–ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ — ਅਜੀਤਪਾਲ ਕੋਹਲੀ
ਪਟਿਆਲਾ, 28 ਮਾਰਚ
ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ ਵਿੱਚ ਅੱਜ ਮਾਪੇ-ਅਧਿਆਪਕ ਮਿਲਣੀ ਅਤੇ ਉਤਸ਼ਾਹਪੂਰਣ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਵੀਨੀਕਰਨ ਵਜੋਂ ਡਿਜੀਟਲ ਇੰਟਰਐਕਟਿਵ ਪੈਨਲਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਸ ਮੌਕੇ ਵਾਰਡ ਨੰਬਰ 45 ਦੀ ਕੌਂਸਲਰ ਮੀਨਾ ਡਾਬੀ, ਐੱਸ.ਐੱਮ.ਸੀ. ਚੇਅਰਮੈਨ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ। ਵਿਧਾਨ ਸਭਾ ਹਲਕਾ ਪਟਿਆਲਾ (ਸ਼ਹਿਰੀ) ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਏ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਹੁਣ ਸਿਰਫ਼ ਪੜ੍ਹਾਈ ਦਾ ਕੇਂਦਰ ਨਹੀਂ ਰਿਹਾ, ਸਗੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲਾ ਇੱਕ ਆਧੁਨਿਕ ਮੰਚ ਬਣ ਰਿਹਾ ਹੈ। ਡਿਜੀਟਲ ਤਕਨਾਲੋਜੀ, ਮਿਸ਼ਨ ਸਮਰੱਥ ਅਤੇ ਹੁਨਰ-ਅਧਾਰਿਤ ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਵਿਧਾਇਕ ਕੋਹਲੀ ਨੇ ਡਿਜੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਹ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਾਲਾ ਵੱਡਾ ਵਚਨ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਖਿਆ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕੀਤਾ
watch…..।ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਨਤਾਵਾਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਰਹੀ ਹੈ। ਡਿਜੀਟਲ ਸਾਧਨਾਂ ਰਾਹੀਂ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਮਿਲ ਰਹੀ ਹੈ ਅਤੇ ਉਹ ਆਧੁਨਿਕ ਯੁੱਗ ਦੇ ਮੁਕਾਬਲੇ ਲਈ ਤਿਆਰ ਹੋ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਨਿਯਮਿਤ ਹਾਜ਼ਰੀ ਯਕੀਨੀ ਬਣਾਉਣ ਅਤੇ ਸਕੂਲ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ।
ਸਮਾਗਮ ਦੌਰਾਨ ਮਾਪੇ-ਅਧਿਆਪਕ ਮਿਲਣੀ ਵੀ ਆਯੋਜਿਤ ਕੀਤੀ ਗਈ, ਜਿਸ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵੱਖ-ਵੱਖ ਜਮਾਤਾਂ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਖੇਡਾਂ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦਿੱਤੇ ਗਏ।
ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੇ ਸਭ ਨੂੰ ਮੋਹ ਲਿਆ। ਸਮਾਗਮ ਦਾਮੰਚ ਸੰਚਾਲਨ ਡਾ. ਸਪਨਾ ਸੇਠੀ, ਡਾ. ਪਰਮਿੰਦਰ ਕੌਰ ਅਤੇ ਮਨੋਜ ਥਾਪਰ ਵੱਲੋਂ ਬੜੀ ਕੁਸ਼ਲਤਾ ਨਾਲ ਕੀਤਾ ਗਿਆ।




