Homeਪੰਜਾਬੀਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ...

ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਦਾ ਪਰਦਾਫਾਸ਼ ਕਰਦਾ ਹੈ : ਆਪ

- Advertisement -spot_img

ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ ‘ਤੇ ਕਮਜੋਰ ਹੋ ਗਿਆ ਹੈ;  ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

ਆਪ ਦੇ ਉਮੀਦਵਾਰ ਚਾਰੋਂ ਸੀਟਾਂ ‘ਤੇ ਵੱਡੀ ਜਿੱਤ ਦਰਜ ਕਰਨਗੇ ਕਿਉਂਕਿ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ: ਟੀਨੂੰ

ਚੰਡੀਗੜ੍ਹ, 24 ਅਕਤੂਬਰ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ ‘ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।

 ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ।  ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।

see this link also…..AAP Announces Star Campaigners for Punjab By-Elections

 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕ ਵੀ ਮੰਨਣ ਲੱਗ ਪਏ ਹਨ ਕਿ ਅਕਾਲੀ ਦਲ ਅਤੇ ਇਸ ਦੀ ਉੱਚ ਲੀਡਰਸ਼ਿਪ ਭਾਜਪਾ ਤੋਂ ਡਰਦੀ ਹੈ। ਟੀਨੂੰ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿਚ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਨਕਾਰ ਦੇਣਗੇ ਕਿਉਂਕਿ ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਇਤਿਹਾਸਕ ਤੌਰ ‘ਤੇ ਅਣਗੌਲਿਆ ਕੀਤਾ ਹੈ।

ਟੀਨੂੰ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਚੋਣ ਪੰਜਾਬ ਲਈ ਸੈਮੀਫਾਈਨਲ ਹੈ।  ਆਮ ਆਦਮੀ ਪਾਰਟੀ ਨੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸਮੇਤ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਨਤਾ ਜ਼ਰੂਰ ਸਾਡਾ ਸਾਥ ਦੇਵੇਗੀ।  ਉਨ੍ਹਾਂ ਲੋਕਾਂ ਨੂੰ ਡਰ ਦੀ ਪੁਰਾਣੀ ਰਾਜਨੀਤੀ ਨੂੰ ਨਕਾਰ ਕੇ ਪੰਜਾਬ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ​​ਬਣਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਦੇ ਉਮੀਦਵਾਰ ਸਾਰੀਆਂ ਚਾਰ ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰਨਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here