Homeਪੰਜਾਬੀਪੰਜਾਬਹੜ੍ਹ ਰਾਹਤ: 2303 ਪਿੰਡਾਂ ਦੀ ਮੁੜ-ਵਸੇਬੇ ਦੀ ਯੋਜਨਾ

ਹੜ੍ਹ ਰਾਹਤ: 2303 ਪਿੰਡਾਂ ਦੀ ਮੁੜ-ਵਸੇਬੇ ਦੀ ਯੋਜਨਾ

- Advertisement -spot_img

-ਮਾਲ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਨੋਡਲ ਪ੍ਰਤੀਨਿਧਾਂ ਨਾਲ ਸਹਿਯੋਗ ਕਰਨ ਦੇ ਦਿੱਤੇ ਨਿਰਦੇਸ਼

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ 

ਚੰਡੀਗੜ੍ਹ, 14 ਸਤੰਬਰ 

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ  ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 2303 ਪਿੰਡਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਤੁਰੰਤ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਦੇ ਉਪਰਾਲਿਆਂ ਦੀ ਲੋੜ ਹੈ। ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਜ਼ਟਿਡ ਅਫਸਰਾਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

 ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮਾਂ ਨੂੰ ਸਮੇਂ ਸਿਰ ਸੁਵਿਧਾਜਨਕ ਢੰਗ ਨਾਲ ਪੂਰਾ ਕਰਨਗੇ, ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਅਤੇ ਸਹਾਇਤਾ ਬਿਨਾਂ ਦੇਰੀ ਮੁਹੱਈਆ ਕਰਵਾਈ ਜਾ ਸਕੇ।

watch….Punjab’s Commitment: Flood Victims to Get Aid in 45 Days

ਉਨ੍ਹਾਂ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਸਿਰਫ਼ ਤੁਰੰਤ ਰਾਹਤ ਹੀ ਨਹੀਂ, ਸਗੋਂ ਸਿਹਤ ਕੈਂਪਾਂ, ਜੀਵਨ-ਗੁਜ਼ਾਰੇ ਦੇ ਸਾਧਨਾਂ ਅਤੇ ਮੁੜ-ਵਸੇਬੇ ਦੀ ਵੀ ਬਹੁਤ ਜ਼ਰੂਰਤ ਹੈ। ਇਸ ਲਈ ਨੋਡਲ ਚੇਅਰਮੈਨ ਅਤੇ ਮੈਂਬਰ ਪਿੰਡ ਪੱਧਰ ‘ਤੇ ਸੂਬਾ ਸਰਕਾਰ ਦੇ ਸਹਾਇਕ ਅੰਗ ਵਜੋਂ ਕੰਮ ਕਰਦੇ ਹੋਏ ਮੈਡੀਕਲ ਸਹਾਇਤਾ, ਸਫਾਈ ਪ੍ਰਬੰਧਾਂ ਅਤੇ ਜ਼ਰੂਰੀ ਸੇਵਾਵਾਂ ਦੀ ਤੁਰੰਤ ਬਹਾਲੀ ਯਕੀਨੀ ਬਣਾਉਣਗੇ।

ਮੁੰਡੀਆਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਬ-ਡਿਵੀਜ਼ਨਲ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਉਹ ਨੋਡਲ ਪ੍ਰਤੀਨਿਧਾਂ ਨੂੰ ਪੂਰਾ ਸਹਿਯੋਗ ਦੇਣ, ਲੋੜੀਂਦਾ ਡਾਟਾ ਅਤੇ ਸਾਧਨ ਮੁਹੱਈਆ ਕਰਵਾਉਣ ਅਤੇ ਪਿੰਡ ਪੱਧਰ ‘ਤੇ ਤਾਲਮੇਲ ਨੂੰ ਯਕੀਨੀ ਬਣਾਉਣ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਇਸ ਪੱਕੇ ਇਰਾਦੇ ਨਾਲ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਹਰ ਨਾਗਰਿਕ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਸੰਭਵ ਉਪਰਾਲੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਇਆ ਜਾਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here