Homeਪੰਜਾਬੀਪੰਜਾਬ20 ਲੱਖ ਤੋਂ ਵੱਧ ਗਲਣਯੋਗ ਬਰਤਨਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਪਲਾਸਟਿਕ-ਮੁਕਤ...

20 ਲੱਖ ਤੋਂ ਵੱਧ ਗਲਣਯੋਗ ਬਰਤਨਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਪਲਾਸਟਿਕ-ਮੁਕਤ ਬਣਾਇਆ

- Advertisement -spot_img

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਸਫਲਤਾਪੂਰਵਕ ਚਲਾਈ ਗਈ – ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਚੰਡੀਗੜ੍ਹ, 5 ਮਾਰਚ

ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਐਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਅਤੇ ਸਫਲ ਮੁਹਿੰਮ ਚਲਾਈ। ਇਸ ਮੁਹਿੰਮ ਅਧੀਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਬਰਤਨ ਮੁਫ਼ਤ ਵੰਡੇ ਗਏ, ਜਿਸ ਨਾਲ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਿਆ ਗਿਆ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਕੀਤਾ ਗਿਆ। ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਦਾ ਆਗਾਜ਼ ਕੀਤਾ। ਮੁਹਿੰਮ ਤੋਂ ਪਹਿਲਾਂ ਹੀ ਵਿਭਾਗ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ, ਜਿਸ ਵਿੱਚ ਲੰਗਰ ਕਮੇਟੀਆਂ ਨਾਲ ਸੰਪਰਕ, ਲੋੜਾਂ ਦਾ ਅੰਦਾਜ਼ਾ ਲਗਾਉਣਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਸ਼ਾਮਲ ਸੀ।

ਬੁਲਾਰੇ ਅਨੁਸਾਰ, ਮੁਹਿੰਮ ਦੌਰਾਨ ਈਕੋ-ਫਰੈਂਡਲੀ ਵਿਵਸਥਾਵਾਂ ’ਤੇ ਖਾਸ ਧਿਆਨ ਦਿੱਤਾ ਗਿਆ। ਪੀ.ਪੀ.ਸੀ.ਬੀ. ਨੇ 20 ਲੱਖ ਤੋਂ ਵੱਧ ਉੱਚ-ਗੁਣਵੱਤਾ ਵਾਲੇ ਬਾਇਓਡੀਗ੍ਰੇਡੇਬਲ ਬਰਤਨਾਂ ਦੀ ਸਪਲਾਈ ਯਕੀਨੀ ਬਣਾਈ। ਹੋਲਾ ਮਹੱਲਾ ਦੌਰਾਨ ਵੰਡੇ ਗਏ ਸਮਾਨ ਵਿੱਚ ਸ਼ਾਮਲ ਸਨ:

  • 7 ਲੱਖ ਬਾਇਓਡੀਗ੍ਰੇਡੇਬਲ ਕੱਪ
  • 6.5 ਲੱਖ ਬਾਇਓਡੀਗ੍ਰੇਡੇਬਲ ਚਮਚੇ
  • 2.5 ਲੱਖ ਬਾਇਓਡੀਗ੍ਰੇਡੇਬਲ ਪਲੇਟਾਂ
  • 5 ਲੱਖ ਬਾਇਓਡੀਗ੍ਰੇਡੇਬਲ ਕੌਲੀਆਂ ਅਤੇ ਹੋਰ ਵਸਤੂਆਂ
  • 5,000 ਬਾਇਓਡੀਗ੍ਰੇਡੇਬਲ ਕੂੜੇਦਾਨ ਬੈਗ
  • 30,000 ਬਾਇਓਡੀਗ੍ਰੇਡੇਬਲ ਕੈਰੀ ਬੈਗ (ਕੜਾਹ ਪ੍ਰਸ਼ਾਦ ਲਈ)

watch…..ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਇਹ ਸਭ ਵੱਖ-ਵੱਖ ਲੰਗਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਪਹੁੰਚਾਇਆ ਗਿਆ। ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਚਲਾਉਣ ਲਈ ਪੀ.ਪੀ.ਸੀ.ਬੀ. ਦੀਆਂ 20 ਸਮਰਪਿਤ ਟੀਮਾਂ ਅਤੇ ਵਲੰਟੀਅਰਾਂ ਨੇ 27 ਫਰਵਰੀ ਤੋਂ 4 ਮਾਰਚ 2026 ਤੱਕ ਪੂਰੇ ਜੋਸ਼ ਨਾਲ ਕੰਮ ਕੀਤਾ।

ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਨੇ ਕਿਹਾ, “ਗੁਰੂ ਸਾਹਿਬ ਦਾ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਸਾਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦਾ ਉਪਦੇਸ਼ ਦਿੰਦਾ ਹੈ। ਇਸ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੋਲਾ ਮਹੱਲੇ ਦੇ ਮੌਕੇ ’ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਬਚਾਉਣ ਤੋਂ ਵਧੀਆ ਕੋਈ ਉਪਰਾਲਾ ਨਹੀਂ ਹੋ ਸਕਦਾ।”

ਇਹ ਮੁਹਿੰਮ ਨਾ ਸਿਰਫ਼ ਵਾਤਾਵਰਣ ਸੰਭਾਲ ਦੀ ਮਿਸਾਲ ਹੈ, ਸਗੋਂ ਸਿੱਖੀ ਦੇ ਸਿਧਾਂਤਾਂ ਨੂੰ ਵੀ ਵਿਹਾਰਕ ਰੂਪ ਵਿੱਚ ਅਪਣਾਉਣ ਦਾ ਸੁੰਦਰ ਉਦਾਹਰਣ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here