Homeਪੰਜਾਬੀਪੰਜਾਬਵਾਰਡ ਨੰਬਰ 58 ਦੇ ਪਾਰਕਾਂ ਦੇ ਸੁੰਦਰੀਕਰਨ ਲਈ 49.80 ਲੱਖ ਰੁਪਏ ਦੇ...

ਵਾਰਡ ਨੰਬਰ 58 ਦੇ ਪਾਰਕਾਂ ਦੇ ਸੁੰਦਰੀਕਰਨ ਲਈ 49.80 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

- Advertisement -spot_img

ਪਟਿਆਲਾ, 14 ਜੂਨ
ਪਟਿਆਲਾ ਦੇ ਵਾਰਡ ਨੰਬਰ 58 ਅਧੀਨ ਮਾਡਲ ਟਾਊਨ ਸਥਿਤ ਮੇਹਰ ਸਿੰਘ ਪਾਰਕ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਪਟਿਆਲਾ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਕੀਤੀ ਗਈ। ਵਾਰਡ ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਕਰੀਬ 49 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਇਨ੍ਹਾਂ ਕਾਰਜਾਂ ਨਾਲ ਪਾਰਕਾਂ ਦੀ ਦਿੱਖ ਨੂੰ ਆਧੁਨਿਕ ਰੂਪ ਮਿਲੇਗਾ ਅਤੇ ਇਲਾਕਾ ਵਾਸੀਆਂ ਨੂੰ ਸੈਰ-ਸਪਾਟੇ ਅਤੇ ਮਨੋਰੰਜਨ ਦੀਆਂ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਲੋਕਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ।

ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ, ਆਮ ਆਦਮੀ ਕਲੀਨਿਕ, 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਪਹਿਲਕਦਮੀਆਂ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸਫ਼ਾਈ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

watch…..₹45 Lakh Road Boost in Patiala: MLA Kohli & Mayor Gogiya Launch Key Connectivity Works

ਇਸ ਮੌਕੇ ਮਿਊਂਸਿਪਲ ਕੌਂਸਲਰ ਗੁਰਜੀਤ ਸਾਹਨੀ ਨੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ, ਸਗੋਂ ਇਲਾਕੇ ਦੀ ਸੁੰਦਰਤਾ ਅਤੇ ਰਹਿਣ-ਸਹਿਣ ਦੇ ਮਿਆਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ।

ਸਮਾਗਮ ਦੌਰਾਨ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪੰਜਾਬ ਸਕੱਤਰ ਮੋਨਿਕਾ ਸ਼ਰਮਾ, ਹਲਕਾ ਕੋਆਰਡੀਨੇਟਰ ਰੂਬੀ ਭਾਟੀਆ, ਸਤਨਾਮ ਸਿੰਘ, ਅਮਰਜੀਤ ਸਿੰਘ, ਛੱਤਰਪਾਲ ਸਿੰਘ, ਸੇਵਾਮੁਕਤ ਬੀ.ਡੀ.ਪੀ.ਓ. ਪਰਮਜੀਤ ਸਿੰਘ, ਪਰਮਜੀਤ ਸਿੰਘ ਬਿੰਦਰਾ, ਸੁਖਦੀਪ ਸਿੰਘ ਲੈਬੀ, ਅਮਰਜੋਤ ਸਿੰਘ ਬਾਈਆ, ਅਮਰਿੰਦਰ ਸਿੰਘ ਆਨੰਦ, ਬਲਵਿੰਦਰ ਕੌਰ ਕੋਹਲੀ, ਜਗਤਾਰ ਸਿੰਘ ਜੱਗੀ, ਬਲਾਕ ਪ੍ਰਧਾਨ ਰਾਜਿੰਦਰ ਮੋਹਨ, ਬਲਾਕ ਪ੍ਰਧਾਨ ਸੋਨੀਆ ਸ਼ਰਮਾ, ਮਨਜੀਤ ਸਿੰਘ ਵਾਲੀਆ, ਡਾ. ਰੋਹਿਤ ਸਿੰਗਲਾ, ਸਤਵਿੰਦਰ ਵਾਲੀਆ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here