Homeਪੰਜਾਬੀਸੁਖਬੀਰ ਬਾਦਲ ਤੇ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ...

ਸੁਖਬੀਰ ਬਾਦਲ ਤੇ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ 

- Advertisement -spot_img

ਪਟਿਆਲਾ, 4 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਪੂਰੀ ਕਰਨ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹਿਬ ਦੇ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ।

 ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਾਰੀਆਂ ਸਰਕਾਰੀ ਸੁਰੱਖਿਆ ਏਜੰਸੀਆਂ ਫੇਲ ਹੋ ਕੇ ਰਹਿ ਗਈਆਂ ਹਨ ਤੇ ਜੇਕਰ ਉਹ ਚੌਕਸੀ ਵਰਤਦੀਆਂ ਤਾਂ ਅਹਿਜਾ ਵਰਤਾਰਾ ਹੋਣ ਤੋਂ ਰੋਕਿਆ ਜਾ ਸਕਦਾ ਸੀ see this link also….ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ “ਕਬਜ਼ਾ” ਕਰਵਾਉਣ ਦੇ ਯਤਨ ਨਾ ਸਹਿਣਯੋਗ : ਪ੍ਰੋ. ਬਡੂੰਗਰ

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਜਾਨਲੇਵਾ ਹਮਲੇ ਦੀ ਸਰਕਾਰੀ ਵਲੋਂ ਉਚ ਪੱਧਰੀ ਜਾਂਚ ਕਰਵਾ ਕੇ ਇਸ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਣਾ ਹੈ । ਉਹਨਾਂ ਕਿਹਾ ਕਿ ਗੁਰੂ ਘਰਾਂ ਵਿੱਚ ਇਹੋ ਜਿਹੀਆਂ ਕਾਰਵਾਈਆਂ ਕਿਸੇ ਵੀ ਹਾਲਤ ਵਿੱਚ ਸ਼ੋਭਾ ਨਹੀਂ ਦਿੰਦੀਆਂ। 

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here