Homeਪੰਜਾਬੀਪੰਜਾਬਸਨੌਰ ਵਿੱਚ ਵਿਕਾਸ ਦੀ ਨਵੀਂ ਲਹਿਰ! ਮੁੱਖ ਮੰਤਰੀ ਮਾਨ ਵੱਲੋਂ 87 ਕਰੋੜ...

ਸਨੌਰ ਵਿੱਚ ਵਿਕਾਸ ਦੀ ਨਵੀਂ ਲਹਿਰ! ਮੁੱਖ ਮੰਤਰੀ ਮਾਨ ਵੱਲੋਂ 87 ਕਰੋੜ ਦੀਆਂ ਸੜਕਾਂ ਅਤੇ 27 ਕਰੋੜ ਦੀਆਂ ਨਹਿਰਾਂ ਦਾ ਐਲਾਨ

- Advertisement -spot_img
  • ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਨਵੀਨੀਕਰਨ ਹੋਵੇਗਾ
  • 27 ਕਰੋੜ ਰੁਪਏ ਨਾਲ ਘੜਾਮ ਰਜਬਾਹਾ, ਸੇਖਪੁਰਾ ਅਤੇ ਬਹਾਦਰਪੁਰ ਮਾਈਨਰਾਂ ਦੀ ਕੰਕਰੀਟ ਲਾਈਨਿੰਗ ਸ਼ੁਰੂ
  • 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ

ਸਨੌਰ (ਪਟਿਆਲਾ), 30 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨੌਰ ਹਲਕੇ ਵਿੱਚ ਵੱਡੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਉਨ੍ਹਾਂ 87 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਅਤੇ 27 ਕਰੋੜ ਰੁਪਏ ਨਾਲ ਨਹਿਰੀ ਲਾਈਨਿੰਗ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਸ ਨਾਲ ਸਨੌਰ ਹਲਕੇ ਦੇ 83 ਪਿੰਡਾਂ ਵਿੱਚ 40,066 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਸੜਕਾਂ ਥੋੜ੍ਹੇ ਦਿਨਾਂ ਵਿੱਚ ਟੁੱਟ ਜਾਂਦੀਆਂ ਸਨ। ਅਸੀਂ ਇਸ ਨੂੰ ਖਤਮ ਕਰਨ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਦੀ ਧਾਰਾ ਲਾਗੂ ਕੀਤੀ ਹੈ। ਹੁਣ ਠੇਕੇਦਾਰਾਂ ਨੂੰ ਪੂਰੀ ਜਵਾਬਦੇਹੀ ਲੈਣੀ ਪਵੇਗੀ।”

ਉਨ੍ਹਾਂ ਅੱਗੇ ਕਿਹਾ ਕਿ ਭਾਖੜਾ ਨਹਿਰ ਦਾ 25 ਫੀਸਦੀ ਪਾਣੀ ਪਹਿਲਾਂ ਹਰਿਆਣਾ ਲੈ ਰਿਹਾ ਸੀ, ਪਰ ਆਪ ਸਰਕਾਰ ਨੇ ਅਦਾਲਤ ਵਿੱਚ ਲੜਾਈ ਲੜ ਕੇ ਇਹ ਪਾਣੀ ਪੰਜਾਬ ਦੇ ਕਿਸਾਨਾਂ ਨੂੰ ਦਿਵਾਇਆ ਹੈ।

ਸੜਕੀ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਮੁੱਖ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਚਲਾ ਰਹੀ ਹੈ, ਜਿਸ ਤਹਿਤ 44,920 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ।ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਨਹਿਰੀ ਪ੍ਰਾਜੈਕਟ ਬਾਰੇ ਉਨ੍ਹਾਂ ਕਿਹਾ, “27 ਕਰੋੜ ਰੁਪਏ ਨਾਲ ਘੜਾਮ ਰਜਬਾਹਾ, ਸੇਖਪੁਰਾ ਅਤੇ ਬਹਾਦਰਪੁਰ ਮਾਈਨਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਸ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ।”

ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ-2024 ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ 740 ਵਿਦਿਆਰਥੀਆਂ ਨੇ ਜੇਈਈ ਅਤੇ 1,284 ਨੇ ਨੀਟ ਪਾਸ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ ਹੈ ਅਤੇ 60 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੀ ਰਹੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here