Homeਪੰਜਾਬੀਪੰਜਾਬਸਤਲੁਜ ਪੱਟੀ ਲਈ ਵੱਡੀ ਸੌਗਾਤ: 62 ਕਰੋੜ ਨਾਲ ਬਣੇਗੀ 38 ਕਿਲੋਮੀਟਰ ਲੰਬੀ...

ਸਤਲੁਜ ਪੱਟੀ ਲਈ ਵੱਡੀ ਸੌਗਾਤ: 62 ਕਰੋੜ ਨਾਲ ਬਣੇਗੀ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ

- Advertisement -spot_img

ਸ਼ਾਹਕੋਟ, 19 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਅੱਜ 61.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਜੈਕਟ ਨਾ ਸਿਰਫ਼ ਸਤਲੁਜ ਦੇ ਹੜ੍ਹਾਂ ਤੋਂ ਸੁਰੱਖਿਆ ਪ੍ਰਦਾਨ ਕਰੇਗਾ, ਸਗੋਂ ਖੇਤਰ ਦੇ ਲਗਭਗ 15 ਪਿੰਡਾਂ ਦੇ 15 ਤੋਂ 16 ਹਜ਼ਾਰ ਵਸਨੀਕਾਂ ਲਈ ਆਵਾਜਾਈ ਨੂੰ ਵੀ ਕਾਫ਼ੀ ਸੁਖਾਲਾ ਬਣਾਏਗਾ। ਉਨ੍ਹਾਂ ਦੱਸਿਆ ਕਿ ਇਹ ਸੜਕ ਸ਼ਾਹਕੋਟ-ਮੋਗਾ ਅਤੇ ਲੋਹੀਆਂ-ਮੱਖੂ ਸੜਕਾਂ ਨੂੰ ਜੋੜਦਿਆਂ ਇੱਕ ਪ੍ਰਭਾਵਸ਼ਾਲੀ ਬਾਈਪਾਸ ਵਜੋਂ ਕੰਮ ਕਰੇਗੀ, ਜਿਸ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਵਿੱਚ ਵੱਡੀ ਕਮੀ ਆਵੇਗੀ।

 ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਸ਼ਾਹਕੋਟ ਅਤੇ ਲੋਹੀਆਂ ਖੇਤਰ ਦੇ ਲੋਕ ਦਹਾਕਿਆਂ ਤੱਕ ਹੜ੍ਹਾਂ ਦੇ ਡਰ ਹੇਠ ਜੀਵਨ ਬਤੀਤ ਕਰਦੇ ਰਹੇ, ਪਰ ਮੌਜੂਦਾ ਸਰਕਾਰ ਵਾਅਦਿਆਂ ਦੀ ਬਜਾਏ ਕੰਮਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਉੱਤੇ ਬਣਨ ਵਾਲੀ ਇਹ ਸੜਕ ਬੰਨ੍ਹ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹੜ੍ਹਾਂ ਵਿਰੁੱਧ ਇੱਕ ਮਜ਼ਬੂਤ ਢਾਲ ਸਾਬਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਉੱਚ ਗੁਣਵੱਤਾ ਵਾਲੀਆਂ ਸੜਕਾਂ ਬਹੁਤ ਜ਼ਰੂਰੀ ਹਨ ਅਤੇ ਇਸੇ ਮਕਸਦ ਨਾਲ ਸੂਬੇ ਵਿੱਚ 43 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸੜਕਾਂ ਨਿਰਧਾਰਤ ਸਮੇਂ ਵਿੱਚ ਅਤੇ ਉੱਚ ਮਿਆਰ ਅਨੁਸਾਰ ਤਿਆਰ ਕੀਤੀਆਂ ਜਾ ਰਹੀਆਂ ਹਨ, ਜਦਕਿ ਪਹਿਲਾਂ ਇੱਕ ਸੜਕ ਬਣਨ ਵਿੱਚ 15 ਤੋਂ 18 ਸਾਲ ਤੱਕ ਲੱਗ ਜਾਂਦੇ ਸਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਇਸਦੇ ਨਾਲ ਹੀ ਚਿੱਟੀ ਵੇਂਈ ਉੱਤੇ ਨਵੇਂ ਪੁਲ ਦਾ ਨਿਰਮਾਣ ਵੀ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਦਰਜਨਾਂ ਪਿੰਡਾਂ ਨੂੰ ਸਿੱਧੀ ਆਵਾਜਾਈ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ 67 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸਿਫ਼ਾਰਸ਼ ਅਤੇ ਰਿਸ਼ਵਤ ਦੇ ਦੌਰ ਦਾ ਅੰਤ ਹੋ ਚੁੱਕਾ ਹੈ ਅਤੇ ਹਰ ਭਰਤੀ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।

watch…..ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

ਸਿਹਤ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲਗਭਗ 990 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਹੁਣ ਤੱਕ 5.54 ਕਰੋੜ ਤੋਂ ਵੱਧ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਇਸ ਤੋਂ ਇਲਾਵਾ 400 ਹੋਰ ਕਲੀਨਿਕ ਵੀ ਜਲਦੀ ਸ਼ੁਰੂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾ ਰਿਹਾ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ।

ਮਹਿਲਾ ਸਸ਼ਕਤੀਕਰਨ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਰੋਧੀਆਂ ਵਾਂਗ ਖੋਖਲੇ ਵਾਅਦੇ ਨਹੀਂ ਕਰਦੀ, ਸਗੋਂ ਜੋ ਕਹਿੰਦੀ ਹੈ, ਉਹ ਪੂਰਾ ਕਰਕੇ ਦਿਖਾਉਂਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਅਤੇ ਲੋਕ-ਭਲਾਈ ਦੇ ਰਾਹ ‘ਤੇ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਮੇਤ ਕਈ ਪਤਵੰਤੇ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here