Homeਪੰਜਾਬੀਖੇਡਾਂ11 ਸਾਲਾਂ ਬਾਅਦ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਹੋਣਗੀਆਂ-ਮੁੱਖ ਮੰਤਰੀ ਮਾਨ

11 ਸਾਲਾਂ ਬਾਅਦ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਹੋਣਗੀਆਂ-ਮੁੱਖ ਮੰਤਰੀ ਮਾਨ

- Advertisement -spot_img

ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰਾਸਤੀ ਪੇਂਡੂ ਖੇਡਾਂ ਨੂੰ ਉਜਾਗਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਪਾਬੰਦੀਆਂ ਨੂੰ ਹਟਾਉਂਦੀ ਹੋਈ ਇਨ੍ਹਾਂ ਖੇਡਾਂ ਨੂੰ ਫਿਰ ਤੋਂ ਜਿਉਂਦਾ ਕਰੇਗੀ, ਜਿਸ ਨਾਲ ਸਾਡੇ ਸ਼ਾਨਦਾਰ ਖੇਡ ਵਿਰਸੇ ਦੀ ਪੁਰਾਣੀ ਰੌਣਕ ਮੁੜ ਵਾਪਸ ਆ ਸਕੇ।
ਬਲਦਾਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਸਬੰਧੀ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।

ਇਸ ਸਮੇਂ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ-ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਜ਼ਰੀਆ ਨਹੀਂ, ਸਗੋਂ ਇਹ ਸਾਡੇ ਪੇਂਡੂ ਸੱਭਿਆਚਾਰ ਦੀ ਨਿਸ਼ਾਨੀ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਜ਼ਮਾਨੇ ਤੋਂ ਪੰਜਾਬ ਵਿੱਚ ਇਹ ਦੌੜਾਂ ਚੱਲਦੀਆਂ ਆ ਰਹੀਆਂ ਹਨ ਅਤੇ ਇਹ ਸਾਡੇ ਵਿਰਸੇ ਨਾਲ ਜੋੜ ਰੱਖਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿੱਚ ਬਹੁਤ ਸਮਾਂ ਬਲਦਾਂ ਨਾਲ ਖੇਤੀ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਬਲਦਾਂ ਦੀਆਂ ਦੌੜਾਂ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੇ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਨਿਰਾਸ਼ ਕੀਤਾ ਅਤੇ ਸਾਡੇ ਰਵਾਇਤੀ ਖੇਡ ਵਿਰਸੇ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਪੰਜਾਬੀਆਂ ਵੱਲੋਂ ਇਹ ਦੌੜਾਂ ਮੁੜ ਸ਼ੁਰੂ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ।

ਮੁੱਖ ਮੰਤਰੀ ਨੇ ਦੱਸਿਆ ਕਿ 11 ਜੁਲਾਈ, 2025 ਨੂੰ ‘ਜਾਨਵਰਾਂ ‘ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ), 2025’ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਹ ਕਾਨੂੰਨ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਸੁਰੱਖਿਅਤ ਕਰਨ ਅਤੇ ਬੈਲ-ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਰਸਤਾ ਸਾਫ਼ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਬਲਦਾਂ ਦੀਆਂ ਦੌੜਾਂ ਸ਼ੁਰੂ ਹੋ ਸਕਣਗੀਆਂ।

ਨਵੇਂ ਕਾਨੂੰਨ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਟੀਚਾ ਖੇਡਾਂ ਵਿੱਚ ਸ਼ਾਮਲ ਜਾਨਵਰਾਂ ਦੀ ਸੁਰੱਖਿਆ, ਵੈਟਰਨਰੀ ਜਾਂਚ, ਸੁਰੱਖਿਆ ਨਿਯਮ, ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ੀਕਰਨ ਨੂੰ ਯਕੀਨੀ ਬਣਾਉਣਾ ਹੈ। ਇਸ ਵਿੱਚ ਉਲੰਘਣਿਆਂ ‘ਤੇ ਜੁਰਮਾਨੇ ਦੀ ਵੀ ਵਿਵਸਥਾ ਹੈ, ਜਿਸ ਨਾਲ ਜਾਨਵਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਸਤਾਵਟਿਆ ਨਾ ਸਹਿਣਾ ਪਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਬੂਤਰ ਬਾਜ਼ੀ ਮੁੜ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਵੀ ਖੋਜੇਗੀ।

