Homeਪੰਜਾਬੀਧਰਮਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਲਿਖਤੀ ਸਪੱਸ਼ਟੀਕਰਨ ਨਾਲ ਲੱਖਾਂ ਸੰਗਤ ਦੀਆਂ ਭਾਵਨਾਵਾਂ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਲਿਖਤੀ ਸਪੱਸ਼ਟੀਕਰਨ ਨਾਲ ਲੱਖਾਂ ਸੰਗਤ ਦੀਆਂ ਭਾਵਨਾਵਾਂ ਸਾਹਮਣੇ ਰੱਖ ਕੇ ਮਨ ਨੂੰ ਗਹਿਰਾ ਸਕੂਨ ਮਿਲਿਆ: ਮੁੱਖ ਮੰਤਰੀ

- Advertisement -spot_img

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਗੇ ਵੀ ਜੋ ਵੀ ਹੁਕਮ ਹੋਵੇਗਾ, ਸਿਰ ਮੱਥੇ ਸਵਿਕਾਰ ਕਰਾਂਗਾ: ਭਗਵੰਤ ਸਿੰਘ ਮਾਨ

ਲਾਪਤਾ ਸਰੂਪਾਂ ਦੀ ਜਾਂਚ ਸਿਆਸੀ ਨਹੀਂ, ਸਿਰਫ਼ ਪਾਵਨ ਸਰੂਪਾਂ ਦਾ ਪਤਾ ਲਾਉਣਾ ਇਸਦਾ ਉਦੇਸ਼ ਹੈ: ਮੁੱਖ ਮੰਤਰੀ

ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਨਾਲ ਆਤਮਿਕ ਸ਼ਾਂਤੀ ਅਤੇ ਸੰਤੋਖ ਪ੍ਰਾਪਤ ਹੋਇਆ: ਭਗਵੰਤ ਸਿੰਘ ਮਾਨ

ਸਿੱਖ ਧਰਮ ਦੀਆਂ ਕੁਰਬਾਨੀਆਂ ਅਤੇ ਸਿੱਖਿਆਵਾਂ ਨੂੰ ਦੁਨੀਆਂ ਭਰ ਵਿੱਚ ਫੈਲਾਉਣਾ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ

ਅੰਮ੍ਰਿਤਸਰ, 15 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਉਨ੍ਹਾਂ ਨੇ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲਾਂ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ।

ਮੁੱਖ ਮੰਤਰੀ ਨੇ ਮੁੜ ਜ਼ੋਰ ਦਿੱਤਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਜਾਂ ਇਸਦੀ ਸਰਵਉੱਚਤਾ ਨੂੰ ਕਮਜ਼ੋਰ ਕਰਨ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਉਹ ਹਰ ਹੁਕਮ ਨੂੰ ਸਿਰ ਮੱਥੇ ਸਵਿਕਾਰ ਕਰਨ ਲਈ ਤਿਆਰ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਉਹ ਨਿੱਜੀ ਤੌਰ ‘ਤੇ ਪੇਸ਼ ਹੋਏ ਅਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿੱਚ ਲਿਖਤੀ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਸਰਵਉੱਚ ਸੰਸਥਾ ਹੈ ਅਤੇ ਮੇਰੇ ਲਈ ਵੀ ਸਰਵਉੱਚ ਹੈ। ਜਥੇਦਾਰ ਸਾਹਿਬ ਨੇ ਮੇਰਾ ਬਿਆਨ ਦਰਜ ਕਰ ਲਿਆ ਹੈ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਚਰਚਾ ਤੋਂ ਬਾਅਦ ਅਗਲੇਰੀ ਕਾਰਵਾਈ ਹੋਵੇਗੀ।”

