Homeਪੰਜਾਬੀਪੰਜਾਬਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੀ ਮੰਗ, CM ਮਾਨ ਨੇ ਰਾਜਪਾਲ...

ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੀ ਮੰਗ, CM ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

- Advertisement -spot_img

ਚੰਡੀਗੜ੍ਹ, 12 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਦਖਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨਾਲ ਮੁਲਾਕਾਤ ਦੀ ਉਮੀਦ ਮੁੜ ਜਾਗੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ ਕਿਉਂਕਿ ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੂਰੀ ਜ਼ਿੰਮੇਵਾਰੀ ਨਿਭਾਏਗੀ।

ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ’ਤੇ ਮਾਮਲੇ ’ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਜ਼ੁਰਗ ਹਨ ਅਤੇ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਵਿਗੜਦੀ ਸਿਹਤ ਨੂੰ ਦੇਖਦਿਆਂ ਰਾਜਪਾਲ ਨੂੰ ਅਪੀਲ ਕੀਤੀ ਗਈ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ, ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਮਨੁੱਖੀ ਪੱਖ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਨਾਜ਼ੁਕ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਰਾਜਪਾਲ ਨੂੰ ਇਸ ਮਾਮਲੇ ’ਤੇ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ।

WATCH…..Punjab’s Five Police Chiefs Among India’s 100 Best Police Leaders

ਮੁੱਖ ਮੰਤਰੀ ਨੇ ਰਾਜਪਾਲ ਨੂੰ ਭਰੋਸਾ ਦਿਵਾਇਆ ਕਿ ਜੇਕਰ ਜਗਤਾਰ ਸਿੰਘ ਹਵਾਰਾ ਆਪਣੇ ਘਰ ਆਉਂਦੇ ਹਨ ਤਾਂ ਉਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਹਵਾਰਾ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਵੀ ਇਸ ਮਾਮਲੇ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਲੰਬੇ ਸੰਘਰਸ਼ ਤੋਂ ਬਾਅਦ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਕਿਸੇ ਵੀ ਪੱਧਰ ’ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here