
- ਪੋਲਿੰਗ ਸਟੇਸ਼ਨਾਂ ਦੀ ਗਿਣਤੀ: 192
- ਵੋਟਰਾਂ ਦੀ ਕੁੱਲ ਗਿਣਤੀ: 1,73,071
ਚੰਡੀਗੜ੍ਹ, 20 ਅਪ੍ਰੈਲ:
64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਕੰਮ ਜਾਰੀ ਹੈ। ਇਸ ਵੋਟਰ ਸੂਚੀ ਲਈ ਯੋਗਤਾ ਮਿਤੀ 1 ਅਪ੍ਰੈਲ, 2025 ਨਿਰਧਾਰਤ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਖਰੜੇ ਅਨੁਸਾਰ, 64-ਲੁਧਿਆਣਾ ਪੱਛਮੀ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,73,071 ਹੈ। ਦਾਅਵੇ ਅਤੇ ਇਤਰਾਜ਼ 24 ਅਪ੍ਰੈਲ, 2025 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ, 2025 ਨੂੰ ਹੋਵੇਗੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਦੀ ਮਨਜ਼ੂਰੀ ਅਤੇ ਤਰਕਸੰਗਤਤਾ ਅਨੁਸਾਰ, ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 192 ਹੈ, ਜੋ ਸਾਰੇ ਸ਼ਹਿਰੀ ਖੇਤਰ ਵਿੱਚ ਸਥਿਤ ਹਨ। ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ, ਤਾਂ ਜੋ ਪਹੁੰਚ ਅਤੇ ਸਹੂਲਤ ਵਧਾਈ ਜਾ ਸਕੇ।
ਸਿਬਿਨ ਸੀ ਨੇ ਵੋਟਰ ਸੂਚੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਸਬੰਧੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ’ਤੇ ਮੀਟਿੰਗਾਂ ਕੀਤੀਆਂ ਹਨ। ਕਈ ਸਿਆਸੀ ਪਾਰਟੀਆਂ ਨੇ ਪਹਿਲਾਂ ਹੀ ਆਪਣੇ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਕਰ ਲਈ ਹੈ, ਜਦਕਿ ਹੋਰ ਪਾਰਟੀਆਂ ਨੂੰ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਸ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
watch……500 Government Schools in Punjab to Welcome New Principals
ਸਿਬਿਨ ਸੀ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੀ.ਐਲ.ਏ. ਰਾਹੀਂ ਵੋਟਰਾਂ ਨੂੰ ਸੂਚੀ ਅਪਡੇਟ ਕਰਨ ਬਾਰੇ ਜਾਗਰੂਕ ਕਰਨ ਅਤੇ ਦਾਅਵੇ ਤੇ ਇਤਰਾਜ਼ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਮਦਦ ਕਰਨ।
ਇਸ ਤੋਂ ਇਲਾਵਾ, ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਵੋਟਰ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਆਦੇਸ਼ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ.) ਕੋਲ ਸੈਕਸ਼ਨ 22 ਜਾਂ 23 ਅਧੀਨ ਅਪੀਲ ਕਰ ਸਕਦੇ ਹਨ। ਜੇਕਰ ਕਿਸੇ ਦਾ ਨਾਮ ਅਣਜਾਣੇ ਵਿੱਚ ਛੁੱਟ ਗਿਆ ਹੋਵੇ, ਤਾਂ ਉਸ ਦੀ ਸ਼ਮੂਲੀਅਤ ਲਈ ਵੀ ਅਪੀਲ ਕੀਤੀ ਜਾ ਸਕਦੀ ਹੈ। ਜ਼ਰੂਰਤ ਪੈਣ ’ਤੇ ਇਹ ਅਪੀਲ ਮੁੱਖ ਚੋਣ ਅਧਿਕਾਰੀ ਤੱਕ ਵੀ ਜਾ ਸਕਦੀ ਹੈ, ਜਿਵੇਂ ਕਿ ਪ੍ਰਤੀਨਿਧਤਾ ਕਾਨੂੰਨਾਂ ਅਤੇ ਨਿਯਮਾਂ ਅਨੁਸਾਰ ਨਿਰਧਾਰਤ ਹੈ।




