Homeਪੰਜਾਬੀਪੰਜਾਬ1.07 ਕਰੋੜ ਦਾ ਵਿਕਾਸ ਤੋਹਫਾ: ਕੋਹਲੀ-ਗੋਗੀਆ ਨੇ ਕੀਤਾ ਉਦਘਾਟਨ!

1.07 ਕਰੋੜ ਦਾ ਵਿਕਾਸ ਤੋਹਫਾ: ਕੋਹਲੀ-ਗੋਗੀਆ ਨੇ ਕੀਤਾ ਉਦਘਾਟਨ!

- Advertisement -spot_img

-ਪਟਿਆਲਾ ਸ਼ਹਿਰ ਵਿੱਚ ਵਿਕਾਸ ਦੀ ਹਨੇਰੀ

ਪਟਿਆਲਾ, 5 ਮਾਰਚ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਸ਼ਹਿਰ ਦੇ ਕਈ ਇਲਾਕਿਆਂ ਵਿੱਚ 1 ਕਰੋੜ 7 ਲੱਖ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਵਿਕਾਸ ਕੰਮ ਮੁੱਖ ਤੌਰ ’ਤੇ ਨਾਭਾ ਗੇਟ ਤੋਂ ਕਾਰ ਪਾਰਕਿੰਗ ਏਸੀ ਮਾਰਕੀਟ ਤੱਕ ਕਰਵਾਏ ਜਾਣਗੇ ਅਤੇ ਅੱਜ ਤੋਂ ਹੀ ਇਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਵਾਰਡ ਨੰਬਰ 46 ਦੇ ਕੌਂਸਲਰ ਜਗਤਾਰ ਸਿੰਘ ਤਾਰੀ ਅਤੇ ਵਾਰਡ ਨੰਬਰ 45 ਦੀ ਕੌਂਸਲਰ ਮੀਨਾ ਦੇਵੀ ਵੀ ਹਾਜ਼ਰ ਸਨ।

 ਵਿਧਾਇਕ  ਕੋਹਲੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ-ਕੇਂਦਰਿਤ ਸੋਚ ਅਧੀਨ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਅਧੀਨ ਨਾਭਾ ਗੇਟ ਤੋਂ ਏਸੀ ਮਾਰਕੀਟ ਪਾਰਕਿੰਗ ਤੱਕ ਅਤੇ ਹੋਰ ਪ੍ਰਮੁੱਖ ਇਲਾਕਿਆਂ ਵਿੱਚ ਸੜਕਾਂ ਦੀ ਨਵੀਂ ਬਣਤਰ, ਇੰਟਰਲਾਕਿੰਗ ਟਾਈਲਾਂ ਲਾਉਣ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਕੰਮਾਂ ਨਾਲ ਨਾ ਸਿਰਫ਼ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਹੋਵੇਗਾ, ਸਗੋਂ ਇਲਾਕੇ ਦੀ ਸਮੁੱਚੀ ਸੂਰਤ ਵੀ ਨਿਖਰੇਗੀ।

ਕੋਹਲੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ  ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਪਟਿਆਲਾ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

watch…..₹45 Lakh Road Boost in Patiala: MLA Kohli & Mayor Gogiya Launch Key Connectivity Works

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਨਿਰਧਾਰਤ ਸਮੇਂ ਵਿੱਚ ਪੂਰੇ ਕਰਵਾਏ ਜਾ ਰਹੇ ਹਨ। ਉਨ੍ਹਾਂ ਵਿਧਾਇਕ ਕੋਹਲੀ ਨਾਲ ਮਿਲ ਕੇ ਸ਼ਹਿਰ ਨੂੰ ਹੋਰ ਵਿਕਸਤ ਬਣਾਉਣ ਦਾ ਸੰਕਲਪ ਦੁਹਰਾਇਆ।

ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਵਿਕਾਸ ਕਾਰਜਾਂ ਨਾਲ ਸੁਵਿਧਾਵਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਭਵਿੱਖ ਵਿੱਚ ਹੋਰ ਸੁਧਾਰ ਦੀ ਉਮੀਦ ਹੈ। ਇਹ ਕਦਮ ਪਟਿਆਲਾ ਨੂੰ ਹੋਰ ਸੁੰਦਰ ਅਤੇ ਸੁਵਿਧਾਜਨਕ ਬਣਾਉਣ ਵੱਲ ਅਹਿਮ ਕਦਮ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here