Homeਪੰਜਾਬੀਖੇਡਾਂਸਕੂਲ ਆਫ਼ ਐਮੀਨੈਂਸ ਭਾਦਸੋਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਸਕੂਲ ਆਫ਼ ਐਮੀਨੈਂਸ ਭਾਦਸੋਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

- Advertisement -spot_img

ਭਾਦਸੋਂ , 21 ਜੂਨ

ਸਕੂਲ ਆਫ਼ ਐਮੀਨੈਂਸ ਭਾਦਸੋਂ ਵਿੱਚ 1ਵਾਂ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਅਤੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ। ਯੋਗ ਦੇ ਸਿਹਤ ਲਾਭਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਯੋਗ ਟ੍ਰੇਨਰ ਹਰਜਿੰਦਰ ਕੌਰ ਵੱਲੋਂ ਸਵੇਰੇ 5:00 ਤੋਂ 7:00 ਵਜੇ ਤੱਕ ਯੋਗ ਕੈਂਪ ਲਗਾਇਆ ਗਿਆ, ਜਿਸ ਵਿੱਚ ਸ਼ਹਿਰ ਵਾਸੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਭਾਦਸੋਂ ਕਮੇਟੀ ਦੀ ਪ੍ਰਧਾਨ ਮਧੂ ਬਾਲਾ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।watch…….https://www.youtube.com/watch?v=RTYEjn56Fco

ਸ਼ਹਿਰਵਾਸੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਯੋਗ ਇੱਕ ਅਜਿਹਾ ਸਾਧਨ ਹੈ, ਜਿਸ ਨੂੰ ਅਪਣਾ ਕੇ ਅਸੀਂ ਕਈ ਬਿਮਾਰੀਆਂ ਤੋਂ ਮੁਕਤੀ ਪ੍ਰਾਪਤ ਕਰ ਸਕਦੇ ਹਾਂ। ਉਨ੍ਹਾਂ ਜ਼ੋਰ ਦਿੱਤਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਨਿਯਮਤ ਕਸਰਤ ਅਤੇ ਯੋਗ ਅਪਣਾਉਣਾ ਜ਼ਰੂਰੀ ਹੈ। ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਯੋਗ ਦੀ ਮਹੱਤਤਾ ’ਤੇ ਪ੍ਰਕਾਸ਼ ਪਾਉਂਦਿਆਂ ਕਿਹਾ, “ਯੋਗ ਸਰੀਰਕ ਅਤੇ ਮਾਨਸਿਕ ਸ਼ਾਂਤੀ ਪ੍ਰਾਪਤ ਕਰਨ ਦਾ ਸਭ ਤੋਂ ਸਰਲ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ।” ਉਨ੍ਹਾਂ ਨੇ ਕੈਂਪ ਵਿੱਚ ਸ਼ਾਮਲ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here