Homeਪੰਜਾਬੀਖੇਡਾਂਸੀ.ਐਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਉਤਸ਼ਾਹ ਨਾਲ...

ਸੀ.ਐਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

- Advertisement -spot_img

ਸਿਹਤਮੰਦ ਜੀਵਨ ਲਈ ਸੀ.ਐਮ. ਦੀ ਯੋਗਸ਼ਾਲਾ ਮਹੱਤਵਪੂਰਨ ਸਾਬਤ ਹੋਵੇਗੀ: ਕੁੰਦਨ ਗੋਗੀਆ

ਤਣਾਅ-ਮੁਕਤ ਜੀਵਨ ਲਈ ਯੋਗ ਨੂੰ ਰੋਜ਼ਾਨਾ ਅਪਣਾਓ: ਡਿਪਟੀ ਕਮਿਸ਼ਨਰ

ਪਟਿਆਲਾ, 21 ਜੂਨ 2025

ਪੰਜਾਬ ਸਰਕਾਰ ਦੀ ‘ਸੀ.ਐਮ. ਦੀ ਯੋਗਸ਼ਾਲਾ’ ਪਹਿਲ ਅਧੀਨ ਪਟਿਆਲਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਪੂਰੇ ਜੋਸ਼ ਨਾਲ ਮਨਾਇਆ ਗਿਆ, ਜਿਸ ਵਿੱਚ ਪਟਿਆਲਵੀਆਂ ਦੀ ਸ਼ਾਨਦਾਰ ਭਾਗੀਦਾਰੀ ਨੇ ਸਮਾਗਮ ਨੂੰ ਯਾਦਗਾਰ ਬਣਾਇਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6:00 ਤੋਂ 7:30 ਵਜੇ ਤੱਕ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ‘ਸੀ.ਐਮ. ਦੀ ਯੋਗਸ਼ਾਲਾ’ ਦੇ ਨਿਯਮਤ ਸ਼ਰਕਤੀਆਂ, ਸਮਾਜ ਸੇਵੀ ਸੰਸਥਾਵਾਂ, ਵਿਦਿਆਰਥੀਆਂ, ਖਿਡਾਰੀਆਂ, ਸਥਾਨਕ ਵਾਸੀਆਂ ਅਤੇ ਪਤਵੰਤਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਸਮਾਗਮ ਦੌਰਾਨ ‘ਸੀ.ਐਮ. ਦੀ ਯੋਗਸ਼ਾਲਾ’ ਦੇ ਟ੍ਰੇਨਰਾਂ ਅਤੇ ਆਯੁਸ਼ ਵਿਭਾਗ, ਪੰਜਾਬ ਦੇ ਯੋਗ ਮਾਹਿਰਾਂ ਨੇ ਪ੍ਰਾਣਾਯਾਮ, ਮੰਤਰ ਉਚਾਰਣ, ਅਤੇ ਪੁਰਾਤਨ ਯੋਗ ਦੇ ਵੱਖ-ਵੱਖ ਆਸਣ ਸਿਖਾਏ, ਜਦਕਿ ਵਿਦਿਆਰਥੀਆਂ ਦੀ ਟੀਮ ਨੇ ਸੰਗੀਤਕ ਯੋਗ ਪ੍ਰਦਰਸ਼ਨ ਨਾਲ ਸਭ ਨੂੰ ਮੰਤਰਮੁਗਧ ਕੀਤਾ। ਵਿਸ਼ੇਸ਼ ਤੌਰ ’ਤੇ, 5,000 ਤੋਂ ਵੱਧ ਪਟਿਆਲਵੀਆਂ ਦੀ ਸ਼ਮੂਲੀਅਤ ਨੇ ਨਵਾਂ ਰਿਕਾਰਡ ਸਥਾਪਿਤ ਕਰਦਿਆਂ ਯੋਗ ਪ੍ਰਤੀ ਜਾਗਰੂਕਤਾ ਦਾ ਮਜ਼ਬੂਤ ਸੁਨੇਹਾ ਦਿੱਤਾ।

watch….https://www.youtube.com/watch?v=RTYEjn56Fco

ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਜ਼ਨ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸਿਹਤਮੰਦ ਸੂਬਾ ਬਣਾਉਣਾ ਹੈ। ਇਸੇ ਲਈ ‘ਸੀ.ਐਮ. ਦੀ ਯੋਗਸ਼ਾਲਾ’ ਸ਼ੁਰੂ ਕੀਤੀ ਗਈ, ਜਿਸ ਦਾ ਲਾਭ ਸੂਬੇ ਦੇ ਲੱਖਾਂ ਲੋਕ ਰੋਜ਼ਾਨਾ ਸਵੇਰੇ-ਸ਼ਾਮ ਉਠਾ ਰਹੇ ਹਨ। ਉਨ੍ਹਾਂ ਨੇ ਪਟਿਆਲਵੀਆਂ ਨੂੰ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ‘ਸੀ.ਐਮ. ਦੀ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਸੁਧਾਰਨ ਵਿੱਚ ਇਹ ਪਹਿਲ ਅਹਿਮ ਭੂਮਿਕਾ ਨਿਭਾਏਗੀ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਰਕਾਰ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੀਕ ਹੈ, ਜੋ ਤੰਦਰੁਸਤ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਮੀਲ ਪੱਥਰ ਸਾਬਤ ਹੋਵੇਗੀ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਜਿੰਦਗੀ ਵਿੱਚ ਤਣਾਅ ਨਾਲ ਭਰੇ ਮਨ ਅਤੇ ਸਰੀਰ ਨੂੰ ਦਵਾਈਆਂ ਤੋਂ ਬਿਨਾਂ ਸਿਹਤਮੰਦ ਰੱਖਣ ਲਈ ਯੋਗ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ, “ਤੰਦਰੁਸਤ ਸਰੀਰ ਵਿੱਚ ਹੀ ਸਿਹਤਮੰਦ ਮਨ ਵੱਸਦਾ ਹੈ। ਯੋਗ ਨੂੰ ਸਿਰਫ਼ ਯੋਗ ਦਿਵਸ ’ਤੇ ਨਹੀਂ, ਸਗੋਂ ਹਰ ਰੋਜ਼ ਅਪਣਾਉਣਾ ਚਾਹੀਦਾ ਹੈ।”

ਸਮਾਗਮ ਵਿੱਚ ਮੇਅਰ, ਚੇਅਰਮੈਨ ਨਗਰ ਸੁਧਾਰ ਟਰੱਸਟ, ਕੌਂਸਲਰ, ਆਯੁਰਵੈਦਿਕ, ਯੂਨਾਨੀ, ਅਤੇ ਹੋਮਿਓਪੈਥੀ ਡਾਕਟਰਾਂ ਸਮੇਤ ਵੱਡੀ ਗਿਣਤੀ ਵਿੱਚ ਪਟਿਆਲਵੀਆਂ ਨੇ ਸ਼ਿਰਕਤ ਕਰਕੇ ਸਿਹਤ ਪ੍ਰਤੀ ਸੁਚੇਤਤਾ ਦਾ ਸੁਨੇਹਾ ਫੈਲਾਇਆ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here