Homeਪੰਜਾਬੀਪੰਜਾਬ4 ਲੱਖ ਏਕੜ ਰਕਬਾ ਡੁੱਬਿਆ, ਹੜ੍ਹਾਂ ਦੇ ਕਾਰਨ ਅੰਨ ਭੰਡਾਰ ਸੰਕਟ, ਵਿੱਤੀ...

4 ਲੱਖ ਏਕੜ ਰਕਬਾ ਡੁੱਬਿਆ, ਹੜ੍ਹਾਂ ਦੇ ਕਾਰਨ ਅੰਨ ਭੰਡਾਰ ਸੰਕਟ, ਵਿੱਤੀ ਸਹਾਇਤਾ ਦੀ ਮੰਗ

- Advertisement -spot_img
  • ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ

  • ਖੁੱਡੀਆਂ ਨੇ ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ‘ਤੇ ਹੜ੍ਹਾਂ ਦੇ ਵਿਨਾਸ਼ਕਾਰੀ ਅਸਰ ਨੂੰ ਉਜਾਗਰ ਕੀਤਾ

  • ਹੜ੍ਹਾਂ ਨਾਲ ਹੋਈ ਤਬਾਹੀ ਤੋਂ ਸੂਬੇ ਨੂੰ ਉਭਾਰਨ ਲਈ ਵਿਸ਼ੇਸ਼ ਵਿੱਤੀ ਪੈਕੇਜ ਅਤੇ ਕਿਸਾਨਾਂ ਦੇ ਮੁਆਵਜ਼ੇ ਵਿੱਚ ਵਾਧੇ ਦੀ ਮੰਗ

ਚੰਡੀਗੜ੍ਹ, 4 ਸਤੰਬਰ

ਹੜ੍ਹਾਂ ਦੇ ਕਾਰਨ ਸੰਕਟ ਵਿੱਚੋਂ ਗੁਜ਼ਰ ਰਹੇ ਪੰਜਾਬ, ਜੋ ਦੇਸ਼ ਦਾ ਅੰਨ ਭੰਡਾਰ ਹੈ, ਲਈ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ  ਸ਼ਿਵਰਾਜ ਸਿੰਘ ਚੌਹਾਨ ਤੋਂ ਤੁਰੰਤ ਵਿੱਤੀ ਸਹਾਇਤਾ ਅਤੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਨਾਲ ਤਬਾਹ ਹੋਏ 4 ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਮੁਆਵਜ਼ੇ ਵਿੱਚ ਵਾਧੇ ਦੀ ਵੀ ਅਪੀਲ ਕੀਤੀ।

ਖੁੱਡੀਆਂ ਨੇ ਚੌਹਾਨ ਨਾਲ ਮਿਲ ਕੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫਤ ਦੇ ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ‘ਤੇ ਪਏ ਗੰਭੀਰ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ  ਖੁੱਡੀਆਂ ਨੇ  ਚੌਹਾਨ ਦਾ ਸਵਾਗਤ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਪੰਜਾਬ ਦੇ ਦੌਰੇ ‘ਤੇ ਸਨ।

ਹੜ੍ਹਾਂ ਦੇ ਵਿਨਾਸ਼ਕਾਰੀ ਪ੍ਰਭਾਵ ਨੂੰ ਰੇਖਾਂਕਿਤ ਕਰਦਿਆਂ, ਖੁੱਡੀਆਂ ਨੇ ਦੱਸਿਆ ਕਿ ਮੁਢਲੀ ਜਾਂਚ ਅਨੁਸਾਰ 4 ਲੱਖ ਏਕੜ ਤੋਂ ਵੱਧ ਖੇਤੀਬਾੜੀ ਰਕਬੇ ‘ਤੇ ਖੜ੍ਹੀਆਂ ਫਸਲਾਂ ਹੜ੍ਹ ਦੇ ਪਾਣੀ ਨਾਲ ਤਬਾਹ ਹੋਈਆਂ ਹਨ। ਵਾਢੀ ਦੇ ਸੀਜ਼ਨ ਤੋਂ ਕੁਝ ਹਫਤੇ ਪਹਿਲਾਂ, ਝੋਨੇ ਦੀ ਫਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ, ਜਿਸ ਨਾਲ ਕਿਸਾਨਾਂ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਭਾਰੀ ਨੁਕਸਾਨ ਪੁੱਜਾ ਹੈ। ਪਸ਼ੂਧਨ ਨੂੰ ਹੋਏ ਨੁਕਸਾਨ ਨੇ ਪੇਂਡੂ ਆਰਥਿਕਤਾ ‘ਤੇ ਹੋਰ ਵੀ ਮਾੜਾ ਅਸਰ ਪਾਇਆ ਹੈ।

watch…..Punjab’s Swift Action: ₹71 Crore for Flood Relief Efforts

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ ਅਤੇ ਕੇਂਦਰੀ ਅਨਾਜ ਪੂਲ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪਰ ਹੜ੍ਹਾਂ ਨੇ ਫਸਲਾਂ, ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਪੇਂਡੂ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕ ਰੀੜ੍ਹ ਦੀ ਹੱਡੀ ਖੇਤੀਬਾੜੀ ‘ਤੇ ਭਾਰੀ ਦਬਾਅ ਹੈ, ਜਿਸ ਨੂੰ ਮੁੜ ਸੁਰਜੀਤ ਕਰਨ ਅਤੇ ਕਿਸਾਨਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਲੋੜ ਹੈ।

ਹੜ੍ਹ ਪੀੜਤ ਕਿਸਾਨਾਂ ਨੂੰ ਮਿਲ ਰਹੇ ਨਾਕਾਫੀ ਮੁਆਵਜ਼ੇ ‘ਤੇ ਚਿੰਤਾ ਜ਼ਾਹਰ ਕਰਦਿਆਂ, ਖੁੱਡੀਆਂ ਨੇ ਕਿਹਾ ਕਿ ਮੌਜੂਦਾ ਮੁਆਵਜ਼ਾ 6,800 ਰੁਪਏ ਪ੍ਰਤੀ ਏਕੜ ਹੈ, ਜੋ ਕਿਸਾਨਾਂ ਦੇ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਨੂੰ ਵਧਾ ਕੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇ।

ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ 8,000 ਕਰੋੜ ਰੁਪਏ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਜ਼ਰੂਰਤ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here