Onnline TV

ਪੰਜਾਬ ਪੰਜਾਬੀ

18 ਡੀਐਸਪੀਜ਼ ਨੂੰ ਐਸਪੀ ਵਜੋਂ ਤਰੱਕੀ ਮਿਲਣ ‘ਤੇ ਮੁੱਖ ਮੰਤਰੀ ਵਲੋਂ ਵਧਾਈ

ਚੰਡੀਗੜ੍ਹ, 20 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਅਤੇ ਪੰਜਾਬ ਪੁਲਿਸ ਦੀ ਮਹਾਨ ਪਰੰਪਰਾ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ।

18 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.), ਜਿਨ੍ਹਾਂ ਨੂੰ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਵਜੋਂ ਤਰੱਕੀ ਮਿਲੀ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਵਿਰਾਸਤ ਬਹੁਤ ਹੀ ਵਿਸ਼ਾਲ ਤੇ ਮਹਾਨ ਹੈ, ਜੋ ਸਦਾ ਹੀ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਨਿਰੰਤਰ ਸੇਵਾ ਕਰਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਰਾਜ ਹੋਣ ਦੇ ਨਾਤੇ ਇੱਥੇ ਕਾਨੂੰਨ ਅਤੇ ਵਿਵਸਥਾ ਨੂੰ ਬਰਕਰਾਰ ਰੱਖਣਾ ਇੱਕ ਵੱਡੀ ਜ਼ਿੰਮੇਵਾਰੀ ਹੈ, ਜਿਸਨੂੰ ਪੰਜਾਬ ਪੁਲਿਸ ਨੇ ਹਮੇਸ਼ਾ ਨਿਭਾਇਆ ਹੈ। ਇਹ ਫੋਰਸ ਨਾ ਸਿਰਫ਼ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ, ਸਗੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਦਿਆਂ ਇੱਕ ਦੂਜੀ ਰੱਖਿਆ ਪੰਕਤੀ ਵਜੋਂ ਵੀ ਕੰਮ ਕਰਦੀ ਆਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿਚੋਂ ਅਤਿਵਾਦ ਨੂੰ ਖ਼ਤਮ ਕਰਨ ‘ਚ ਵੀ ਪੰਜਾਬ ਪੁਲਿਸ ਦੀ ਭੂਮਿਕਾ ਬੇਮਿਸਾਲ ਰਹੀ ਹੈ।

watch…..Mann Government Bolsters Child Rights and Juvenile Justice with New Research Report

ਮੁੱਖ ਮੰਤਰੀ ਮਾਨ ਨੇ ਆਗਾਹ ਕੀਤਾ ਕਿ ਅੱਜ ਜਦੋਂ ਨਵੇਂ ਅਧਿਕਾਰੀ ਤਰੱਕੀ ਹਾਸਲ ਕਰਕੇ ਨਵੇਂ ਅਹੁਦਿਆਂ ‘ਤੇ ਪਹੁੰਚੇ ਹਨ, ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ ਕਿ ਉਹ ਇਸ ਵਿਰਾਸਤ ਨੂੰ ਹੋਰ ਚਮਕਣ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ‘ਚ ਅਗਵਾਈ ਕਰ ਰਿਹਾ ਹੈ ਅਤੇ ਇਹ ਮਿਸ਼ਨ ਤਦ ਹੀ ਕਾਮਯਾਬ ਹੋਵੇਗਾ ਜੇ ਪੁਲਿਸ ਅਧਿਕਾਰੀ ਆਪਣੀ ਭੂਮਿਕਾ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ।

ਉਨ੍ਹਾਂ ਸਾਰੇ ਤਰੱਕੀਸ਼ੁਦਾ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਵੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਕਬਜ਼ੇ ਤੋਂ ਬਚਾਉਣਾ ਅੱਜ ਦੀ ਸਭ ਤੋਂ ਵੱਡੀ ਲੋੜ ਹੈ। ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਇਹ ਅਧਿਕਾਰੀ ਆਪਣੇ ਨਵੇਂ ਅਹੁਦਿਆਂ ‘ਤੇ ਪੇਸ਼ੇਵਰਾਨਾ ਸਮਰਪਣ ਅਤੇ ਉੱਚ ਦਰਜੇ ਦੀ ਜਨਤਕ ਸੇਵਾ ਦੇ ਨਾਲ ਆਪਣੇ ਫਰਜਾਂ ਨੂੰ ਨਿਭਾਉਣਗੇ।

LEAVE A RESPONSE

Your email address will not be published. Required fields are marked *