Homeਪੰਜਾਬੀਧਰਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ’ਤੇ ਪੰਜਾਬ ਦੀ...

 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ’ਤੇ ਪੰਜਾਬ ਦੀ ਤਰੱਕੀ ਲਈ ਅਰਦਾਸ 

- Advertisement -spot_img

ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਮਹਾਨ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਮਾਗਮ ਵਿਚ ਸ਼ਾਮਲ ਹੋਏ।

ਦੋਹਾਂ ਆਗੂਆਂ ਨੇ ਵੱਡੀ ਗਿਣਤੀ ਸੰਗਤ ਨਾਲ ਮਿਲ ਕੇ ਸੂਬੇ ਦੀ ਖ਼ੁਸ਼ਹਾਲੀ, ਤਰੱਕੀ ਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਦੀ ਯਾਦ ਵਿਚ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਜ਼ਿੰਦਗੀ ਦਾ ਸਭ ਤੋਂ ਵੱਡਾ ਸਨਮਾਨ ਹੈ।

ਮੁੱਖ ਮੰਤਰੀ ਤੇ ਕੇਜਰੀਵਾਲ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆਂ ਨੂੰ ਬਰਾਬਰੀ, ਭਾਈਚਾਰਾ ਤੇ ਧਰਮ-ਨਿਰਪੱਖਤਾ ਦਾ ਸੰਦੇਸ਼ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਲਈ ਸਮਾਜਵਾਦ ਤੇ ਇਨਸਾਨੀਅਤ ਦਾ ਚਾਨਣ-ਮੀਨਾਰ ਹਨ। ਪੰਜਾਬੀਆਂ-ਖ਼ਾਸਕਰ ਸਿੱਖਾਂ ਨੂੰ ਗੁਰੂ ਸਾਹਿਬਾਨ ਤੋਂ ਜ਼ੁਲਮ ਵਿਰੋਧੀ ਜਜ਼ਬਾ ਤੇ ਕੁਰਬਾਨੀ ਦੀ ਵਿਰਾਸਤ ਮਿਲੀ ਹੈ, ਜਿਸ ਨੂੰ ਅੱਜ ਵੀ ਜਿਊਣਾ ਸਾਡਾ ਫ਼ਰਜ਼ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਇਸ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਸੰਭਾਲ ਕੇ ਪਹੁੰਚਾਇਆ ਜਾਵੇ। ਦੁਨੀਆਂ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀ ਇੱਛਾ ਸੀ ਕਿ ਗੁਰੂ ਸਾਹਿਬ ਦਾ 350ਵਾਂ ਸ਼ਹੀਦੀ ਦਿਵਸ ਉਨ੍ਹਾਂ ਦੀ ਮਹਾਨ ਕੁਰਬਾਨੀ ਦੇ ਲਾਇਕ ਵੱਡੇ ਪੱਧਰ ’ਤੇ ਮਨਾਇਆ ਜਾਵੇ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਉਮੀਦਾਂ ਮੁਤਾਬਕ ਸਾਰੇ ਸਮਾਗਮ ਯਾਦਗਾਰੀ ਬਣਾਏ ਹਨ।

watch….Discover the Legacy of Guru Tegh Bahadur Ji in Schools

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਅਸੀਂ ਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਸਭ ਤੋਂ ਭਾਗਸ਼ਾਲੀ ਸਮਝਦੇ ਹਾਂ ਕਿ ਇਸ ਪਵਿੱਤਰ ਤੇ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਾਂ।”

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here