਭਰੋਸਾ ਅਤੇ ਪਿਆਰ ਇਸ ਗੱਲ ਦਾ ਸੰਕੇਤ ਹੈ ਕਿ 2027 ਵਿੱਚ ਭਗਵੰਤ ਸਿੰਘ ਮਾਨ ਦੁਬਾਰਾ ਪੰਜਾਬ ਦੇ ਮੁੱਖ ਮੰਤਰੀ ਬਣਨਗੇ।

ਬਠਿੰਡਾ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਚਾਰ ਤਰ੍ਹਾਂ ਦੀਆਂ ਪਾਰਟੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਕੁਝ ਪਾਰਟੀਆਂ ਨੂੰ “ਚਿੱਟਾ-ਬੇਅਦਬੀ ਪਾਰਟੀ”, “ਝਗੜਾ ਪਾਰਟੀ” ਅਤੇ “ਈਡੀ ਪਾਰਟੀ” ਵਜੋਂ ਜਾਣਦੇ ਹਨ, ਜਦਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ, ਜੋ ਸਿਰਫ਼ ਜਨਤਾ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ ‘ਤੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲੱਗਿਆ। ਕੇਜਰੀਵਾਲ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ ਦੇ ਕਿਸੇ ਮੰਤਰੀ ‘ਤੇ ਕੋਈ ਦੋਸ਼ ਹੁੰਦਾ ਤਾਂ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਤੁਰੰਤ ਕਾਰਵਾਈ ਕਰਦੀਆਂ, ਪਰ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਦੇ ਪੈਸੇ ਦੀ ਬਚਤ ਕਰਕੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ, ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਲੋਕ-ਭਲਾਈ ਦੀਆਂ ਕਈ ਯੋਜਨਾਵਾਂ ਲਾਗੂ ਕੀਤੀਆਂ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ  ਮਾਨ ਨੇ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੇ ਸਥਾਨਕ ਚੋਣਾਂ ਵਿੱਚ ਅੰਦਰਖਾਤੇ ਮਿਲ ਕੇ ਚੋਣ ਲੜੀ, ਪਰ ਪੰਜਾਬ ਦੇ ਸਿਆਣੇ ਲੋਕਾਂ ਨੇ ਤਿੰਨਾਂ ਪਾਰਟੀਆਂ ਨੂੰ ਨਕਾਰਦਿਆਂ ‘ਆਪ’ ਦੇ ਹੱਕ ਵਿੱਚ ਫੈਸਲਾਕੁੰਨ ਫਤਵਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਤੋਂ ਘਬਰਾਈਆਂ ਹੋਈਆਂ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦੀ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ 67 ਹਜ਼ਾਰ ਤੋਂ ਵੱਧ ਨੌਜਵਾਨ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਹਾਸਲ ਕਰ ਚੁੱਕੇ ਹਨ।

watch……Khudian Hands Over Appointment Letters to Veterinary Officers, Inspectors & Dairy Development Inspectors

ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ  ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ ਅਤੇ ਕਿਸਾਨ ਆਪਣੀ ਲੋੜ ਅਨੁਸਾਰ ਨਹਿਰੀ ਪਾਣੀ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਖੇਤ ਤੱਕ ਪਾਣੀ ਪਹੁੰਚ ਸਕੇ ਅਤੇ ਭੂਮੀਗਤ ਪਾਣੀ ਦੀ ਬਚਤ ਹੋ ਸਕੇ।

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here