ਸੰਘੋਲ, 8 ਸਤੰਬਰ (ਔਜਲਾ)
ਰਾਸ਼ਟਰੀ ਰਾਜ ਮਾਰਗ ’ਤੇ ਪਿੰਡ ਸੰਘੋਲ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਪਰਵਾਸੀ ਮਜ਼ਦੂਰ ਤੋਂ ਨਕਦੀ ਅਤੇ ਮੋਬਾਈਲ ਫੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੀੜਤ ਬਜ਼ੁਰਗ ਪਰਵਾਸੀ ਅਯੋਧਿਆਸਾ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਪਟਨਾ, ਬਿਹਾਰ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਸੰਘੋਲ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਉਸ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਜਦੋਂ ਉਹ ਕਾਰਡੀਆ ਕਾਲਜ ਨੇੜੇ ਪੈਦਲ ਜਾ ਰਿਹਾ ਸੀ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੇ ਕਿਸੇ ਪਿੰਡ ਦਾ ਰਸਤਾ ਪੁੱਛਣ ਦੇ ਬਹਾਨੇ ਉਸ ਨੂੰ ਰੋਕ ਲਿਆ।
ਪੀੜਤ ਮੁਤਾਬਕ, ਮੋਟਰਸਾਈਕਲ ਸਵਾਰ ਉਸ ਦੇ ਮੋਢੇ ’ਤੇ ਰੱਖੀ ਕਮੀਜ਼, ਜਿਸ ਵਿੱਚ ਕਰੀਬ 400 ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਸੀ, ਲੈ ਕੇ ਮੌਕੇ ਤੋਂ ਫਰਾਰ ਹੋ ਗਏ।
watch….ਰਾਤ 2 ਵਜੇ ਮੌ*ਤ ਦਾ ਤਾਂਡਵ! ਇੱਕ ਨੌਜਵਾਨ ਦੀ ਮੌ*ਤ, ਦੋ ਗੰਭੀਰ ਜ਼ਖ਼ਮੀ
ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਵਾਰਦਾਤਾਂ ਵਧਣ ਕਾਰਨ ਉਨ੍ਹਾਂ ਲਈ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ।
ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੰਘੋਲ ਇਲਾਕੇ ਵਿੱਚ ਲੁਟੇਰਿਆਂ ਦੀ ਸਰਗਰਮੀ ਵਧੀ ਹੋਈ ਦੱਸੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਕਿਸੇ ਦੋਸ਼ੀ ਨੂੰ ਕਾਬੂ ਨਹੀਂ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।





