Homeਪੰਜਾਬੀਪੰਜਾਬਵੱਡੀ ਖੁਸ਼ਖਬਰੀ : ਪੀ.ਆਰ.ਟੀ.ਸੀ. ਵਿੱਚ ਜਲਦ ਸ਼ਾਮਲ ਹੋਣਗੀਆਂ 659 ਨਵੀਆਂ ਬੱਸਾਂ

ਵੱਡੀ ਖੁਸ਼ਖਬਰੀ : ਪੀ.ਆਰ.ਟੀ.ਸੀ. ਵਿੱਚ ਜਲਦ ਸ਼ਾਮਲ ਹੋਣਗੀਆਂ 659 ਨਵੀਆਂ ਬੱਸਾਂ

- Advertisement -spot_img

– ਚੇਅਰਮੈਨ ਹਰਪਾਲ ਜੁਨੇਜਾ ਨੇ ਦਿੱਤੀ ਜਾਨਕਾਰੀ

ਪਟਿਆਲਾ, 16 ਮਾਰਚ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਯਤਨਾਂ ਨਾਲ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 659 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ।

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਆਪ ਸਰਕਾਰ ਦਾ ਮੁੱਖ ਟੀਚਾ ‘ਆਮ ਆਦਮੀ’ ਨੂੰ ਮਜ਼ਬੂਤ ਕਰਨਾ ਅਤੇ ਹਰ ਨਾਗਰਿਕ ਨੂੰ ਪਹਿਲ ਦੇ ਅਧਾਰ ‘ਤੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ, “ਇਹ 659 ਨਵੀਆਂ ਬੱਸਾਂ ਪੰਜਾਬ ਦੇ ਲੋਕਾਂ ਨੂੰ ਸਸਤੀ, ਆਧੁਨਿਕ ਅਤੇ ਸੁਰੱਖਿਅਤ ਆਵਾਜਾਈ ਸਹੂਲਤ ਪ੍ਰਦਾਨ ਕਰਨ ਵੱਲ ਇੱਕ ਵੱਡਾ ਕਦਮ ਹੋਵੇਗਾ।”

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਜੁਨੇਜਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਨਵੀਆਂ ਬੱਸਾਂ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ ਅਤੇ ਵੱਖ-ਵੱਖ ਰੂਟਾਂ ‘ਤੇ ਚਲਾਈਆਂ ਜਾਣਗੀਆਂ। ਇਸ ਨਾਲ ਪੰਜਾਬ ਦੇ ਹਰੇਕ ਕਸਬੇ ਅਤੇ ਪਿੰਡ ਨੂੰ ਸਰਕਾਰੀ ਬੱਸ ਸਰਵਿਸ ਨਾਲ ਜੋੜਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਯਤਨਾਂ ਨਾਲ ਸੂਬੇ ਵਿੱਚ ਸਰਕਾਰੀ ਆਵਾਜਾਈ ਸੇਵਾਵਾਂ ਨੂੰ ਬਹੁਤ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ।

ਇਹ ਫੈਸਲਾ ਪੰਜਾਬ ਵਿੱਚ ਆਵਾਜਾਈ ਨੂੰ ਹੋਰ ਸੁਧਾਰਨ ਅਤੇ ਆਮ ਲੋਕਾਂ ਨੂੰ ਸਸਤੀ ਤੇ ਭਰੋਸੇਮੰਦ ਸਫ਼ਰ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here