Homeਪੰਜਾਬੀਪੰਜਾਬਸੀ.ਈ.ਓ. ਪੰਜਾਬ ਵੱਲੋਂ ਵੋਟ ਗਿਣਤੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਵਰਕਸ਼ਾਪ

ਸੀ.ਈ.ਓ. ਪੰਜਾਬ ਵੱਲੋਂ ਵੋਟ ਗਿਣਤੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਵਰਕਸ਼ਾਪ

- Advertisement -spot_img

ਚੰਡੀਗੜ੍ਹ, 18 ਮਈ:
ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ “ਵੋਟ ਗਿਣਤੀ ਪ੍ਰਕਿਰਿਆ ਦੀ ਮਜ਼ਬੂਤੀ” ਸਬੰਧੀ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ਅਤੇ ਹਰਿਆਣਾ ਦੇ ਚੋਣ ਅਧਿਕਾਰੀਆਂ ਨੇ ਵੀ ਭਾਗ ਲਿਆ।

ਵਰਕਸ਼ਾਪ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਦਫ਼ਤਰ ਨੂੰ ਵੋਟ ਗਿਣਤੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਿਸਥਾਰਪੂਰਵਕ ਅਧਿਐਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਜਿਸਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅਧਿਐਨ ਦੌਰਾਨ ਦੁਨੀਆ ਦੇ 48 ਲੋਕਤੰਤਰਿਕ ਦੇਸ਼ਾਂ ਦੀਆਂ ਚੋਣ ਅਤੇ ਵੋਟ ਗਿਣਤੀ ਪ੍ਰਣਾਲੀਆਂ ਦਾ ਗਹਿਰਾਈ ਨਾਲ ਅਧਿਐਨ ਕੀਤਾ ਗਿਆ। ਇਸ ਤੁਲਨਾਤਮਕ ਅਧਿਐਨ ਤੋਂ ਇਹ ਸਾਬਤ ਹੋਇਆ ਕਿ ਭਾਰਤ ਦੀ ਵੋਟ ਗਿਣਤੀ ਪ੍ਰਕਿਰਿਆ ਸਭ ਤੋਂ ਵੱਧ ਪਾਰਦਰਸ਼ੀ, ਭਰੋਸੇਯੋਗ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ।

ਅਧਿਐਨ ਟੀਮ ਦੇ ਮੈਂਬਰ ਡਾ. ਅਭਿਨੰਦਨ ਬਸੀ ਨੇ ਕਿਹਾ ਕਿ ਇਹ ਅਧਿਐਨ ਵੋਟ ਗਿਣਤੀ ਤੋਂ ਪਹਿਲਾਂ ਅਤੇ ਬਾਅਦ ਪੈਦਾ ਹੋਣ ਵਾਲੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨਾਲ ਜੁੜੀਆਂ ਲੋਕ ਭਾਵਨਾਵਾਂ ਅਤੇ ਭਰੋਸੇ ਨੂੰ ਮਜ਼ਬੂਤ ਕਰਨ ਲਈ ਇਹ ਦੇਖਿਆ ਗਿਆ ਕਿ ਵੋਟ ਗਿਣਤੀ ਪ੍ਰਕਿਰਿਆ ਨੂੰ ਹੋਰ ਵਿਸ਼ਵਾਸਯੋਗ ਕਿਵੇਂ ਬਣਾਇਆ ਜਾ ਸਕਦਾ ਹੈ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਉਨ੍ਹਾਂ ਦੱਸਿਆ ਕਿ ਈ.ਵੀ.ਐਮ. ਦੀ ਸੀਲਿੰਗ, ਟਰਾਂਸਪੋਰਟ, ਸਟੋਰੇਜ ਤੋਂ ਲੈ ਕੇ ਨਤੀਜਿਆਂ ਦੇ ਐਲਾਨ ਤੱਕ ਹਰ ਪੜਾਅ ਨੂੰ ਜਿੰਨਾ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਚੋਣ ਪ੍ਰਕਿਰਿਆ ਉਨੀ ਹੀ ਮਜ਼ਬੂਤ ਹੋਵੇਗੀ।

ਇਸ ਮੌਕੇ ਈ.ਵੀ.ਐਮ., ਬੈਲਟ ਪੇਪਰ ਅਤੇ ਹਾਈਬ੍ਰਿਡ ਮਾਡਲ ਰਾਹੀਂ ਚੋਣਾਂ ਕਰਵਾਉਣ ਵਾਲੇ ਦੇਸ਼ਾਂ ਦੀ ਅਧਿਐਨ ਰਿਪੋਰਟ ਵੀ ਪੇਸ਼ ਕੀਤੀ ਗਈ। ਰਿਪੋਰਟ ਵਿੱਚ ਦਰਸਾਇਆ ਗਿਆ ਕਿ ਈ.ਵੀ.ਐਮ. ਰਾਹੀਂ ਚੋਣ ਪ੍ਰਕਿਰਿਆ ਸਭ ਤੋਂ ਤੇਜ਼, ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰੀ ਕੀਤੀ ਜਾ ਸਕਦੀ ਹੈ।

ਅਭਿਜੀਤ ਕਪਲਿਸ਼, ਆਈ.ਏ.ਐਸ. ਨੇ ਦੱਖਣੀ ਅਫਰੀਕਾ ਅਤੇ ਭਾਰਤ ਦੀ ਵੋਟ ਗਿਣਤੀ ਪ੍ਰਕਿਰਿਆ ਦਾ ਤੁਲਨਾਤਮਕ ਅਧਿਐਨ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਲੋਕ ਪ੍ਰਤੀਨਿਧੀ ਐਕਟ ਨਾਗਰਿਕਾਂ ਨੂੰ ਆਪਣੇ ਪ੍ਰਤੀਨਿਧ ਚੁਣਨ ਦਾ ਮਜ਼ਬੂਤ ਲੋਕਤੰਤਰਿਕ ਅਧਿਕਾਰ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਅੱਜ ਚੋਣ ਪ੍ਰਕਿਰਿਆ ਵਿੱਚ ਤਕਨਾਲੋਜੀ ਦੀ ਵਰਤੋਂ ਕਰਨ ਵਾਲੇ ਦੁਨੀਆ ਦੇ ਅਗੇਤਰੀ ਦੇਸ਼ਾਂ ਵਿੱਚ ਸ਼ਾਮਲ ਹੈ ਅਤੇ ਇੱਥੇ ਚੋਣਾਂ ਨੂੰ ਬਹੁਤ ਪਾਰਦਰਸ਼ੀ ਅਤੇ ਤੇਜ਼ ਰਫ਼ਤਾਰ ਨਾਲ ਸੰਪੰਨ ਕੀਤਾ ਜਾਂਦਾ ਹੈ।

ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਅਖੰਡਤਾ ਅਤੇ ਨਤੀਜਿਆਂ ਦੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰਨ ਲਈ ਸਾਨੂੰ ਲਗਾਤਾਰ ਹੋਰ ਮਿਹਨਤ ਕਰਨ ਦੀ ਲੋੜ ਹੈ, ਤਾਂ ਜੋ ਲੋਕਾਂ ਦਾ ਭਾਰਤੀ ਚੋਣ ਪ੍ਰਣਾਲੀ ‘ਤੇ ਭਰੋਸਾ ਹੋਰ ਵਧੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here