Homeਪੰਜਾਬੀਧਰਮਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਰਵਉੱਚ ਸਤਿਕਾਰ, ਸਰਕਾਰ ਹਰ ਮਾਮਲੇ ਨੂੰ ਵਿਚਾਰੇਗੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਰਵਉੱਚ ਸਤਿਕਾਰ, ਸਰਕਾਰ ਹਰ ਮਾਮਲੇ ਨੂੰ ਵਿਚਾਰੇਗੀ ਗੰਭੀਰਤਾ ਨਾਲ

- Advertisement -spot_img

-ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਕਰਕੇ ਲਿਆ ਜਾਵੇਗਾ ਯੋਗ ਫੈਸਲਾ: ਹਰਪਾਲ ਸਿੰਘ ਚੀਮਾ

ਸ੍ਰੀ ਅੰਮ੍ਰਿਤਸਰ ਸਾਹਿਬ, 29 ਜੂਨ

ਪੂਰੀ ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਰਿਆਦਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟਾਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਵਿਚਾਰਾਂ ਨੂੰ ਪੂਰੇ ਸਤਿਕਾਰ ਨਾਲ ਵਿਚਾਰੇਗੀ ਅਤੇ ਲੋੜ ਅਨੁਸਾਰ ਯੋਗ ਫੈਸਲਾ ਲਵੇਗੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਅਤੇ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲਿਆ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਜਥੇਦਾਰ ਸਾਹਿਬ ਨਾਲ ਸਾਰਥਕ ਅਤੇ ਉਸਾਰੂ ਚਰਚਾ ਹੋਈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭ ’ਤੇ ਆਪਣੀ ਮੇਹਰ ਬਣਾਈ ਰੱਖਣ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਸਿੱਖ ਪੰਥ ਦੀ ਸਭ ਤੋਂ ਵੱਡੀ ਅਤੇ ਪਵਿੱਤਰ ਸੰਸਥਾ ਹੈ, ਜਿਸ ਦਾ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਦਿਲਾਂ ਵਿੱਚ ਬੇਹੱਦ ਸਤਿਕਾਰ ਹੈ।

watch…..ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਗੱਲਬਾਤ ਦੇ ਵੇਰਵੇ ਜਨਤਕ ਕਰਨਾ ਉਚਿਤ ਨਹੀਂ ਹੋਵੇਗਾ ਕਿਉਂਕਿ ਇਸ ਪਵਿੱਤਰ ਸੰਸਥਾ ਦੀ ਮਰਿਆਦਾ ਅਤੇ ਸਤਿਕਾਰ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਮਲਿਆਂ ’ਤੇ ਵਿਚਾਰ ਕੀਤਾ ਗਿਆ ਹੈ, ਸਰਕਾਰ ਉਨ੍ਹਾਂ ਨੂੰ ਯੋਗ ਤਰੀਕੇ ਨਾਲ ਵਿਚਾਰੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਪ੍ਰਸਤਾਵਿਤ ਸੋਧਾਂ ਅਤੇ ਸੁਝਾਵਾਂ ਦੀ ਸਮੀਖਿਆ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਸਰਕਾਰ ਤੱਕ ਪਹੁੰਚਾਏ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਪ੍ਰਸਤਾਵਿਤ ਸੋਧਾਂ ਦੀ ਵਿਸਥਾਰਪੂਰਵਕ ਜਾਂਚ ਕਰੇਗੀ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਢੁਕਵਾਂ ਫੈਸਲਾ ਲਵੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here