ਸਿਹਤ ਮੰਤਰੀ ਨੇ ਪਟਿਆਲਾ ਵਿੱਚ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ
– ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਦਾ ਸੱਦਾ
-ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰਾ ਸਹਿਯੋਗ ਕਰੇਗੀ
– 2500 ਹੋਰ ਪਿੰਡਾਂ ਵਿੱਚ ਡਾਕਟਰ ਤੇ ਦਵਾਈਆਂ ਭੇਜਣ ਦਾ ਐਲਾਨ
– ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਆਟੇ ਨਾਲ ਦਾਲਾਂ, ਤੇਲ, ਹਲਦੀ ਤੇ ਚੀਨੀ ਮੁਫ਼ਤ ਮਿਲੇਗੀ
ਪਟਿਆਲਾ, 27 ਫਰਵਰੀ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਦੇ 23 ਮੈਂਬਰਾਂ ਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਹ ਸਮਾਗਮ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿੱਚ ਹੋਇਆ, ਜਿੱਥੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ, ਰਣਜੋਧ ਸਿੰਘ ਹਡਾਣਾ ਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।
ਸੰਬੋਧਨ ਕਰਦਿਆਂ ਡਾ. ਬਲਬੀਰ ਨੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਹੁਣ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਸੰਵਿਧਾਨ ਦੀ 73ਵੀਂ ਸੋਧ ਅਨੁਸਾਰ ਮੈਂਬਰਾਂ ਕੋਲ 30 ਫੀਸਦੀ ਵਿਕਾਸ ਫੰਡ ਆਉਂਦੇ ਹਨ – ਜੋ ਵੀ ਪਿੰਡਾਂ ਦੇ ਵਿਕਾਸ ਲਈ ਤਜਵੀਜ਼ ਲੈ ਕੇ ਆਵੇਗਾ, ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨਵੇਂ ਮੈਂਬਰਾਂ ਨੂੰ ਲੋਕਾਂ ਵਿੱਚ ਜਾ ਕੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
watch…..ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ
ਸਿਹਤ ਕਰਾਂਤੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ਦੇ 2500 ਹੋਰ ਪਿੰਡਾਂ ਵਿੱਚ ਡਾਕਟਰ ਤੇ ਦਵਾਈਆਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋੜਵੰਦ ਪਰਿਵਾਰਾਂ ਨੂੰ ਕਣਕ ਦੇ ਨਾਲ ਦਾਲਾਂ, ਤੇਲ, ਹਲਦੀ ਤੇ ਚੀਨੀ ਮੁਫ਼ਤ ਦੇਣ ਦਾ ਪ੍ਰਬੰਧ ਕੀਤਾ ਹੈ – ਇਸ ਲਈ ਸਹਿਕਾਰੀ ਖੰਡ ਮਿੱਲਾਂ ਚਲਾ ਕੇ ਚੀਨੀ ਪੈਦਾ ਕੀਤੀ ਜਾਵੇਗੀ ਤੇ ਦਾਲਾਂ-ਤੇਲ ਦੀ ਪੈਦਾਵਾਰ ਵਧਾਈ ਜਾਵੇਗੀ।


