Homeਪੰਜਾਬੀ4500 ਰੁਪਏ ਰਿਸ਼ਵਤ ਲੈਂਦਾ ਏਏਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

4500 ਰੁਪਏ ਰਿਸ਼ਵਤ ਲੈਂਦਾ ਏਏਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

- Advertisement -spot_img

ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ 

ਚੰਡੀਗੜ੍ਹ, 18 ਅਪ੍ਰੈਲ, 2024 :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here