Homeਪੰਜਾਬੀਪੰਜਾਬਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਿੰਗ ਅਨੁਪਾਤ ਸੁਧਾਰਨ ਅਤੇ ਆਸ਼ਾ ਵਰਕਰਾਂ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਿੰਗ ਅਨੁਪਾਤ ਸੁਧਾਰਨ ਅਤੇ ਆਸ਼ਾ ਵਰਕਰਾਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ

- Advertisement -spot_img

ਪਟਿਆਲਾ, 13 ਜਨਵਰੀ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਲਿੰਗ ਅਨੁਪਾਤ ਹੋਰ ਬਿਹਤਰ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਪਟਿਆਲਾ ਵਿੱਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਮਾਵਾਂ ਤੇ ਧੀਆਂ ਦਾ ਸਨਮਾਨ ਕੀਤਾ ਅਤੇ ਲੋਹੜੀ ਦੀ ਵਧਾਈ ਦਿੱਤੀ। ਇਸ ਮੌਕੇ ਚੰਗਾ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਸਕੱਤਰ ਘਣਸ਼ਿਆਮ ਥੋਰੀ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਕੁੜੀਆਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਲੜਕੀਆਂ ਦੀ ਘੱਟ ਗਿਣਤੀ ‘ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਲਿੰਗ ਅਨੁਪਾਤ ਬਰਾਬਰ ਕਰਨ ਲਈ ਸਾਨੂੰ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸੇ ਲਈ ਧੀਆਂ ਦੀ ਲੋਹੜੀ ਮਨਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ ਤਾਂ ਜੋ ਮੁੰਡੇ-ਕੁੜੀ ਵਿੱਚ ਕੋਈ ਫ਼ਰਕ ਨਾ ਸਮਝਿਆ ਜਾਵੇ।

see this link also…..Top-10, Short News…..13 January…..

ਡਾ. ਬਲਬੀਰ ਸਿੰਘ ਨੇ ਕਿਹਾ ਕਿ ਧੀਆਂ ਨੂੰ ਮੌਕੇ ਮਿਲਣ ‘ਤੇ ਉਨ੍ਹਾਂ ਨੇ ਹਮੇਸ਼ਾ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਹਤ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਰਹੇ ਹਨ। ਜੋ ਆਸ਼ਾ ਵਰਕਰਾਂ ਅਗਲੇਰੀ ਪੜ੍ਹਾਈ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਤਰੱਕੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਆਪਣੇ ਖੇਤਰਾਂ ਨੂੰ ਡੇਂਗੂ ਮੁਕਤ ਕਰਨ ਅਤੇ ਬੀ.ਪੀ., ਸ਼ੂਗਰ ਦੇ ਮਰੀਜ਼ਾਂ ਦੀ ਪਛਾਣ ਕਰਕੇ ਇਲਾਜ ਲਈ ਲਿਆਉਣ ਵਾਲੀਆਂ ਆਸ਼ਾ ਵਰਕਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ ਆਸ਼ਾ ਵਰਕਰਾਂ ਨੂੰ ਕੋਟੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਵਿੱਚ ਹੋਰ ਅਧਿਕਾਰੀਆਂ ਨੇ ਵੀ ਸੰਬੋਧਨ ਕੀਤਾ। ਸਰਕਾਰੀ ਮਾਤਾ ਕੌਸ਼ੱਲਿਆ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਗੀਤ ਅਤੇ ਗਿੱਧਾ ਪੇਸ਼ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here