
ਚੰਡੀਗੜ੍ਹ\ ਪਟਿਆਲਾ (10 ਮਈ)
ਪੰਜਾਬ ਹਰਿਆਣਾ ਹਾਈਕੋਰਟ ਨੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਅਰਜ਼ੀ ਨੂੰ ਨਾ ਪ੍ਰਵਾਨ ਕਰਦਿਆਂ ਹੋਇਆ, ਉਨ੍ਹਾਂ ਨੂੰ ਜੇਲ੍ਹ ਤੋਂ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਫ਼ੈਸਲਾ ਸੁਣਾਇਆ ਹੈ। ਅੰਮ੍ਰਿਤਪਾਲ ਤੇ ਉਹਦੇ ਸਾਥੀ ਇਸ ਵੇਲੇ ਐਨਐਸਏ ਕੇਸ ਤਹਿਤ ਡਿਬਰੂਗੜ੍ਹ ਜੇਲ੍ਹ ਦੇ ਅੰਦਰ ਬੰਦ ਹਨ। ਹਾਈਕੋਰਟ ਨੇ ਕਿਹਾ ਹੈ ਕਿ, ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰੀਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ ਅਤੇ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।




