Homeਪੰਜਾਬੀਪੰਜਾਬਹੁਣ PSEB ਦੀਆਂ ਉੱਤਰ ਪੱਤਰੀਆਂ ਆਨਲਾਈਨ ਹੋਣਗੀਆਂ ਉਪਲਬਧ: ਹਰਜੋਤ ਬੈਂਸ

ਹੁਣ PSEB ਦੀਆਂ ਉੱਤਰ ਪੱਤਰੀਆਂ ਆਨਲਾਈਨ ਹੋਣਗੀਆਂ ਉਪਲਬਧ: ਹਰਜੋਤ ਬੈਂਸ

- Advertisement -spot_img

-ਬ੍ਰਾਈਟ ਮਾਈਂਡਜ਼ ਪੰਜਾਬ 2026′ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 23 ਜੂਨ

ਅਕਾਦਮਿਕ ਉਤਕ੍ਰਿਸ਼ਟਤਾ ਦੇ ਸ਼ਾਨਦਾਰ ਜਸ਼ਨ ਵਜੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ  ਹਰਜੋਤ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਸਮਾਜ ਦੀਆਂ ਸਾਰੀਆਂ ਸਮੱਸਿਆਵਾਂ ਦਾ ਸਭ ਤੋਂ ਵੱਡਾ ਹੱਲ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ ਤਾਂ ਜੋ ਉਹ ਉੱਚੇ ਮੁਕਾਮ ਹਾਸਲ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਪ੍ਰਾਈਵੇਟ ਸਕੂਲਾਂ ਵੱਲੋਂ ਸਾਲਾਨਾ ਫੀਸ ਅਤੇ ਹੋਰ ਫੰਡਾਂ ਵਿੱਚ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਹੀ ਕੀਤਾ ਜਾ ਸਕੇਗਾ। ਇਹ ਆਰਡੀਨੈਂਸ ਮਨਜ਼ੂਰੀ ਲਈ ਪੰਜਾਬ ਦੇ ਰਾਜਪਾਲ ਕੋਲ ਭੇਜਿਆ ਗਿਆ ਹੈ।

watch…..ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਜਿਨ੍ਹਾਂ ਸਕੂਲਾਂ ਨੇ ਗੈਰ-ਵਾਜਬ ਫੀਸ ਵਾਧਾ ਕੀਤਾ ਹੈ, ਉਨ੍ਹਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਵਾਈ ਜਾਵੇਗੀ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਸਰਕਾਰ ਦੀ ਪੀਜੀਆਈ 2.0 ਰੈਂਕਿੰਗ ਮੁਤਾਬਕ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਿੱਛੇ ਛੱਡਦਿਆਂ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਹੁਣ ਆਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਹੋਰ ਮਜ਼ਬੂਤ ਹੋਵੇਗੀ।

ਨੌਜਵਾਨਾਂ ਦੇ ਭਵਿੱਖ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ ਅਤੇ ਕਿਸੇ ਵੀ ਸਿਫ਼ਾਰਸ਼ ਨੂੰ ਤਰਜੀਹ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਯੁੱਗ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਸਿੱਖਿਆ ਹਰ ਘਰ ਦੇ ਹਰ ਬੱਚੇ ਦਾ ਬੁਨਿਆਦੀ ਅਧਿਕਾਰ ਹੈ ਅਤੇ ਕਿਸੇ ਵੀ ਦੇਸ਼ ਦੀ ਤਰੱਕੀ ਉਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਦੇ ਕਈ ਸੂਬੇ ਅਜੇ ਵੀ ਸਿੱਖਿਆ ਦੇ ਖੇਤਰ ਵਿੱਚ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਨਵੀਆਂ ਮਿਸਾਲਾਂ ਕਾਇਮ ਕਰ ਰਿਹਾ ਹੈ।

ਸਮਾਗਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸਵਾਲ ਪੁੱਛੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਆਪਣੇ ਸੁਝਾਅ ਵੀ ਦਿੱਤੇ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਐਸ.ਐਸ. ਬੱਲ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here