Homeਪੰਜਾਬੀਪੰਜਾਬਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਮੇਸ਼ਾ ਸਤਿਕਾਰ ਕੀਤਾ, ਫਰਜ਼ੀ ਵੀਡੀਓ ਨਾਲ ਕੋਈ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਮੇਸ਼ਾ ਸਤਿਕਾਰ ਕੀਤਾ, ਫਰਜ਼ੀ ਵੀਡੀਓ ਨਾਲ ਕੋਈ ਸਬੰਧ ਨਹੀਂ: ਮੁੱਖ ਮੰਤਰੀ ਮਾਨ

- Advertisement -spot_img

 

ਚੰਡੀਗੜ੍ਹ, 16 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਕਥਿਤ ਵੀਡੀਓ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਸਰਕਾਰ ਦੇ ਲੋਕ-ਹਿਤੈਸ਼ੀ ਫ਼ੈਸਲਿਆਂ ਤੋਂ ਧਿਆਨ ਭਟਕਾਉਣ ਲਈ ਰਚੀ ਗਈ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ।

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ’ਤੇ ਉਨ੍ਹਾਂ ਵਿਰੁੱਧ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਿਆਂਦਾ ਹੈ, ਉਸ ਸਮੇਂ ਤੋਂ ਹੀ ਕੁਝ ਸਵਾਰਥੀ ਤੱਤ ਉਨ੍ਹਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਹਨ।

ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਹਿਲਾਂ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਸੀ, ਉਹੀ ਹੁਣ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਰੋਧੀਆਂ ਦੇ ਦੋਹਰੇ ਮਾਪਦੰਡਾਂ ਨੂੰ ਬੇਨਕਾਬ ਕਰਦਾ ਹੈ।

watch……Future Officers in the Making: Punjab Cadets Ace AFCAT and CDS

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਥਿਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ ਅਤੇ ਇਸ ਬਾਰੇ ਉਹ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਜਾਣੂ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਸਰੀਰਕ ਬਣਤਰ ਅਤੇ ਨਾ ਹੀ ਚਿਹਰਾ ਉਨ੍ਹਾਂ ਨਾਲ ਮੇਲ ਖਾਂਦਾ ਹੈ, ਫਿਰ ਵੀ ਜਾਣਬੁੱਝ ਕੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਡੂੰਘੀ ਆਸਥਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਆਏ ਹਨ ਅਤੇ ਪੂਰੀ ਸ਼ਰਧਾ ਤੇ ਨਿਮਰਤਾ ਨਾਲ ਇਸ ਅੱਗੇ ਸਿਰ ਝੁਕਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਉਹ ਕਦੇ ਸੋਚ ਵੀ ਨਹੀਂ ਸਕਦੇ।

ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀ, ਜਵਾਨੀ, ਕਿਸਾਨੀ ਅਤੇ ਗੁਰੂ ਸਾਹਿਬਾਨ ਦੀ ਬਾਣੀ ਦੀ ਰੱਖਿਆ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਦਲੇਰਾਨਾ ਫ਼ੈਸਲੇ ਲੈ ਰਹੀ ਹੈ ਅਤੇ ਇਹੀ ਗੱਲ ਕੁਝ ਲੋਕਾਂ ਨੂੰ ਰਾਸ ਨਹੀਂ ਆ ਰਹੀ। ਇਸੇ ਕਾਰਨ ਉਨ੍ਹਾਂ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਉਨ੍ਹਾਂ ਦੇ ਰੋਮ-ਰੋਮ ਵਿੱਚ ਵੱਸਦੀ ਹੈ ਅਤੇ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੂੜ ਪ੍ਰਚਾਰ ਅਤੇ ਗੁੰਮਰਾਹਕੁੰਨ ਦਾਅਵਿਆਂ ਦਾ ਸ਼ਿਕਾਰ ਨਾ ਹੋਣ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਕੋਲ ਹੈ, ਉਹ ਸੂਬੇ ਦੇ ਹੱਕਾਂ, ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਭਵਿੱਖ ਲਈ ਨਿਡਰ ਹੋ ਕੇ ਫ਼ੈਸਲੇ ਲੈਂਦੇ ਰਹਿਣਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here