Homeਪੰਜਾਬੀਖੇਡਾਂਹਾਲੈਂਡ ਦੇ ਹਾਕੀ ਖਿਡਾਰੀ Floris Jan Bovelander ਨੇ ਪੰਜਾਬ ਆਉਣ ਦਾ ਸੱਦਾ...

ਹਾਲੈਂਡ ਦੇ ਹਾਕੀ ਖਿਡਾਰੀ Floris Jan Bovelander ਨੇ ਪੰਜਾਬ ਆਉਣ ਦਾ ਸੱਦਾ ਸਵੀਕਾਰਿਆ

- Advertisement -spot_img

ਮੁੱਖ ਮੰਤਰੀ ਵੱਲੋਂ Floris Jan Bovelander ਨਾਲ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਲਈ ਸੱਦਾ

ਚੰਡੀਗੜ੍ਹ, 21 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲੈਂਡ ਦੇ ਪ੍ਰਸਿੱਧ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਤਿਆਰੀ ਵਿੱਚ ਬੋਵਲੈਂਡਰ ਦੀ ਮੁਹਾਰਤ ਦਾ ਲਾਹਾ ਲੈਣ ਦੀ ਗੱਲ ਕੀਤੀ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਖੇਡਾਂ ਦੇ ਮਾਹੌਲ ਅਤੇ ਹਾਕੀ ਦੇ ਵਿਕਾਸ ਬਾਰੇ ਵਿਸਤਾਰ ਨਾਲ ਗੱਲਬਾਤ ਕੀਤੀ ਅਤੇ ਕੌਮੀ ਖੇਡ ਦੀ ਪੁਰਾਣੀ ਸ਼ਾਨ ਮੁੜ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੋਹਰਾਈ। ਉਨ੍ਹਾਂ ਨੇ ਬੋਵਲੈਂਡਰ ਦੇ ਵਿਸ਼ੇਸ਼ ਯੋਗਦਾਨ ਅਤੇ ਹੁਨਰ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਕਰੀਅਰ ਦੁਨੀਆ ਭਰ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ।

ਮੁੱਖ ਮੰਤਰੀ ਨੇ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਟ੍ਰੇਨਿੰਗ ਨਾਲ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਨਿਖਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜੋ ਸੂਬੇ ਲਈ ਮਾਣ ਦੀ ਗੱਲ ਹੈ ਅਤੇ ਖੇਡਾਂ ਦੇ ਮਾਹੌਲ ਨੂੰ ਨਵੀਂ ਦਿਸ਼ਾ ਦੇਵੇਗਾ।

ਉਨ੍ਹਾਂ ਦੱਸਿਆ ਕਿ ਏਸ਼ੀਆਈ ਖੇਡਾਂ ਤੋਂ ਬਾਅਦ ਚੋਟੀ ਦੀਆਂ ਟੀਮਾਂ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣਗੀਆਂ, ਜਿਸ ਨਾਲ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਹਾਕੀ ਹੱਬ ਵਜੋਂ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਹਾਕੀ ਨਾਲ ਡੂੰਘਾ ਨਾਤਾ ਹੈ ਅਤੇ ਭਾਰਤੀ ਹਾਕੀ ਵਿੱਚ ਪੰਜਾਬੀਆਂ ਦੀ ਭੂਮਿਕਾ ਬੇਮਿਸਾਲ ਰਹੀ ਹੈ।

watch…..Hockey India League: A History of Champions

ਉਨ੍ਹਾਂ ਦੱਸਿਆ ਕਿ ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ ਅਤੇ ਕਈ ਖਿਡਾਰੀਆਂ ਨੇ ਭਾਰਤੀ ਟੀਮ ਦੀ ਕਪਤਾਨੀ ਕੀਤੀ ਹੈ। ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਕਈ ਓਲੰਪੀਅਨ ਤਿਆਰ ਕੀਤੇ ਹਨ।

ਮੁੱਖ ਮੰਤਰੀ ਨੇ ਟੋਕੀਓ 2020 ਅਤੇ ਪੈਰਿਸ 2024 ਓਲੰਪਿਕ ਵਿੱਚ ਭਾਰਤ ਦੀਆਂ ਹਾਲੀਆ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚ ਪੰਜਾਬੀ ਖਿਡਾਰੀਆਂ ਦੀ ਭੂਮਿਕਾ ਅਹਿਮ ਰਹੀ ਹੈ।

ਆਪਣੇ ਐਕਸ (ਟਵਿੱਟਰ) ਹੈਂਡਲ ‘ਤੇ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੋਵਲੈਂਡਰ ਦਾ ਤਜਰਬਾ ਪੰਜਾਬ ਦੇ ਨੌਜਵਾਨ ਖਿਡਾਰੀਆਂ ਲਈ ਬਹੁਤ ਪ੍ਰੇਰਣਾਦਾਇਕ ਸਾਬਤ ਹੋਵੇਗਾ ਅਤੇ ਉਹ ਜਲਦੀ ਹੀ ਪੰਜਾਬ ਆ ਕੇ ਖਿਡਾਰੀਆਂ ਨਾਲ ਕੰਮ ਕਰਨਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here