Homeਪੰਜਾਬੀਸਿਹਤਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਡਨੀ ਟ੍ਰਾਂਸਪਲਾਂਟ ਮਰੀਜ਼ ਨਾਲ ਕੀਤੀ ਮੁਲਾਕਾਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਡਨੀ ਟ੍ਰਾਂਸਪਲਾਂਟ ਮਰੀਜ਼ ਨਾਲ ਕੀਤੀ ਮੁਲਾਕਾਤ

- Advertisement -spot_img

ਪਟਿਆਲਾ, 16 ਸਤੰਬਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 10 ਸਤੰਬਰ 2026 ਨੂੰ ਹੋਏ ਹਸਪਤਾਲ ਦੇ ਪਹਿਲੇ ਸਫ਼ਲ ਕਿਡਨੀ ਟ੍ਰਾਂਸਪਲਾਂਟ ਤੋਂ ਬਾਅਦ ਸਿਹਤਯਾਬ ਹੋ ਰਹੇ ਮਰੀਜ਼ ਅਤੇ ਉਸ ਨੂੰ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਨਾਲ ਮੁਲਾਕਾਤ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਹ ਜੀਵਨ ਰੱਖਿਅਕ ਕਿਡਨੀ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਅਤੇ ਉਸ ਦੀ ਪਤਨੀ ਦੋਵੇਂ ਹੁਣ ਤੰਦਰੁਸਤ ਹਨ ਅਤੇ ਸਿਹਤਯਾਬ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਲੈ ਕੇ ਆਪਣੇ ਘਰ ਜਾ ਰਹੇ ਹਨ।

ਸਿਹਤ ਮੰਤਰੀ ਨੇ ਰੋਮਾਣਾ ਪੱਤੀ, ਨਾਮੋਲ, ਜ਼ਿਲ੍ਹਾ ਸੰਗਰੂਰ ਦੇ 37 ਸਾਲਾ ਮਰੀਜ਼ ਅਤੇ ਉਸ ਦੀ 29 ਸਾਲਾ ਪਤਨੀ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਇਸ ਜੋੜੇ ਦੀ ਹਿੰਮਤ ਅਤੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਤਨੀ ਵੱਲੋਂ ਆਪਣੇ ਪਤੀ ਨੂੰ ਕਿਡਨੀ ਦਾਨ ਕਰਨਾ ਇੱਕ ਪ੍ਰੇਰਣਾਦਾਇਕ ਮਿਸਾਲ ਹੈ।

ਉਨ੍ਹਾਂ ਦੱਸਿਆ ਕਿ ਮਰੀਜ਼ ਮੈਂਬਰੇਨੋਪ੍ਰੋਲੀਫਰੇਟਿਵ ਗਲੋਮੇਰੂਲੋਨੇਫ੍ਰਾਈਟਿਸ (MPGN) ਕਾਰਨ ਕਿਡਨੀ ਫੇਲ੍ਹ ਹੋਣ ਦੀ ਸਮੱਸਿਆ ਨਾਲ ਜੂਝ ਰਿਹਾ ਸੀ।

ਇਸ ਮੌਕੇ ਮਰੀਜ਼ ਅਤੇ ਉਸ ਦੀ ਪਤਨੀ ਨੇ ਉਨ੍ਹਾਂ ਨੂੰ ਨਵਾਂ ਜੀਵਨ ਦੇਣ ਲਈ ਪੰਜਾਬ ਸਰਕਾਰ, ਸਿਹਤ ਮੰਤਰੀ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਸਮੁੱਚੀ ਡਾਕਟਰੀ ਟੀਮ ਦਾ ਧੰਨਵਾਦ ਕੀਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਗੁਰਦਿਆਂ ਸਮੇਤ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਹੁਣ ਬਿਹਤਰ ਇਲਾਜ ਲਈ ਵੱਡੀ ਰਕਮ ਇਕੱਠੀ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਮਰੀਜ਼ਾਂ ਦੇ ਇਲਾਜ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

