Homeਪੰਜਾਬੀਸਿਹਤਸੁਰੱਖਿਅਤ ਖੂਨ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਿਹਤ ਵਿਭਾਗ ਸਰਗਰਮ

ਸੁਰੱਖਿਅਤ ਖੂਨ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਿਹਤ ਵਿਭਾਗ ਸਰਗਰਮ

- Advertisement -spot_img

ਪਟਿਆਲਾ, 15 ਜੁਲਾਈ

ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਅਤੇ ਮੈਡੀਕਲ ਸੁਪਰਡੈਂਟ ਡਾ. ਵਿਕਾਸ ਗੋਇਲ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ, ਪਟਿਆਲਾ ਵਿਖੇ ਜ਼ਿਲ੍ਹੇ ਦੇ ਸਮੂਹ ਬਲੱਡ ਬੈਂਕਾਂ ਦੇ ਇੰਚਾਰਜਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸੁਰੱਖਿਅਤ, ਗੁਣਵੱਤਾ ਭਰਪੂਰ ਅਤੇ ਸਮੇਂ ਸਿਰ ਖੂਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਸਾਰੇ ਬਲੱਡ ਬੈਂਕਾਂ ਨੂੰ ਲਾਇਸੈਂਸਿੰਗ ਮਾਪਦੰਡਾਂ ਅਤੇ ਨੈਸ਼ਨਲ ਬਲੱਡ ਟਰਾਂਸਫਿਊਜ਼ਨ ਕੌਂਸਲ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੂਨ ਅਤੇ ਖੂਨ ਦੇ ਤੱਤਾਂ ਦਾ ਸਹੀ ਪ੍ਰਬੰਧਨ, ਗੁਣਵੱਤਾ ਨਿਯੰਤਰਣ ਅਤੇ ਰਿਕਾਰਡ ਦੀ ਸੁਚੱਜੀ ਸੰਭਾਲ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਸਵੈ-ਇੱਛਕ ਖੂਨਦਾਨ ਨੂੰ ਹੋਰ ਉਤਸ਼ਾਹਿਤ ਕਰਨ, ਖੂਨਦਾਨ ਕੈਂਪਾਂ ਦਾ ਯੋਜਨਾਬੱਧ ਢੰਗ ਨਾਲ ਆਯੋਜਨ ਕਰਨ, ਖੂਨ ਦੀ ਘਾਟ ਤੋਂ ਬਚਾਅ ਲਈ ਆਪਸੀ ਤਾਲਮੇਲ ਮਜ਼ਬੂਤ ਕਰਨ ਅਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਉਪਲਬਧ ਕਰਵਾਉਣ ਸਬੰਧੀ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

watch….32 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਸਰਕਾਰ ਦਾ ਸਖ਼ਤ ਆਰਡੀਨੈਂਸ

ਜ਼ਿਲ੍ਹਾ ਸਹਾਇਕ ਸਿਹਤ ਅਫ਼ਸਰ ਅਤੇ ਨੋਡਲ ਅਫ਼ਸਰ ਡਾ. ਇੰਦਰਪ੍ਰੀਤ ਰੰਧਾਵਾ ਨੇ ਸਮੂਹ ਬਲੱਡ ਬੈਂਕ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਖੂਨ ਦੀ ਉਪਲਬਧਤਾ ਸਬੰਧੀ ਜਾਣਕਾਰੀ ਨੂੰ ਨਿਯਮਤ ਤੌਰ ‘ਤੇ ਅਪਡੇਟ ਰੱਖਿਆ ਜਾਵੇ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਆਪਸੀ ਤਾਲਮੇਲ ਕਰਦੇ ਹੋਏ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਮਰੀਜ਼ ਨੂੰ ਖੂਨ ਦੀ ਕਮੀ ਕਾਰਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁਸ਼ਲਦੀਪ ਗਿੱਲ, ਐਸ.ਐਮ.ਓ. ਕੌਲੀ ਡਾ. ਗੁਰਪ੍ਰੀਤ ਨਾਗਰਾ, ਆਈ.ਐਮ.ਏ. ਜਰਨਲ ਸਕੱਤਰ ਡਾ. ਕਿਰਨਜੋਤ ਕੌਰ, ਜੋਨਲ ਲਾਇਸੈਂਸਿੰਗ ਅਥਾਰਟੀ ਡਾ. ਨਵਜੋਤ ਕੌਰ, ਜ਼ਿਲ੍ਹੇ ਦੇ ਸਮੂਹ ਬਲੱਡ ਬੈਂਕ ਇੰਚਾਰਜ ਅਤੇ ਮਾਸ ਮੀਡੀਆ ਵਿੰਗ ਦੀ ਟੀਮ ਵੀ ਮੌਜੂਦ ਰਹੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here