Homeਪੰਜਾਬੀਸਿਹਤਹਾਈ ਅਲਰਟ : ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ, ਐਂਬੂਲੈਂਸਾਂ ਤਾਇਨਾਤ

ਹਾਈ ਅਲਰਟ : ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ, ਐਂਬੂਲੈਂਸਾਂ ਤਾਇਨਾਤ

- Advertisement -spot_img

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨਾਲ ਸੂਬਾ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ, ਨਿਰਦੇਸ਼ ਜਾਰੀ

ਲੋਕਾਂ ਨੂੰ ਪਾਣੀ, ਭੋਜਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਐਡਵਾਇਜ਼ਰੀ ਦੀ ਪਾਲਣਾ ਦੀ ਅਪੀਲ

ਸਰਹੱਦੀ ਜ਼ਿਲ੍ਹਿਆਂ ਵਿੱਚ ਬਚਾਅ ਤੋਂ ਬਾਅਦ ਛੇ ਗਰਭਵਤੀ ਔਰਤਾਂ ਨੇ ਸੁਰੱਖਿਅਤ ਜਨਮ ਦਿੱਤਾ

ਸਿਵਲ ਸਰਜਨਾਂ ਨੂੰ 24×7 ਕਾਰਜਸ਼ੀਲ ਰਹਿਣ ਦੇ ਨਿਰਦੇਸ਼; ਨਾਗਰਿਕਾਂ ਨੂੰ ਵਿਆਪਕ ਤਿਆਰੀਆਂ ਦਾ ਭਰੋਸਾ

ਚੰਡੀਗੜ੍ਹ, 28 ਅਗਸਤ

ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਸੇਵਾਵਾਂ, ਪਾਣੀ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਸਮੀਖਿਆ ਕੀਤੀ।

ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਅਤੇ ਰਾਹਤ ਲਈ ਵੱਡੇ ਪੱਧਰ ’ਤੇ ਮੈਡੀਕਲ ਟੀਮਾਂ ਅਤੇ ਸਰੋਤ ਤਾਇਨਾਤ ਕੀਤੇ ਜਾ ਰਹੇ ਹਨ।

ਮੀਟਿੰਗ ਵਿੱਚ ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਸਰਕਾਰ ਦੀ ਮੁੱਖ ਤਰਜੀਹ ਹੈ।” ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਇਸ ਸੰਕਟਕਾਲੀ ਸਮੇਂ ਵਿੱਚ ਕੋਈ ਵੀ ਵਿਅਕਤੀ ਮੈਡੀਕਲ ਸਹਾਇਤਾ ਤੋਂ ਵਾਂਝਾ ਨਾ ਰਹੇ। ਸਾਰੀਆਂ ਸਿਹਤ ਸੰਸਥਾਵਾਂ ਨੂੰ ਮਰੀਜ਼ਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਤਿਆਰ ਅਤੇ ਜ਼ਰੂਰੀ ਸਟਾਕ ਨਾਲ ਲੈਸ ਰਹਿਣ ਦੇ ਨਿਰਦੇਸ਼ ਦਿੱਤੇ।

watch……Minister Orders 24×7 Vigilance Along River Embankments in Flood-Hit Districts

ਮੰਤਰੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਨੂੰ ਲੱਭਣ ਅਤੇ ਸਹਾਇਤਾ ਦੇਣ ਲਈ ਵਿਸ਼ੇਸ਼ ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਛੇ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਬਚਾਇਆ ਗਿਆ, ਜਿਨ੍ਹਾਂ ਨੇ ਸਰਕਾਰੀ ਸਹੂਲਤਾਂ ਵਿੱਚ ਸਿਹਤਮੰਦ ਬੱਚਿਆਂ ਨੂੰ ਜਨਮ ਦਿੱਤਾ।

ਉਨ੍ਹਾਂ ਨੇ ਸਿਹਤ ਸੰਭਾਲ ਸਰੋਤਾਂ ਨੂੰ ਵਿਆਪਕ ਪੱਧਰ ’ਤੇ ਲਾਮਬੰਦ ਕਰਨ ਦਾ ਐਲਾਨ ਕੀਤਾ। ਵਿਭਾਗ ਨੇ 360 ਮੋਬਾਈਲ ਮੈਡੀਕਲ ਟੀਮਾਂ ਅਤੇ 458 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਹਨ, ਜੋ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।

ਮੰਤਰੀ ਨੇ ਕਿਹਾ ਕਿ ਹੜ੍ਹ ਰਾਹਤ ਲਈ 172 ਐਂਬੂਲੈਂਸਾਂ 24×7 ਤਾਇਨਾਤ ਹਨ। “ਸਾਡੀਆਂ ਟੀਮਾਂ ਜੰਗੀ ਪੱਧਰ ’ਤੇ ਕੰਮ ਕਰ ਰਹੀਆਂ ਹਨ, ਅਤੇ ਸਾਨੂੰ ਵਿਸ਼ਵਾਸ ਹੈ ਕਿ ਸੂਬਾ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ,” ਉਨ੍ਹਾਂ ਨੇ ਕਿਹਾ।

