ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਸੰਭਾਲੇ ਅਹੁਦੇ
ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ: ਗੁਰਦੇਵ ਸਿੰਘ ਟਿਵਾਣਾ
Patiala, 14 ਮਈ:
ਨੌਜਵਾਨ ਆਗੂ Gurdev Singh Tiwana ਨੂੰ ਅੱਜ ਜ਼ਿਲ੍ਹਾ ਪਰਿਸ਼ਦ ਪਟਿਆਲਾ ਦਾ ਚੇਅਰਮੈਨ ਚੁਣਿਆ ਗਿਆ, ਜਦਕਿ Binder Kaur ਨੂੰ ਉਪ ਚੇਅਰਪਰਸਨ ਵਜੋਂ ਚੁਣਿਆ ਗਿਆ। ਦੋਵਾਂ ਆਗੂਆਂ ਨੇ ਸਰਬਸੰਮਤੀ ਨਾਲ ਚੋਣ ਜਿੱਤਣ ਮਗਰੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ Dr. Balbir Singh ਅਤੇ ਸਮਾਣਾ ਤੋਂ ਵਿਧਾਇਕ Chetan Singh Jouramajra ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਸੰਭਾਲੇ।
ਇਸ ਮੌਕੇ ਸਿਹਤ ਮੰਤਰੀ Dr. Balbir Singh ਅਤੇ ਵਿਧਾਇਕ Jouramajra ਨੇ ਗੁਰਦੇਵ ਸਿੰਘ ਟਿਵਾਣਾ ਅਤੇ ਬਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵੇਂ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਟਿਆਲਾ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਗੁਰਦੇਵ ਸਿੰਘ ਟਿਵਾਣਾ ਲੋਕਾਂ ਦੀਆਂ ਉਮੀਦਾਂ ’ਤੇ ਪੂਰਾ ਉਤਰਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Singh Mann ਅਤੇ Aam Aadmi Party ਦੇ ਕੌਮੀ ਕਨਵੀਨਰ Arvind Kejriwal ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਅਤੇ ਮਿਹਨਤੀ ਆਗੂਆਂ ਨੂੰ ਹੀ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ।
watch…..Historic Moment: Rural Students Beat Urban in Punjab Class 10th Exams; Jaito’s Harleen Bags Top Spot
ਨਵੇਂ ਚੇਅਰਮੈਨ Tiwana ਨੇ ਮੁੱਖ ਮੰਤਰੀ Mann, ਕੌਮੀ ਕਨਵੀਨਰ Kejriwal, ਵਿਧਾਇਕ Jouramajra ਅਤੇ ਸਿਹਤ ਮੰਤਰੀ Dr. Balbir Singh ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੀ ਡਿਪਟੀ ਸੀਈਓ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਪ੍ਰੀਜਾਈਡਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਪਟਿਆਲਾ ਦੀ ਦੇਖ-ਰੇਖ ਹੇਠ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ ਲਈ ਜਨਰਲ ਕੈਟਾਗਰੀ ਅਤੇ ਵਾਇਸ ਚੇਅਰਪਰਸਨ ਲਈ ਐਸ.ਸੀ. (ਇਸਤਰੀ) ਰਾਖਵੀਂ ਸੀਟ ਦੇ ਤਹਿਤ ਚੋਣ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹਾ ਪਰਿਸ਼ਦ ਜ਼ੋਨ ਬੰਮਣਾ ਤੋਂ ਮੈਂਬਰ Gurdev Singh Tiwana ਨੂੰ ਸਰਬਸੰਮਤੀ ਨਾਲ ਚੇਅਰਮੈਨ ਅਤੇ ਜ਼ੋਨ ਦਫ਼ਤਰੀਵਾਲਾ ਤੋਂ Binder Kaur ਨੂੰ ਉਪ ਚੇਅਰਪਰਸਨ ਚੁਣਿਆ ਗਿਆ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਸਨ।




