Homeਪੰਜਾਬੀਧਰਮਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਰੂਪਨਗਰ ਵਿੱਚ ਆਯੋਜਿਤ

- Advertisement -spot_img

ਡੇਰਾ ਸੱਚਖੰਡ ਬੱਲਾਂ ਨੇੜੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਸਥਾਪਤ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਅਧਿਆਤਮਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਹਰ ਕੋਨੇ ਤੱਕ ਪਹੁੰਚ ਰਹੀਆਂ ਹਨ: ਚੀਮਾ

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਲਈ ਬਹੁਤ ਹੀ ਜ਼ਰੂਰੀ ਹਨ: ਦੀਪਕ ਬਾਲੀ

ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਚ ਐਤਵਾਰ ਸ਼ਾਮ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਹੋਈ। ਇਹ ਸਮਾਗਮ ਸਾਲ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਲੜੀ ਦਾ ਆਰੰਭ ਹੈ, ਜਿਸ ਦਾ ਮਕਸਦ ਗੁਰੂ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਦੂਰ-ਦੂਰ ਤੱਕ ਫੈਲਾਉਣਾ ਹੈ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਰੂਹਾਨੀ ਮਾਹੌਲ ਵਿੱਚ ਲੀਨ ਹੋ ਗਈਆਂ। ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਜੀ ਨੇ ਕਥਾ ਵਿਚਾਰ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਪ੍ਰੇਰਣਾ ਦਿੱਤੀ।

watch…..ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮਾਰੀ ਬਾਜ਼ੀ! ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਮਾਗਮ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਅਧਿਆਤਮਕ ਅਤੇ ਵਿਦਿਅਕ ਗਤੀਵਿਧੀਆਂ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਰੂਪਨਗਰ ਤੋਂ ਹੋ ਚੁੱਕੀ ਹੈ।

ਚੀਮਾ ਨੇ ਐਲਾਨ ਕੀਤਾ ਕਿ ਡੇਰਾ ਸੱਚਖੰਡ ਬੱਲਾਂ ਦੇ ਨੇੜੇ 10 ਏਕੜ ਜ਼ਮੀਨ ‘ਤੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਬਣਾਇਆ ਜਾਵੇਗਾ, ਜਿਸ ਵਿੱਚ 750 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਇਹ ਕੇਂਦਰ ਗੁਰੂ ਜੀ ਦੀ ਬਾਣੀ ਅਤੇ ਸਿੱਖਿਆਵਾਂ ਦੇ ਅਧਿਐਨ ਅਤੇ ਖੋਜ ਲਈ ਸਮਰਪਿਤ ਹੋਵੇਗਾ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਲੋਕਾਂ ਨੂੰ ਇਸ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂਆਂ ਦੇ ਦਰਸਾਏ ਰਾਹ ‘ਤੇ ਚੱਲ ਕੇ ਹੀ ਸਮਾਜਿਕ ਤਰੱਕੀ ਸੰਭਵ ਹੈ ਅਤੇ ਰੂਪਨਗਰ ਨੂੰ ਇਸ ਇਤਿਹਾਸਕ ਸਮਾਗਮ ਦੀ ਮੇਜ਼ਬਾਨੀ ਮਿਲਣਾ ਮਾਣ ਦੀ ਗੱਲ ਹੈ।

ਇਸ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਰੂਹਾਨੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ। ਨਾਲ ਹੀ ਕਈ ਪ੍ਰਸਿੱਧ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ, ਸਰਕਾਰੀ ਅਧਿਕਾਰੀ ਅਤੇ ਸਥਾਨਕ ਆਗੂ ਵੀ ਮੌਜੂਦ ਰਹੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here