ਉਨ੍ਹਾਂ ਨੇ ਕਿਹਾ ਕਿ ਅੱਜ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਨਾਲ ਮਨ ਨੂੰ ਗਹਿਰਾ ਸਕੂਨ, ਆਤਮਿਕ ਸ਼ਾਂਤੀ ਅਤੇ ਸੰਤੋਖ ਮਿਲਿਆ ਹੈ। ਵਿਰੋਧੀ ਤਾਕਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੂਬਾ ਸਰਕਾਰ ਵਿਚਕਾਰ ਟਕਰਾਅ ਦਾ ਬਿਰਤਾਂਤ ਘੜਨ ਨੂੰ ਉਨ੍ਹਾਂ ਨੇ ਬੇਬੁਨਿਆਦ ਅਤੇ ਝੂਠਾ ਦੱਸਿਆ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ 25,000 ਤੋਂ 30,000 ਪੰਨਿਆਂ ਦੀਆਂ ਸ਼ਿਕਾਇਤਾਂ ਸੌਂਪੀਆਂ ਹਨ, ਜੋ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦੀਆਂ ਹਨ। ਇਹ ਸ਼ਿਕਾਇਤਾਂ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਬੇਨਿਯਮੀਆਂ ਬਾਰੇ ਹਨ। ਉਨ੍ਹਾਂ ਨੇ ਨਿਮਰਤਾ ਨਾਲ ਬੇਨਤੀ ਕੀਤੀ ਕਿ ਇਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾਵਾਂ ਸਰਵਉੱਚ ਹੁੰਦੀਆਂ ਹਨ ਪਰ ਉਨ੍ਹਾਂ ਦੇ ਮੁਖੀ ਵੀ ਗਲਤੀ ਕਰ ਸਕਦੇ ਹਨ ਅਤੇ ਅਜਿਹੇ ਮਾੜੇ ਕੰਮਾਂ ਲਈ ਨਰਮੀ ਨਹੀਂ ਵਰਤਣੀ ਚਾਹੀਦੀ।

watch….ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਮਿਲੇ; ਇਹ ਪ੍ਰਾਪਤੀ ਨਹੀਂ, ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਮਾਨ

ਲਾਪਤਾ ਸਰੂਪਾਂ ਦੀ ਜਾਂਚ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਜਾਂਚ ਸਿਆਸੀ ਨਹੀਂ ਹੈ। ਐਸ.ਆਈ.ਟੀ. ਦਾ ਇੱਕੋ ਉਦੇਸ਼ ਗੁੰਮ ਹੋਏ ਪਾਵਨ ਸਰੂਪਾਂ ਦਾ ਪਤਾ ਲਾਉਣਾ ਹੈ। ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਵੱਲੋਂ ਪ੍ਰਕਾਸ਼ਿਤ ਸਰੂਪਾਂ ਦੇ ਯੂਨੀਕ ਕੋਡ ਪ੍ਰਦਾਨ ਕਰਨ ਲਈ ਆਦੇਸ਼ ਜਾਰੀ ਕੀਤੇ ਜਾਣ। ਪੁਲਿਸ ਅਤੇ ਸਰਕਾਰ ਸਰੂਪਾਂ ਦੀ ਲੋਕੇਸ਼ਨ ਬਾਰੇ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਏਗੀ ਤਾਂ ਜੋ ਰਹਿਤ ਮਰਿਆਦਾ ਅਨੁਸਾਰ ਕਾਰਵਾਈ ਹੋ ਸਕੇ। ਪੁਲਿਸ ਨੂੰ ਪਹਿਲਾਂ ਹੀ ਹੁਕਮ ਹਨ ਕਿ ਧਾਰਮਿਕ ਥਾਵਾਂ ਅੰਦਰ ਪ੍ਰਵੇਸ਼ ਨਾ ਕੀਤੀ ਜਾਵੇ।

ਮੁੱਖ ਮੰਤਰੀ ਨੇ ਦੱਸਿਆ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰਦੁਆਰਾ ਐਕਟ ਨਾਲ ਜੁੜੀਆਂ ਦੋ ਕੀਮਤੀ ਕਿਤਾਬਾਂ ਦਿੱਤੀਆਂ, ਜਿਸ ਲਈ ਉਹ ਧੰਨਵਾਦੀ ਹਨ।

ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਦੀਆਂ ਕੁਰਬਾਨੀਆਂ ਅਤੇ ਸਿੱਖਿਆਵਾਂ ਨੂੰ ਦੁਨੀਆਂ ਭਰ ਵਿੱਚ ਫੈਲਾਉਣਾ ਸਾਡਾ ਫ਼ਰਜ਼ ਹੈ। ਉਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਰੋਜ਼ਾਨਾ ਸੂਬੇ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹਨ।

ਇਹ ਦਿਨ ਸਿੱਖ ਇਤਿਹਾਸ ਅਤੇ ਨਿਮਰਤਾ ਦਾ ਪ੍ਰਤੀਕ ਬਣ ਗਿਆ ਹੈ

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here