ਪਿੰਡ ਕਿਲ੍ਹਾ ਰਾਏਪੁਰ ਵਿੱਚ ਹੋਣ ਵਾਲੀਆਂ ਖੇਡਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1933 ਵਿੱਚ ਸ਼ੁਰੂ ਹੋਈਆਂ ਇਹ ਖੇਡਾਂ ਨੂੰ ‘ਮਿੰਨੀ ਓਲੰਪਿਕਸ’ ਜਾਂ ‘ਪੇਂਡੂ ਓਲੰਪਿਕਸ’ ਕਿਹਾ ਜਾਂਦਾ ਹੈ। ਇਹ ਖੇਡਾਂ ਦੀਆਂ ਕੌਮਾਂਤਰੀ ਪੱਧਰ ‘ਤੇ ਚਰਚਾ ਹੋ ਚੁੱਕੀ ਹੈ, ਅਤੇ ਬੀ.ਬੀ.ਸੀ, ਡਿਸਕਵਰੀ ਵਰਗੇ ਚੈਨਲਾਂ ਨੇ ਇਸ ਦਾ ਪ੍ਰਸਾਰਣ ਕੀਤਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਰਾਸ਼ਟਰਪਤੀ ਵੀ ਇਹ ਖੇਡਾਂ ਦੇਖਣ ਲਈ ਆਏ ਹਨ।

watch…..‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸੰਭਾਲੇਗਾ-ਮੁੱਖਮੰਤਰੀ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਸਿਰਫ ਇੱਕ ਘਰ ਜਾਂ ਜ਼ਿਲ੍ਹੇ ਦੀ ਨਹੀਂ, ਸਗੋਂ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਘਰਾਂ ਵਿੱਚ ਨਸ਼ੇ ਫੈਲਾਉਣ ਵਾਲੇ ਸਮਾਜ ਦੇ ਦੁਸ਼ਮਣ ਹਨ, ਅਤੇ ਇਨ੍ਹਾਂ ਨਾਲ ਕੋਈ ਸੌਜ਼-ਸਨਮਾਨ ਨਹੀਂ ਕਰਨਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਉਣ ਦੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਜੇਲ੍ਹ ਵਿੱਚ ਸਜ਼ਾ ਭੁਗਤ ਕਰ ਰਹੇ ਸਿਆਸੀ ਆਗੂ ਦੇ ਮਨੁੱਖੀ ਅਧਿਕਾਰਾਂ ‘ਤੇ ਚਿੰਤਾ ਜਤਾਉਣ ‘ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ।

ਖੇਤੀ ਲਈ ਨਹਿਰੀ ਪਾਣੀ ਦੀ ਵਧਦੀ ਸਪਲਾਈ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਸਮੇਂ ਸਿਰਫ 21 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ, ਜੋ ਹੁਣ 63 ਫੀਸਦੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਯਤਨਾਂ ਨਾਲ ਪਹਿਲੀ ਵਾਰ ਸੂਬੇ ਦੇ ਸਭ ਤੋਂ ਦੂਰ-ਦਰਾਜ਼ ਪਿੰਡਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੀ ਹੈ, ਅਤੇ ਪਾਣੀ ਦੀ ਵਧੇਰੇ ਮੌਜੂਦਗੀ ਕਾਰਨ ਕਿਸਾਨਾਂ ਨੂੰ ਟਿਊਬਵੈੱਲ ਬੰਦ ਰੱਖਣੇ ਪੈ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਗੋਇੰਦਵਾਲ ਪਾਵਰ ਪਲਾਂਟ ਨੂੰ ਪ੍ਰਾਈਵੇਟ ਕੰਪਨੀ ਤੋਂ ਖ਼ਰੀਦ ਕੇ ਇਤਿਹਾਸ ਰਚਿਆ ਹੈ, ਜਿਸ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here