Homeਪੰਜਾਬੀਪੰਜਾਬਹੜ੍ਹ ਤੋਂ ਬਾਅਦ ਪੰਜਾਬ ਦੇ ਪਿੰਡਾਂ ਦੀ ਸਫ਼ਾਈ 'ਤੇ 10.21 ਕਰੋੜ ਖਰਚੇ

ਹੜ੍ਹ ਤੋਂ ਬਾਅਦ ਪੰਜਾਬ ਦੇ ਪਿੰਡਾਂ ਦੀ ਸਫ਼ਾਈ ‘ਤੇ 10.21 ਕਰੋੜ ਖਰਚੇ

- Advertisement -spot_img

-ਜ਼ਿਲ੍ਹਾ-ਵਾਰ ਨਿਗਰਾਨੀ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ

-ਸਾਰੇ ਹੜ੍ਹ ਪ੍ਰਭਾਵਿਤ 2280 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਬੁਲਾਈਆਂ ਗਈਆਂ

-ਮੌਤੇ ਹੋਏ ਪਸ਼ੂਆਂ ਦੇ ਵਿਗਿਆਨਕ ਨਿਪਟਾਰੇ ‘ਤੇ 17.54 ਲੱਖ ਖਰਚੇ

ਚੰਡੀਗੜ੍ਹ, 18 ਸਤੰਬਰ 

ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਰਾਹ ਤੇ ਲਿਆਉਣ ਲਈ ਯਤਨਾਂ ਨੂੰ ਤੇਜ਼ ਕਰ ਦਿੱਤਾ ਹੈ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫ਼ਾਈ ਅਤੇ ਗਾਰ ਹਟਾਉਣ ਲਈ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਗ੍ਰਾਮੀਣ ਵਿਕਾਸ ਅਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਦੌਰਾਨ ਮਰੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਪਟਾਰੇ ਲਈ 17.54 ਲੱਖ ਰੁਪਏ ਖਰਚ ਹੋ ਚੁੱਕੇ ਹਨ। ਸੌਂਦ ਨੇ ਕਿਹਾ ਕਿ ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ, ਛੱਪਰਾਂ ਦੀ ਸਫ਼ਾਈ 22 ਅਕਤੂਬਰ ਤੱਕ ਪੂਰੀ ਹੋ ਜਾਵੇਗੀ।

ਸੌਂਦ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ਲਈ ਹੁਣ ਤੱਕ ਮਿਲੀਆਂ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਦਾ ਖਰਚਾ ਆਉਣ ਦਾ ਅੰਦਾਜ਼ਾ ਹੈ। ਉਨ੍ਹਾਂ ਨੇ ਕਿਹਾ ਕਿ ਸਾਂਝੀਆਂ ਜਾਇਦਾਦਾਂ ਦੀ ਜ਼ਰੂਰੀ ਮੁਰੰਮਤ 15 ਅਕਤੂਬਰ ਤੱਕ ਪੂਰੀ ਕਰ ਲਈ ਜਾਵੇਗੀ। ਇਸ ਤੋਂ ਬਿਨਾਂ, ਜੰਗੀ ਪੱਧਰ ‘ਤੇ ਚੱਲ ਰਹੇ ਕੰਮਾਂ ਅਧੀਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ 543 ਫੌਗਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ 750 ਹੋਰ ਮਸ਼ੀਨਾਂ ਦੀ ਤਾਇਨਾਤੀ ਜਲਦੀ ਕਰ ਦਿੱਤੀ ਜਾਵੇਗੀ।

watch……4,658 Km Roads and 68 Bridges Damaged in Punjab Floods: A Wake-Up Call for Infrastructure

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਹਰੇਕ ਹੜ੍ਹ ਪ੍ਰਭਾਵਿਤ 2280 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਵੀ ਬੁਲਾ ਲਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਗ੍ਰਾਮ ਸਭਾ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਸਭ ਤੋਂ ਜ਼ਰੂਰੀ ਕੰਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ। ਇਹ ਵੀ ਜ਼ਿਕਰਯੋਗ ਹੈ ਕਿ ਕੰਮ ਪੂਰਾ ਹੋਣ ਤੋਂ ਬਾਅਦ ਖਰਚੇ ਦੀ ਸਮੀਖਿਆ ਅਤੇ ਪੁਸ਼ਟੀ ਲਈ ਫਿਰ ਗ੍ਰਾਮ ਸਭਾ ਦੀ ਮੀਟਿੰਗ ਬੁਲਾਈ ਜਾਵੇਗੀ।

ਪੰਚਾਇਤ ਮੰਤਰੀ ਨੇ ਇਹ ਵੀ ਦੱਸਿਆ ਕਿ ਬੀਡੀਪੀਓ ਜਾਂ ਡੀਡੀਪੀਓ ਦੀ ਅਗਵਾਈ ਹੇਠਲੀਆਂ ਜ਼ਿਲ੍ਹਾ-ਵਾਰ ਨਿਗਰਾਨੀ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ। ਇਹ ਅਧਿਕਾਰੀ ਹਫ਼ਤਾਵਾਰੀ ਤਸਦੀਕ ਰਿਪੋਰਟਾਂ ਜਮ੍ਹਾਂ ਕਰਾਉਣ, ਫੰਡ ਦੀ ਵਰਤੋਂ ਦਾ ਦਸਤਾਵੇਜ਼ੀਕਰਨ ਅਤੇ ਕੰਮ ਹੋਣ ਤੋਂ ਪਹਿਲਾਂ ਤੇ ਬਾਅਦ ਦੀਆਂ ਤਸਵੀਰਾਂ ਨੂੰ ਰੱਖਣ ਦਾ ਕੰਮ ਕਰਨਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here