Homeਪੰਜਾਬੀਪੰਜਾਬਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਘਟਿਆ; ਸ਼ਹਿਰ ਵਾਸੀ ਅਫਵਾਹਾਂ ਤੋਂ ਸੁਚੇਤ...

ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਘਟਿਆ; ਸ਼ਹਿਰ ਵਾਸੀ ਅਫਵਾਹਾਂ ਤੋਂ ਸੁਚੇਤ ਰਹਿਣ

- Advertisement -spot_img

– ਏ.ਡੀ.ਸੀ. ਨਵਰੀਤ ਸੇਖੋਂ ਨੇ ਕਿਹਾ, ਵੱਡੀ ਨਦੀ ਵਿੱਚ ਆਉਣ ਵਾਲੀ ਬੂਟੀ ਦੀ ਸਫਾਈ ਜਾਰੀ

– ਵੱਡੀ ਨਦੀ ਦਾ ਕੀਤਾ ਦੌਰਾ

ਪਟਿਆਲਾ, 1 ਸਤੰਬਰ 

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ ਵਿੱਚ ਵੱਡੀ ਨਦੀ ਦਾ ਦੌਰਾ ਕਰਕੇ ਸਫਾਈ ਕਾਰਜਾਂ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਕਾਫੀ ਘੱਟ ਹੈ ਅਤੇ ਬਰਸਾਤੀ ਪਾਣੀ ਅੱਗੇ ਜਾਣ ਵਿੱਚ ਕਿਸੇ ਰੁਕਾਵਟ ਦਾ ਸਾਹਮਣਾ ਨਹੀਂ ਕਰ ਰਿਹਾ। ਪਾਣੀ ਸੁਚਾਰੂ ਢੰਗ ਨਾਲ ਵਹਿ ਰਿਹਾ ਹੈ ਅਤੇ ਇਸ ਦੇ ਅਚਾਨਕ ਵਧਣ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ 24 ਘੰਟੇ ਨਦੀਆਂ ਅਤੇ ਨਾਲਿਆਂ ‘ਤੇ ਨਜ਼ਰ ਰੱਖ ਰਿਹਾ ਹੈ।

ਇਸ ਮੌਕੇ ਨਗਰ ਨਿਗਮ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਇਲਾਕੇ ਦੇ ਕੌਂਸਲਰ ਵੀ ਮੌਜੂਦ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਹੋਈ ਬਾਰਸ਼ ਕਾਰਨ ਵਧਦਾ ਹੈ, ਪਰ ਵਰਤਮਾਨ ਸਥਿਤੀ ਵਿੱਚ ਪਾਣੀ ਅਚਾਨਕ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ, ਇਸ ਲਈ ਘਬਰਾਉਣ ਦੀ ਜ਼ਰੂਰਤ ਨਹੀਂ। ਉਨ੍ਹਾਂ ਦੱਸਿਆ ਕਿ ਵੱਡੀ ਨਦੀ ਵਿੱਚ ਆਉਣ ਵਾਲੀ ਬੂਟੀ ਦੀ ਸਫਾਈ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਮਸ਼ੀਨਰੀ ਤੇ ਮਜ਼ਦੂਰ ਲਗਾਤਾਰ ਕੰਮ ਕਰ ਰਹੇ ਹਨ। ਨਗਰ ਨਿਗਮ ਪਟਿਆਲਾ ਅਤੇ ਡਰੇਨੇਜ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ।

watch…..ਡੀਸੀ ਪਟਿਆਲਾ ਵਲੋਂ ਮੌਸਮ ਦੀ ਭਵਿੱਖਬਾਣੀ: ਸਲਾਹਕਾਰੀ ਅਤੇ ਜਾਣਕਾਰੀ

ਉਨ੍ਹਾਂ ਨੇ ਮੌਜੂਦ ਅਧਿਕਾਰੀਆਂ ਨੂੰ ਪਾਣੀ ਦੇ ਵਹਾਅ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪਿੰਡ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਬਣ ਰਹੇ ਨਵੇਂ ਪੁਲ ਕਾਰਨ ਬਣਾਈ ਗਈ ਅਸਥਾਈ ਡਾਇਵਰਜ਼ਨ ਨੂੰ ਇਹਤਿਆਤ ਵਜੋਂ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾ ਰਹੇ ਹਨ।

ਐਮਰਜੈਂਸੀ ਜਾਂ ਜਾਣਕਾਰੀ ਸਾਂਝੀ ਕਰਨ ਲਈ ਜ਼ਿਲ੍ਹਾ ਨਿਵਾਸੀ ਕੰਟਰੋਲ ਰੂਮ ਨੰਬਰਾਂ 0175-2350550 ਅਤੇ 2358550 ‘ਤੇ ਸੰਪਰਕ ਕਰ ਸਕਦੇ ਹਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here