watch….ਜੀਐਮਸੀ ਪਟਿਆਲਾ ’ਚ ਸਫਲ ਕਿਡਨੀ ਟ੍ਰਾਂਸਪਲਾਂਟ, ਮਰੀਜ਼ ਨੂੰ ਪਤਨੀ ਨੇ ਦਿੱਤੀ ਕਿਡਨੀ

ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਿੱਚ ਕਿਡਨੀ ਟ੍ਰਾਂਸਪਲਾਂਟ ਕਰਵਾਉਣ ’ਤੇ ਲਗਭਗ 8 ਲੱਖ ਤੋਂ 12 ਲੱਖ ਰੁਪਏ ਤੱਕ ਦਾ ਖਰਚਾ ਆਉਂਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਕਿਡਨੀ ਟ੍ਰਾਂਸਪਲਾਂਟ ਦੀ ਸਹੂਲਤ ਸ਼ੁਰੂ ਹੋਣਾ ਪੰਜਾਬ ਦੇ ਸਰਕਾਰੀ ਸਿਹਤ ਅਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਇੱਕ ਅਹਿਮ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਟੀਮਾਂ ਵੱਲੋਂ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ ਵਿਖੇ 300 ਬੈੱਡਾਂ ਵਾਲਾ ਟਰੌਮਾ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ, ਜਦਕਿ 50 ਬੈੱਡਾਂ ਵਾਲਾ ਕ੍ਰਿਟੀਕਲ ਕੇਅਰ ਯੂਨਿਟ ਵੀ ਅੰਤਿਮ ਪੜਾਅ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਚਾਲੂ ਹੋਣ ਨਾਲ ਗੰਭੀਰ ਮਰੀਜ਼ਾਂ ਨੂੰ ਆਈਸੀਯੂ ਬੈੱਡਾਂ ਦੀ ਘਾਟ ਕਾਰਨ ਹੋਰ ਹਸਪਤਾਲਾਂ ਵਿੱਚ ਰੈਫ਼ਰ ਕਰਨ ਦੀ ਲੋੜ ਘਟੇਗੀ।

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਕਿਡਨੀ ਟ੍ਰਾਂਸਪਲਾਂਟ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਾਲੀ ਸਮੁੱਚੀ ਡਾਕਟਰੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਟਰਾਂਸਪਲਾਂਟ ਮਾਹਿਰ ਪ੍ਰੋ. ਡਾ. ਸਰਬਪ੍ਰੀਤ ਸਿੰਘ ਦੀ ਅਗਵਾਈ ਵਾਲੀ ਸਰਜੀਕਲ ਟੀਮ, ਪਿਸ਼ਾਬ ਰੋਗ ਮਾਹਿਰ ਪ੍ਰੋ. ਡਾ. ਹਰਭੁਪਿੰਦਰ ਸਿੰਘ ਸੰਧੂ ਅਤੇ ਡਾ. ਸੁਪਰਨ ਸ਼ਰਮਾ, ਨੇਫ੍ਰੋਲੋਜੀ ਮਾਹਿਰ ਡਾ. ਠਾਕੁਰਵੀਰ ਕੋਹਲੀ, ਐਨੇਸਥੀਸੀਆ ਮਾਹਿਰ ਡਾ. ਤਨਵੀਰ ਕੁੰਦਰਾ ਸਮੇਤ ਸਮੁੱਚੀਆਂ ਮੈਡੀਕਲ ਟੀਮਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਅਤੇ ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐੱਸ. ਸਿੱਬੀਆ ਅਤੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੀ ਵੀ ਸ਼ਲਾਘਾ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਪੰਜਾਬ ਦੇ ਸਰਕਾਰੀ ਮੈਡੀਕਲ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਹੈ। ਸਰਕਾਰੀ ਹਸਪਤਾਲ ਵਿੱਚ ਕਿਡਨੀ ਟ੍ਰਾਂਸਪਲਾਂਟ ਵਰਗੀ ਉੱਨਤ ਅਤੇ ਜੀਵਨ ਰੱਖਿਅਕ ਸਹੂਲਤ ਉਪਲਬਧ ਹੋਣ ਨਾਲ ਆਮ ਲੋਕਾਂ ਲਈ ਮਿਆਰੀ ਇਲਾਜ ਤੱਕ ਪਹੁੰਚ ਹੋਰ ਮਜ਼ਬੂਤ ਹੋਈ ਹੈ।”

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here