Homeਪੰਜਾਬੀਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ...

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇ ਸ਼ੁਰੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ: ਮੁੱਖ ਮੰਤਰੀ

- Advertisement -spot_img

ਮੁੱਖ ਮੰਤਰੀ ਨੇ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਟੇਕਿਆ ਮੱਥਾ
ਪੰਜਾਬ ਤੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਮੰਗਿਆ ਅਸ਼ੀਰਵਾਦ
ਨੌਰਾਤਰੀ ਦੇ ਤਿਉਹਾਰ ‘ਤੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਨੈਣਾ ਦੇਵੀ, 4 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਮਾਤਾ ਸ੍ਰੀ ਨੈਣਾ ਦੇਵੀ ਜੀ ਦੇ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨਾਲ ਬੇਨਤੀ ਕਰਨਗੇ ਕਿ ਇਸ ਜਨਤਕ ਹਿੱਤ ਦੇ ਵੱਡੇ ਪ੍ਰੋਜੈਕਟ ਨੂੰ ਜਲਦੀ ਮੁਕੰਮਲ ਕਰਨ ਲਈ ਅਧਿਕਾਰੀਆਂ ਦਾ ਇੱਕ ਸਾਂਝਾ ਐਕਸ਼ਨ ਗਰੁੱਪ ਬਣਾਇਆ ਜਾਵੇ। ਉਨ੍ਹਾਂ ਉਮੀਦ ਜਤਾਈ ਕਿ ਇਹ ਰੋਪਵੇ ਇਨ੍ਹਾਂ ਦੋਹਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ‘ਤੇ ਦਰਸ਼ਨਾਂ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਖਾਲਾ ਅਤੇ ਨਿਰਵਿਘਨ ਸਫਰ ਦੀ ਸਹੂਲਤ ਦੇਵੇਗਾ।
ਮੁੱਖ ਮੰਤਰੀ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਦੀ ਖੋਖਲੀ ਪ੍ਰਚਾਰ ਨੀਤੀ ਅਤੇ ਬੇਅਸਰ ਦਾਅਵਿਆਂ ਦੇ ਬਾਵਜੂਦ ਇਹ ਪ੍ਰੋਜੈਕਟ ਕਦੇ ਅਮਲ ਵਿੱਚ ਨਹੀਂ ਆ ਸਕਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ੍ਰੀ ਨੈਣਾ ਦੇਵੀ ਦੁਨੀਆ ਭਰ ਦੇ ਸ਼ਰਧਾਲੂਆਂ ਲਈ ਮਸ਼ਹੂਰ ਤੀਰਥ ਸਥਾਨ ਹਨ, ਅਤੇ ਇਹ ਰੋਪਵੇ ਸ਼ਰਧਾਲੂਆਂ ਨੂੰ ਇਨ੍ਹਾਂ ਦੋਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਇੱਕੋ ਸਮੇਂ ਸਹਿਜੇ ਹੀ ਕਰਨ ਦੀ ਸਹੂਲਤ ਦੇਵੇਗਾ।

ਇਸ ਦੌਰਾਨ ਨੌਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਮਾਤਾ ਨੈਣਾ ਦੇਵੀ ਜੀ ਵਿਖੇ ਮੱਥਾ ਟੇਕ ਕੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਲੋਕਾਂ ਨੂੰ ਨੌਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਤਿਉਹਾਰ ਮਾਤਾ ਦੁਰਗਾ ਦੀ ਅਸੁਰਾਂ ‘ਤੇ ਜਿੱਤ ਦਾ ਪ੍ਰਤੀਕ ਹੈ, ਜੋ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ‘ਤੇ ਪੰਜਾਬ ਤੋਂ ਨਸ਼ਿਆਂ ਦੇ ਰਾਖਸ਼ ਨੂੰ ਖਤਮ ਕਰਨ ਲਈ ਮਾਤਾ ਦੁਰਗਾ ਦਾ ਅਸ਼ੀਰਵਾਦ ਲੈਣ ਆਏ ਹਨ।

watch ….CM Mann Dedicates New SDM Complex at Bhawanigarh

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਦਿਨ ਹਨ ਜਦੋਂ ਮਾਹੌਲ ਵਿੱਚ ਸ਼ਰਧਾ ਅਤੇ ਉਤਸ਼ਾਹ ਛਾਇਆ ਰਹਿੰਦਾ ਹੈ ਕਿਉਂਕਿ ਸ਼ਰਧਾਲੂ ਦੇਵੀ ਦੁਰਗਾ ਦੇ ਵੱਖ-ਵੱਖ ਰੂਪਾਂ ਦੀ ਪੂਜਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਅਧਿਆਤਮਿਕ ਵਿਚਾਰ, ਵਰਤ, ਅਰਦਾਸ ਅਤੇ ਸਿਹਤ, ਖੁਸ਼ਹਾਲੀ ਤੇ ਭਲਾਈ ਲਈ ਅਸ਼ੀਰਵਾਦ ਲੈਣ ਦਾ ਸਮਾਂ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮਾਤਾ ਦੁਰਗਾ ਤੋਂ ਅਸ਼ੀਰਵਾਦ ਮੰਗਿਆ ਕਿ ਉਹ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਸਮਰਪਣ ਨਾਲ ਕਰ ਸਕਣ।

ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੇਵਾ ਕਰਨ ਦੀ ਤਾਕਤ ਦੇਣ। ਉਨ੍ਹਾਂ ਨੇ ਮਾਤਾ ਰਾਣੀ ਤੋਂ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸੂਬੇ ਦੀ ਸੇਵਾ ਕਰਨ ਦਾ ਅਸ਼ੀਰਵਾਦ ਮੰਗਿਆ ਤਾਂ ਜੋ ਸਦਭਾਵਨਾ ‘ਤੇ ਅਧਾਰਿਤ ਸਮਾਜ ਸਿਰਜਿਆ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਸਦਭਾਵਨਾ ਦੇ ਸਿਧਾਂਤਾਂ ਨੂੰ ਹਰ ਹਾਲ ਵਿੱਚ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਰਹੇਗੀ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦਾ ਸੋਮਾ ਇਹ ਪਵਿੱਤਰ ਸਥਾਨ ਉਨ੍ਹਾਂ ਲਈ ਇੱਕ ਵਿਸ਼ੇਸ਼ ਅਨੁਭਵ ਰਿਹਾ।
ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਅਤੇ ਸਰਕਾਰ ਵੱਲੋਂ ਜਨਹਿਤ ਅਤੇ ਵਿਕਾਸਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here