Onnline TV

ਪੰਜਾਬ ਪੰਜਾਬੀ

3 ਮਹੀਨਿਆਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰ ਰਜਿਸਟਰ, 292 ਕਰੋੜ ਰੁਪਏ ਦਾ ਮੁਫ਼ਤ ਇਲਾਜ ਮਨਜ਼ੂਰੀ

-ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ

-ਰਿਕਾਰਡ ਸਮੇਂ ਵਿੱਚ 1.77 ਲੱਖ ਇਲਾਜਾਂ ਨੂੰ ਮਨਜ਼ੂਰੀ, 71,000 ਦਾਅਵਿਆਂ ਦਾ ਨਿਪਟਾਰਾ

ਚੰਡੀਗੜ੍ਹ, 27 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਯੋਜਨਾ ਦੀ ਸ਼ੁਰੂਆਤ ਤੋਂ ਮਾਤਰ ਤਿੰਨ ਮਹੀਨਿਆਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ ਗਿਆ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ 1,77,097 ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ 71,000 ਦਾਅਵਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤਹਿਤ ਹਸਪਤਾਲਾਂ ਨੂੰ 60 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਪੰਜਾਬ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ। ਰਜਿਸਟ੍ਰੇਸ਼ਨ, ਕਵਰੇਜ ਅਤੇ ਇਲਾਜ ਦੇ ਮਾਮਲੇ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਹੈ। ਇਸ ਯੋਜਨਾ ਨੇ ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪਹੁੰਚਾਈ ਹੈ ਅਤੇ ਗੰਭੀਰ ਬੀਮਾਰੀਆਂ ਵਾਲੇ ਮਰੀਜ਼ਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਹੈ।”

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ 31 ਮਾਰਚ ਤੱਕ ਦੇ ਸਾਰੇ ਬਕਾਏ ਭੁਗਤਾਨ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਨਵੀਂ ਭੁਗਤਾਨ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਵਿੱਚ ਅਤੇ 1 ਲੱਖ ਤੋਂ ਵੱਧ ਦੇ ਦਾਅਵਿਆਂ ਦਾ ਇੱਕ ਹਫ਼ਤੇ ਵਿੱਚ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਯੋਜਨਾ ਤਹਿਤ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਬਜ਼ੁਰਗ ਔਰਤ ਤੱਕ ਸਭ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੰਭੀਰ ਬੀਮਾਰੀਆਂ ਜਿਵੇਂ ਦਿਲ ਦੀਆਂ 100 ਤੋਂ ਵੱਧ ਬਿਮਾਰੀਆਂ ਅਤੇ ਰਪਚਰਡ ਸਾਈਨਸ ਵਰਗੀਆਂ ਜਟਿਲ ਸਥਿਤੀਆਂ ਵੀ ਇਸ ਯੋਜਨਾ ਤਹਿਤ ਕਵਰ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ ਅਤੇ ਰਾਜ ਸਿਹਤ ਏਜੰਸੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਨਾਲ ਤਾਲਮੇਲ ਕਰਕੇ ਸੂਬੇ ਭਰ ਵਿੱਚ ਯੂਨੀਵਰਸਲ ਹੈਲਥਕੇਅਰ ਕਵਰੇਜ ਨੂੰ ਯਕੀਨੀ ਬਣਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਬਣਵਾ ਲੈਣ ਤਾਂ ਜੋ ਕਿਸੇ ਵੀ ਬੀਮਾਰੀ ਦੀ ਸਥਿਤੀ ਵਿੱਚ ਤੁਰੰਤ ਮੁਫ਼ਤ ਇਲਾਜ ਲੈ ਸਕਣ।

LEAVE A RESPONSE

Your email address will not be published. Required fields are marked *