Homeਪੰਜਾਬੀਪੰਜਾਬਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ

- Advertisement -spot_img

ਪਿੰਡਾਂ ਵਿੱਚ ਮੋਬਾਈਲ ਪਸ਼ੂ ਕਲੀਨਿਕ ਬੱਸਾਂ ਆਉਣਗੀਆਂ, ਪਸ਼ੂ ਪਾਲਕਾਂ ਲਈ ਵੱਡੀ ਰਾਹਤ

ਪਟਿਆਲਾ, 18 ਮਾਰਚ

ਪਟਿਆਲਾ ਦੇ ਪੇਂਡੂ ਇਲਾਕੇ ਲਈ ਅੱਜ ਦਾ ਦਿਨ ਇਤਿਹਾਸਕ ਬਣ ਗਿਆ ਜਦੋਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ਵੱਡੇ ਐਲਾਨ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਦਿਆਂ “ਰੰਗਲਾ ਪੰਜਾਬ” ਮੁਹਿੰਮ ਅਧੀਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵਿਕਾਸ ਲਈ 77 ਕਰੋੜ ਰੁਪਏ ਦੀ ਵੱਡੀ ਰਾਸ਼ੀ ਜਾਰੀ ਕਰ ਦਿੱਤੀ।

ਇਸ ਮੌਕੇ ਉਨ੍ਹਾਂ ਨੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਕਦਮ ਐਲਾਨ ਕੀਤੇ। ਸਰਪੰਚਾਂ ਨੂੰ 5-5 ਲੱਖ ਰੁਪਏ ਦੇ ਚੈਕ ਵੀ ਸੌਂਪੇ ਗਏ, ਜਿਨ੍ਹਾਂ ਨਾਲ ਪਿੰਡ ਪੱਧਰ ‘ਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਇਹ ਫੰਡ ਪਿੰਡਾਂ ਵਿੱਚ ਸੜਕਾਂ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਵਰਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਟੀਚਾ ਸਿਰਫ਼ ਢਾਂਚਾਗਤ ਵਿਕਾਸ ਨਹੀਂ ਸਗੋਂ ਹਰ ਪਿੰਡ ਅਤੇ ਹਰ ਸ਼ਹਿਰ ਨੂੰ ਸੁਚੱਜਾ, ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸੇ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪਟਿਆਲਾ ਵਿੱਚ 6 ਮੁਫ਼ਤ ਬੱਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਸ ਨਾਲ ਪਿੰਡਾਂ ਦੇ ਵਿਦਿਆਰਥੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਹੁਣ ਪਿੰਡਾਂ ਵਿੱਚ 2 ਮੋਬਾਈਲ ਪਸ਼ੂ ਕਲੀਨਿਕ ਬੱਸਾਂ ਵੀ ਪਹੁੰਚਣਗੀਆਂ, ਜੋ ਪਸ਼ੂਆਂ ਨੂੰ ਘਰੇ-ਘਰੇ ਮੁਫ਼ਤ ਇਲਾਜ ਮੁਹੱਈਆ ਕਰਵਾਉਣਗੀਆਂ। ਇਹ ਸਹੂਲਤ ਪਸ਼ੂ ਪਾਲਕਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ ਅਤੇ ਪੇਂਡੂ ਆਰਥਿਕਤਾ ਨੂੰ ਹੋਰ ਮਜ਼ਬੂਤ ਕਰੇਗੀ।

ਇਸ ਮੌਕੇ ਸਥਾਨਕ ਲੋਕਾਂ ਅਤੇ ਪਿੰਡ ਪ੍ਰਧਾਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣਗੇ।

ਅੰਤ ਵਿੱਚ ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕਿਆਂ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਵਿੱਚ ਸਹਿਯੋਗ ਦੇਣ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪਾਲ ਸਿੰਘ ਵਿਰਕ, ਜਸਵੀਰ ਗਾਂਧੀ, ਸੁਰੇਸ਼ ਰਾਏ, ਜੈ ਸ਼ੰਕਰ, ਗੱਜਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ ਅਤੇ ਪੰਚ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here