ਪਟਿਆਲਾ, 5 ਸਤੰਬਰ
ਵੋਟਰ ਸੂਚੀਆਂ ਦੀ SIR-2026: ਪਟਿਆਲਾ ਦੇ ਸਾਰੇ 1861 ਬੂਥਾਂ ’ਤੇ ਵਿਸ਼ੇਸ਼ ਕੈਂਪਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR)-2026 ਤਹਿਤ 6 ਸਤੰਬਰ 2026 ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ 1861 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਵੋਟਰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਅਤੇ ਚੋਣ ਸੇਵਾਵਾਂ ਨਾਲ ਸਬੰਧਤ ਵੱਖ-ਵੱਖ ਸਹੂਲਤਾਂ ਦਾ ਲਾਭ ਲੈ ਸਕਣਗੇ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਦੇ ਦੂਜੇ ਪੜਾਅ, ਜਿਸ ਵਿੱਚ ਨੋਟਿਸ ਫੇਜ਼ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਸ਼ਾਮਲ ਹੈ, ਨੂੰ ਧਿਆਨ ਵਿੱਚ ਰੱਖਦਿਆਂ ਰੋਲ ਅਬਜ਼ਰਵਰ-ਕਮ-ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਵਿਨੈ ਬੁਬਲਾਨੀ ਵੀ ਇਨ੍ਹਾਂ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਬੀਐਲਓ ਕੈਂਪਾਂ ਵਿੱਚ ਰਹਿਣਗੇ ਮੌਜੂਦ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਸਾਰੇ ਬੂਥ ਲੈਵਲ ਅਫ਼ਸਰ (BLOs) ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਮੌਜੂਦ ਰਹਿਣਗੇ। ਨਾਗਰਿਕ ਲੋੜੀਂਦੇ ਫਾਰਮ ਭਰ ਕੇ ਮੌਕੇ ’ਤੇ ਹੀ ਆਪਣੇ ਬੀਐਲਓ ਕੋਲ ਜਮ੍ਹਾਂ ਕਰਵਾ ਸਕਣਗੇ।
- ਫਾਰਮ ਨੰਬਰ 6: ਨਵੀਂ ਵੋਟ ਬਣਵਾਉਣ ਲਈ
- ਫਾਰਮ ਨੰਬਰ 6A: ਐਨਆਰਆਈ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ
- ਫਾਰਮ ਨੰਬਰ 8: ਪਤਾ ਬਦਲਣ, ਵੋਟ ਦੀ ਸ਼ਿਫਟਿੰਗ ਜਾਂ ਵੋਟਰ ਵੇਰਵਿਆਂ ਵਿੱਚ ਸੋਧ ਲਈ
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਵੋਟਰ ਜਾਣਕਾਰੀ ਦੀ ਜਾਂਚ ਕਰਵਾਉਣ।
watch……181 ਅਧਿਆਪਕ ਬਣੇ ਹੈੱਡਮਾਸਟਰ, ਪੰਜਾਬ ਸਰਕਾਰ ਦਾ ਵੱਡਾ ਸਿੱਖਿਆ ਫੈਸਲਾ
ਜਾਣਕਾਰੀ ਲਈ 1950 ਹੈਲਪਲਾਈਨ ’ਤੇ ਸੰਪਰਕ
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ SIR ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਸਥਾਪਤ ਹੈਲਪਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਵੋਟਰ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।





