Homeਪੰਜਾਬੀਸਿਹਤਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ

ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ

- Advertisement -spot_img

 -ਹਰ ਵਿਅਕਤੀ ਨੂੰ ਬਣੇਗਾ ਸਿਹਤ ਬੀਮਾ ਕਾਰਡ, ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ – ਡਾ. ਬਲਬੀਰ ਸਿੰਘ

-ਪੰਚਾਇਤ ਭਵਨ ਪਟਿਆਲਾ ਵਿੱਚ 18 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ

ਪਟਿਆਲਾ, 5 ਫਰਵਰੀ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਕਨਸੂਹਾ ਕਲਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ਤੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਰਜਿਸਟ੍ਰੇਸ਼ਨ ਕੰਮ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ।

ਡਾ. ਬਲਬੀਰ ਸਿੰਘ ਨੇ ਖੁਦ ਲੋਕਾਂ ਨਾਲ ਰੂਬਰੂ ਹੋ ਕੇ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਜੂਦ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ।

ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਨਾਲ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਰੂਰੀ ਦਸਤਾਵੇਜ਼ ਤਿਆਰ ਰੱਖ ਕੇ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ।

watch….Punjab Government Signs Agreement for ₹10 Lakh Universal Cashless Health Insurance Scheme

ਇਸ ਤੋਂ ਇਲਾਵਾ, ਡਾ. ਬਲਬੀਰ ਸਿੰਘ ਨੇ ਪੰਚਾਇਤ ਭਵਨ ਪਟਿਆਲਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਆਯੋਜਿਤ ਸਮਾਗਮ ਵਿੱਚ ਹਿੱਸਾ ਲਿਆ। ਇਸ ਦੌਰਾਨ ਵਿਭਾਗ ਦੀਆਂ ਭਲਾਈ ਯੋਜਨਾਵਾਂ ਅਧੀਨ 18 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਰਥਿਕ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਲਾਈ ਸਕੀਮਾਂ ਰਾਹੀਂ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਪਾਤਰ ਵਿਅਕਤੀਆਂ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here