Homeਪੰਜਾਬੀਪੰਜਾਬਹੜ੍ਹ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

ਹੜ੍ਹ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

- Advertisement -spot_img

ਮੁੰਡੀਆਂ ਨੇ ਕਿਹਾ, ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ

ਚੰਡੀਗੜ੍ਹ, 22 ਅਗਸਤ 2025

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ  ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਾਲ ਹੀ ਦੀਆਂ ਹੜ੍ਹਾਂ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਸਕੇ।

ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਮੰਤਰੀ ਨੇ ਹਦਾਇਤ ਦਿੱਤੀ ਕਿ ਪਾਣੀ ਘਟਦੇ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ਵਿੱਚ ਮੁਆਵਜ਼ਾ ਕੇਸ ਤਿਆਰ ਕਰਕੇ ਬਿਨਾਂ ਕਿਸੇ ਦੇਰੀ ਦੇ ਸਰਕਾਰ ਨੂੰ ਜਮ੍ਹਾਂ ਕਰਾਉਣ ਦੇ ਹੁਕਮ ਦਿੱਤੇ।

watch……CM Mann Dedicates Renovated Sub-Divisional Hospital, Distributes Sports Kits, and Flags Off STEM Bus in Chamkaur Sahib

ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ, ਅਤੇ ਸਖ਼ਤ ਨਿਗਰਾਨੀ ਰਾਹੀਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਪ੍ਰਭਾਵਿਤ ਕਿਸਾਨ ਮੁਆਵਜ਼ੇ ਤੋਂ ਵੰਚਿਤ ਨਾ ਰਹੇ।

ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੰਤਰੀ ਨੇ ਕਿਹਾ ਕਿ ਸਮੇਂ ਸਿਰ ਮੁਆਵਜ਼ਾ ਵੰਡਣ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here