Homeਪੰਜਾਬੀਧਰਮਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਹੋਵੇਗਾ ਜਲਦੀ ਸ਼ੁਰੂ : ਪੀ.ਆਰ.ਟੀ.ਸੀ. ਚੇਅਰਮੈਨ

ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਹੋਵੇਗਾ ਜਲਦੀ ਸ਼ੁਰੂ : ਪੀ.ਆਰ.ਟੀ.ਸੀ. ਚੇਅਰਮੈਨ

- Advertisement -spot_img

ਪਟਿਆਲਾ, ਮਾਰਚ 8

ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇਤਿਹਾਸਕ ਸ੍ਰੀ ਵਾਮਨ ਅਵਤਾਰ ਮੰਦਰ ਅਤੇ ਸਰੋਵਰ ਦਾ ਦੌਰਾ ਕੀਤਾ ਤੇ ਧਰਨੇ ’ਤੇ ਬੈਠੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਕਾ ਭਰੋਸਾ ਦਿੱਤਾ ਕਿ ਮੰਦਰ ਤੇ ਸਰੋਵਰ ਦੇ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਕਰਵਾ ਦਿੱਤੇ ਜਾਣਗੇ।

ਹਰਪਾਲ ਜੁਨੇਜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਦੇ ਖਾਸ ਹੁਕਮਾਂ ’ਤੇ ਮੰਦਰ ਪਹੁੰਚੇ। ਉੱਥੇ ਉਨ੍ਹਾਂ ਨੇ ਲੰਬੇ ਸਮੇਂ ਤੋਂ ਮੰਦਰ ਦੇ ਨਿਰਮਾਣ ਤੇ ਸਰੋਵਰ ਦੀ ਸੰਭਾਲ ਲਈ ਸੰਘਰਸ਼ ਕਰ ਰਹੇ ਹਿੰਦੂ ਭਾਈਚਾਰੇ ਦੇ ਨੁਮਾਇੰਦਿਆਂ ਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਜੁਨੇਜਾ ਨੇ ਸ਼ਰਧਾ ਨਾਲ ਮੰਦਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਵੀ ਲਿਆ।

ਮੁਲਾਕਾਤ ਦੌਰਾਨ ਹਿੰਦੂ ਭਾਈਚਾਰੇ ਨੇ ਆਪਣੀਆਂ ਮੰਗਾਂ ਤੇ ਮੰਦਰ ਦੀ ਮੌਜੂਦਾ ਹਾਲਤ ਬਾਰੇ ਜੁਨੇਜਾ ਨੂੰ ਵਿਸਥਾਰ ਨਾਲ ਦੱਸਿਆ। ਚੇਅਰਮੈਨ ਨੇ ਬਹੁਤ ਗੰਭੀਰਤਾ ਨਾਲ ਸਾਰੀਆਂ ਗੱਲਾਂ ਸੁਣੀਆਂ ਤੇ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ: ਪੰਨੂ  ਵੱਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਮੈਂ ਅੱਜ ਇੱਥੇ ਆਇਆ ਹਾਂ। ਮੰਦਰ ਦੀ ਹਾਲਤ ਤੇ ਨਿਰਮਾਣ ਵਿੱਚ ਆ ਰਹੀਆਂ ਰੁਕਾਵਟਾਂ ਬਾਰੇ ਇੱਕ ਪੂਰੀ ਰਿਪੋਰਟ ਤਿਆਰ ਕਰਕੇ ਸਿੱਧੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਤੱਕ ਪਹੁੰਚਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਵਰਗ ਦੇ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਦੀ ਹੈ ਤੇ ਇਸ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਕਹਿਣੀ ਤੇ ਕਰਨੀ ਦੇ ਪੱਕੇ ਜੁਨੇਜਾ ਇਸ ਮੌਕੇ ਮੌਜੂਦ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸਥਾਨਕ ਆਗੂਆਂ ਨੇ ਕਿਹਾ ਕਿ ਹਰਪਾਲ ਜੁਨੇਜਾ “ਕਹਿਣੀ ਤੇ ਕਰਨੀ ਦੇ ਪੱਕੇ” ਇਨਸਾਨ ਵਜੋਂ ਜਾਣੇ ਜਾਂਦੇ ਹਨ। ਲੋਕਾਂ ਦਾ ਵਿਸ਼ਵਾਸ ਹੈ ਕਿ ਜੇ ਜੁਨੇਜਾ ਨੇ ਇਸ ਕੰਮ ਦੀ ਜ਼ਿੰਮੇਵਾਰੀ ਲੈ ਲਈ ਤਾਂ ਹੁਣ ਮੰਦਰ ਦੇ ਨਿਰਮਾਣ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਦੀ ਕੰਮ ਕਰਨ ਦੀ ਤਰੀਕਾ ਤੇ ਲੋਕਾਂ ਨਾਲ ਜੁੜਾਅ ਹਮੇਸ਼ਾ ਸਫਲ ਨਤੀਜੇ ਲਿਆਉਂਦਾ ਰਿਹਾ ਹੈ।

watch…..Punjab Shikhya Kranti: Principals Head to Singapore for World-Class Training – CM Mann

ਦੱਸਣ ਯੋਗ ਹੈ ਕਿ ਹਰਪਾਲ ਜੁਨੇਜਾ ਦੇ ਪਿਤਾ ਤੇ  ਭਗਵਾਨ ਦਾਸ ਜੁਨੇਜਾ ਨੇ ਪਹਿਲਾਂ ਵੀ ਸ੍ਰੀ ਵਾਮਨ ਅਵਤਾਰ ਮੰਦਰ ਲਈ ਲੈਂਟਰ ਪਾਉਣ ਸਮੇਂ ਮਦਦ ਕੀਤੀ ਸੀ ਤੇ ਬਾਅਦ ਵਿੱਚ ਸਰੋਵਰ ਦੀ ਸਫਾਈ ਲਈ ਵਿੱਤੀ ਸਹਾਇਤਾ ਵੀ ਦਿੱਤੀ ਸੀ। ਹੁਣ ਵੀ ਭਗਵਾਨ ਦਾਸ ਜੁਨੇਜਾ ਨੇ ਸਰਕਾਰ ਵੱਲੋਂ ਨਿਰਮਾਣ ਕਰਵਾਉਣ ਤੋਂ ਇਲਾਵਾ ਮੰਦਰ ਲਈ ਆਪਣੇ ਪੱਧਰ ’ਤੇ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ।

ਸਮਾਜਿਕ ਸਾਂਝ ਦੀ ਜੀਵੰਤ ਮਿਸਾਲ ਇਸ ਦੌਰੇ ਨੇ ਨਾ ਸਿਰਫ਼ ਹਿੰਦੂ ਭਾਈਚਾਰੇ ਦੀਆਂ ਉਮੀਦਾਂ ਨੂੰ ਨਵੀਂ ਰੌਸ਼ਨੀ ਦਿੱਤੀ ਹੈ, ਸਗੋਂ ਸਰਕਾਰ ਤੇ ਜਨਤਾ ਵਿਚਕਾਰ ਮਜ਼ਬੂਤ ਰਿਸ਼ਤੇ ਦੀ ਵੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ। ਸਰੋਵਰ ਦੇ ਨਿਰਮਾਣ ਨਾਲ ਇਲਾਕੇ ਦੀ ਸੁੰਦਰਤਾ ਤੇ ਧਾਰਮਿਕ ਮਹੱਤਤਾ ਵਿੱਚ ਹੋਰ ਵਾਧਾ ਹੋਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here