Homeਪੰਜਾਬੀਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ 

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ 

- Advertisement -spot_img

-ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਵਿਭਾਗਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ, 25 ਸਤੰਬਰ

ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।

see this link also…..Health Minister Inaugurates Dialysis Centers at Eight Government Hospitals in Punjab
ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here