ਸਿਵਲ ਸਰਜਨਾਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਕਲੋਰੀਨ ਗੋਲੀਆਂ ਵੰਡਣ ਅਤੇ ਘਰ-ਘਰ ਜਾ ਕੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਆਈਐਮਏ, ਰੈੱਡ ਕਰਾਸ, ਕੈਮਿਸਟ ਐਸੋਸੀਏਸ਼ਨ ਅਤੇ ਐਨਜੀਓਜ਼ ਨੂੰ ਇਕਜੁੱਟ ਹੋ ਕੇ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਲਈ ਕੰਮ ਕਰਨ ਦੀ ਅਪੀਲ ਕੀਤੀ।

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਜ਼ਮੀਨੀ ਪੱਧਰ ’ਤੇ ਵਿਭਾਗ ਦੀਆਂ ਪਹਿਲਕਦਮੀਆਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਇਲਾਜ ਅਤੇ ਜ਼ਰੂਰੀ ਸਮੱਗਰੀ ਦੀ ਵੰਡ ਕਰ ਰਹੀਆਂ ਹਨ। ਪ੍ਰਭਾਵਿਤ ਖੇਤਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਅਤੇ ਜ਼ਿਲ੍ਹਾ ਕਪੂਰਥਲਾ ਵਿੱਚ ਇੱਕ ਕੈਂਪ 24×7 ਕਾਰਜਸ਼ੀਲ ਹੈ। ਵੈਕਟਰ ਬੋਰਨ ਬਿਮਾਰੀਆਂ ਨੂੰ ਰੋਕਣ ਲਈ ਸਪਰੇਅ ਅਤੇ ਫੌਗਿੰਗ ਵੀ ਜਾਰੀ ਹੈ।

ਹੜ੍ਹਾਂ ਸਬੰਧੀ ਸਿਹਤ ਐਡਵਾਇਜ਼ਰੀ

ਆਮ ਸਾਵਧਾਨੀਆਂ: ਹੜ੍ਹ ਦੇ ਪਾਣੀ ਨਾਲ ਸਿੱਧੇ ਸੰਪਰਕ ਤੋਂ ਬਚੋ ਅਤੇ ਪਾਣੀ ਵਾਲੇ ਇਲਾਕਿਆਂ ਵਿੱਚ ਸੁਰੱਖਿਅਤ ਜੁੱਤੀਆਂ ਪਹਿਨੋ। ਸਾਬਣ ਨਾਲ ਵਾਰ-ਵਾਰ ਹੱਥ ਧੋਵੋ, ਖਾਸ ਕਰਕੇ ਖਾਣਾ ਖਾਣ ਤੋਂ ਪਹਿਲਾਂ।

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ: ਸਿਰਫ਼ ਉਬਾਲਿਆ ਜਾਂ ਕਲੋਰੀਨ ਵਾਲਾ ਪਾਣੀ ਪੀਓ। ਜੇ ਉਬਾਲਣਾ ਸੰਭਵ ਨਾ ਹੋਵੇ, ਕਲੋਰੀਨ ਗੋਲੀਆਂ ਵਰਤੋ। ਪਾਣੀ ਨੂੰ ਸਾਫ਼, ਢੱਕੇ ਹੋਏ ਭਾਂਡਿਆਂ ਵਿੱਚ ਸਟੋਰ ਕਰੋ। ਹੜ੍ਹ ਦੇ ਪਾਣੀ ਦੇ ਸੰਪਰਕ ਵਿੱਚ ਆਇਆ ਭੋਜਨ ਨਾ ਖਾਓ।

ਵੈਕਟਰ ਬੋਰਨ ਬਿਮਾਰੀਆਂ: ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਹਟਾਓ। ਮੱਛਰਦਾਨੀ ਵਰਤੋ ਅਤੇ ਪੂਰੇ ਕੱਪੜੇ ਪਾਓ।

ਸੱਪ ਦੇ ਡੰਗਣ ਤੋਂ ਬਚਾਅ: ਹਨੇਰੇ ਵਿੱਚ ਪਾਣੀ ਜਾਂ ਝਾੜੀਆਂ ਵਾਲੇ ਖੇਤਰਾਂ ਵਿੱਚ ਜਾਣ ਤੋਂ ਬਚੋ। ਛੇਕਾਂ ਜਾਂ ਸੰਘਣੀ ਬਨਸਪਤੀ ਵਿੱਚ ਹੱਥ-ਪੈਰ ਨਾ ਪਾਓ।

ਚਮੜੀ ਦੀ ਲਾਗ: ਹੜ੍ਹ ਦੇ ਪਾਣੀ ਨਾਲ ਲੰਮਾ ਸੰਪਰਕ ਟਾਲੋ ਅਤੇ ਗਿੱਲੇ ਕੱਪੜੇ ਜਲਦੀ ਬਦਲੋ। ਖੁਜਲੀ ਜਾਂ ਧੱਫੜ ਹੋਣ ’ਤੇ ਸਿਹਤ ਸੰਭਾਲ ਪ੍ਰਦਾਤਾ ਦੀ ਸਲਾਹ ਨਾਲ ਮਲਮ ਜਾਂ ਪਾਊਡਰ ਵਰਤੋ।

ਦਸਤ ਦੀ ਸਥਿਤੀ ਵਿੱਚ: ਤੁਰੰਤ ਓ.ਆਰ.ਐਸ. ਪੀਣਾ ਸ਼ੁਰੂ ਕਰੋ ਅਤੇ ਨਜ਼ਦੀਕੀ ਸਿਹਤ ਕੈਂਪ ਜਾਂ ਸੰਸਥਾ ਵਿੱਚ ਜਾਂਚ ਕਰਵਾਓ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here